ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਨਿਕਲੇ ਗ਼ੈਰ-ਜ਼ਮਾਨਤੀ ਵਾਰੰਟ, ਪੜ੍ਹੋ ਪੂਰਾ ਮਾਮਲਾ

ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਨਿਕਲੇ ਗ਼ੈਰ-ਜ਼ਮਾਨਤੀ ਵਾਰੰਟ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ (ਵੀਓਪੀ ਬਿਊਰੋ) ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਪੰਜਾਬ ਸਰਕਾਰ ਦੀ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਇਹ ਗ਼ੈਰ-ਜ਼ਮਾਨਤੀ ਵਾਰੰਟ ਦੋ ਸਾਲ ਪੁਰਾਣੇ ਕੇਸ ‘ਚ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ ‘ਚ ਪੇਸ਼ ਨਹੀਂ ਹੋ ਰਹੇ । ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਵੀ ਅਦਾਲਤ ਨੇ ਵਿਧਾਇਕਾ ਖਿਲਾਫ਼ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ।

ਮਾਮਲਾ ਜਨਵਰੀ 2020 ਦਾ ਹੈ, ਜਦੋਂ ਆਮ ਆਦਮੀ ਪਾਰਟੀ ਦੇ ਸੈਂਕੜੇ ਵਰਕਰ ਤੇ ਆਗੂ ਸੜਕਾਂ ‘ਤੇ ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚ ਗਏ ਸਨ। ਇਸ ਮਸਲੇ ‘ਚ ਚੰਡੀਗੜ੍ਹ ਦੇ ਸੈਕਟਰ-3 ਦੇ ਥਾਣੇ ਦੀ ਪੁਲਿਸ ਨੇ ਪਿਛਲੇ ਸਾਲ ਅਦਾਲਤ ‘ਚ ਚਾਰਜਸ਼ੀਟ ਦਾਖ਼ਲ ਕੀਤੀ ਸੀ।

ਦੱਸ ਦੇਈਏ ਕਿ ਬਲਜਿੰਦਰ ਕੌਰ ਤਲਵੰਡੀ ਸਾਬੋ ਤੋਂ ‘ਆਪ’ ਵਿਧਾਇਕ ਹਨ। ਕੁਝ ਦਿਨ ਪਹਿਲਾਂ ਬਲਜਿੰਦਰ ਕੌਰ ਵੀ ਘਰੇਲੂ ਹਿੰਸਾ ਦਾ ਸ਼ਿਕਾਰ ਹੋਈ ਸੀ। ਉਸ ਦੇ ਪਤੀ ਨੇ ਉਸ ਨੂੰ ਸਾਰਿਆਂ ਦੇ ਸਾਹਮਣੇ ਥੱਪੜ ਮਾਰ ਦਿੱਤਾ। ਥੱਪੜ ਦੀ ਇਹ ਵੀਡੀਓ ਸੀਸੀਟੀਵੀ ਵਿੱਚ ਕੈਦ ਹੋਣ ਤੋਂ ਬਾਅਦ ਵਾਇਰਲ ਹੋ ਗਈ।

error: Content is protected !!