ਤਿਉਹਾਰਾਂ ਤੋਂ ਪਹਿਲਾਂ ਵੱਡੀ ਰਾਹਤ, ਘਟੇ LPG ਸਿਲੰਡਰ ਦੇ ਰੇਟ, ਜਾਣੋ ਕੀਮਤ

ਤਿਉਹਾਰਾਂ ਤੋਂ ਪਹਿਲਾਂ ਵੱਡੀ ਰਾਹਤ, ਘਟੇ LPG ਸਿਲੰਡਰ ਦੇ ਰੇਟ, ਜਾਣੋ ਕੀਮਤ


ਨੈਸ਼ਨਲ (ਵੀਓਪੀ ਬਿਊਰੋ) ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਤੋਂ ਥੋਡ਼ੀ ਰਾਹਤ ਮਿਲੀ ਹੈ। ਅਕਤੂਬਰ ਮਹੀਨੇ ਦੀ ਸ਼ੁਰੂਆਤ ਵਿਚ ਤੇਲ ਕੰਪਨੀਆਂ ਨੇ ਗੈਸ ਸਿਲੰਡਰ ਦੀਆਂ ਕੀਮਤਾਂ ਘਟਾਈਆਂ ਹਨ।
ਦੱਸਦੇਈਏ ਕਿ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਰਸੋਈ ਗੈਸ ਦੀਆਂ ਕੀਮਤਾਂ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਕੀਤਾ ਹੈ। ਸ਼ਨੀਵਾਰ ਤੋਂ ਦਿੱਲੀ ਵਿੱਚ ਵਪਾਰਕ ਗੈਸ ਸਿਲੰਡਰ 25.50 ਰੁਪਏ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਮੁੰਬਈ ਵਿੱਚ 32.50 ਰੁਪਏ, ਕੋਲਕਾਤਾ ਵਿੱਚ 36.50 ਰੁਪਏ ਅਤੇ ਚੇੱਨਈ ਵਿੱਚ 35.50 ਰੁਪਏ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ।


ਦੱਸ ਦੇਈਏ ਕਿ ਕੀਮਤਾਂ ਵਿੱਚ ਕਟੌਤੀ ਹੋਣ ਮਗਰੋਂ 19 ਕਿਲੋ ਵਾਲਾ ਗੈਸ ਸਿਲੰਡਰ ਦਿੱਲੀ ਵਿੱਚ ਅੱਜ ਤੋਂ 1859.50 ਰੁਪਏ ਵਿੱਚ ਮਿਲੇਗਾ। ਇਸ ਤੋਂ ਇਲਾਵਾ ਮੁੰਬਈ ਵਿੱਚ ਵਾਪਰਕ ਸਿਲੰਡਰ 1811.50 ਰੁਪਏ, ਕੋਲਕਾਤਾ ਵਿੱਚ 1959.00 ਰੁਪਏ ਤੇ ਚੇੱਨਈ ਵਿੱਚ 2009.50 ਰੁੱਪਏ ਵਿੱਚ ਮਿਲੇਗਾ। ਖਾਸ ਗੱਲ ਇਹ ਹੈ ਕਿ ਲਗਾਤਾਰ 6ਵੇ ਮਹੀਨੇ ਵੀ ਵਪਾਰਕ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਤੰਬਰ ਵਿੱਚ ਵੀ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਸੀ।

ਉੱਥੇ ਹੀ ਦੂਜੇ ਪਾਸੇ ਜੇਕਰ 14.2 ਕਿਲੋ ਵਾਲੇ ਘਰੇਲੂ ਸਿਲੰਡਰ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਵਿੱਚ 1053 ਰੁਪਏ, ਮੁੰਬਈ ਵਿੱਚ 1052.50 ਰੁਪਏ, ਕੋਲਕਾਤਾ ਵਿੱਚ 1079 ਰੁਪਏ ਅਤੇ ਚੇੱਨਈ ਵਿੱਚ 1068.50 ਰੁਪਏ ਵਿੱਚ ਮਿਲ ਰਿਹਾ ਹੈ।ਆਖਰੀ ਵਾਰ ਘਰੇਲੂ ਸਿਲੰਡਰ ਦੀ ਕੀਮਤ ਜੁਲਾਈ ‘ਚ ਬਦਲੀ ਗਈ ਸੀ।

error: Content is protected !!