ਪੰਜਾਬ ਪੁਲਿਸ ਦੀ ਜੰਮੂ ਅਤੇ ਕਸ਼ਮੀਰ ‘ਚ ਕਾਰਵਾਈ, ITI ਅਧਿਆਪਕ 5 ਕਿਲੋ ਹੈਰੋਇਨ ਸਣੇ ਗ੍ਰਿਫਤਾਰ

ਪੰਜਾਬ ਪੁਲਿਸ ਦੀ ਜੰਮੂ ਅਤੇ ਕਸ਼ਮੀਰ ‘ਚ ਕਾਰਵਾਈ, ITI ਅਧਿਆਪਕ 5 ਕਿਲੋ ਹੈਰੋਇਨ ਸਣੇ ਗ੍ਰਿਫਤਾਰ

ਵੀਓਪੀ ਬਿਊਰੋ- ਪੰਜਾਬ ਪੁਲਿਸ ਦੀ STF ਨੇ ਜੰਮੂ ਅਤੇ ਕਸ਼ਮੀਰ ਕਾਰਵਾਈ ਕਰਦੇ ਹੋਏ ਪੁੰਛ ਜ਼ਿਲ੍ਹੇ ਦੇ ਪਿੰਡ ਕੇਰਨੀ ਖੁਰਦ ਤੋਂ ਆਈਟੀਆਈ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਹੈ| ਇਹ ਕਾਰਵਾਈ ਅੰਮ੍ਰਿਤਸਰ STF ਨੇ ਕੀਤੀ ਹੈ| ਉਹਨਾਂ ਨੇ ਉਸ ਦੇ ਕਬਜ਼ੇ ਵਿੱਚੋਂ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਨਜਾਮੁਦੀਨ ਨਾਮ ਦੇ ਇਸ ਅਧਿਆਪਕ ਦੀ ਗ੍ਰਿਫਤਾਰੀ 26 ਸਤੰਬਰ ਨੂੰ ਤਰਨਤਾਰਨ ਦੇ ਚੋਹਲਾ ਖੁਰਦ ਦੇ ਨਵਤੇਜ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਕੀਤੀ ਗਈ ਹੈ।
ਨਵਤੇਜ ਨੂੰ 500 ਗ੍ਰਾਮ ਹੈਰੋਇਨ ਸਮੇਤ ਫੜਿਆ ਗਿਆ। ਪੁੱਛਗਿੱਛ ਦੇ ਆਧਾਰ ‘ਤੇ ਨਜ਼ਾਮੁਦੀਨ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਹ ਜਾਣਕਾਰੀ ਐਸਟੀਐਫ ਦੇ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਰਛਪਾਲ ਸਿੰਘ ਨੇ ਐਤਵਾਰ ਨੂੰ ਮਾਲ ਮੰਡੀ ਵਿੱਚ ਕੀਤੀ ਪ੍ਰੈਸ ਕਾਨਫਰੰਸ ਵਿੱਚ ਦਿੱਤੀ। ਉਹਨਾਂ ਦੱਸਿਆ ਕਿ ਨਜਾਮੁਦੀਨ ਦਾ ਘਰ ਜੰਮੂ ਵਿੱਚ ਭਾਰਤ-ਪਾਕਿਸਤਾਨ ਸਰਹੱਦ ’ਤੇ ਕੰਡਿਆਲੀ ਤਾਰ ਦੇ ਪਾਰ ਹੈ। ਪਰ ਉਹ ਸ਼ਹਿਰ ਵਿੱਚ ਕਿਰਾਏ ਦਾ ਮਕਾਨ ਲੈ ਕੇ ਰਹਿ ਰਿਹਾ ਸੀ।

ਏਆਈਜੀ ਰਛਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਤਰਨਤਾਰਨ ਦੇ ਗੋਇੰਦਵਾਲ ਥਾਣਾ ਖੇਤਰ ਦੇ ਪਿੰਡ ਜੌਹਲ ਢੇਵਾਲਾ ਦਾ ਜਗਦੀਪ ਸਿੰਘ ਉਰਫ਼ ਜੱਗੂ ਜੇਲ੍ਹ ਦੇ ਅੰਦਰੋਂ ਹੈਰੋਇਨ ਦੀ ਤਸਕਰੀ ਦਾ ਧੰਦਾ ਚਲਾ ਰਿਹਾ ਹੈ। ਇਸ ’ਤੇ ਐਸਟੀਐਫ ਨੇ 26 ਸਤੰਬਰ ਨੂੰ ਕਾਰਵਾਈ ਕਰਦਿਆਂ ਤਰਨਤਾਰਨ ਦੇ ਪਿੰਡ ਚੋਹਲਾ ਖੁਰਦ ਦੇ ਨਵਤੇਜ ਸਿੰਘ ਅਤੇ ਰਾਣੀ ਵਾਲਾ ਦੇ ਜਗਦੀਪ ਸਿੰਘ ਨੂੰ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਬਰਾਮਦ ਹੋਏ ਫੋਨ ਦੀ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਰਹੱਦ ਪਾਰੋਂ ਉਸ ਦੇ ਸਮੱਗਲਰਾਂ ਜਾਂ ਹੋਰਾਂ ਨਾਲ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਇਸ ਤੋਂ ਬਾਅਦ ਉਸ ਦੀ ਨਿਸ਼ਾਨਦੇਹੀ ‘ਤੇ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ 26 ਸਤੰਬਰ ਨੂੰ ਐਸ.ਟੀ.ਐਫ ਮੁਹਾਲੀ ਦੇ ਥਾਣੇ ਵਿੱਚ ਦਰਜ ਐਫਆਈਆਰ ਨੰਬਰ 234 ਤਹਿਤ 5.5 ਕਿਲੋ ਹੈਰੋਇਨ ਬਰਾਮਦ ਕਰਕੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਤਫਤੀਸ਼ ਦੌਰਾਨ ਮੁਲਜ਼ਮਾਂ ਦੇ ਅਗਾਂਹ-ਵਧੂ ਸਬੰਧਾਂ ਦਾ ਪਤਾ ਲਗਾਇਆ ਗਿਆ ਅਤੇ ਇਸ ਵਿੱਚ ਸਫ਼ਲਤਾ ਹਾਸਲ ਕੀਤੀ ਗਈ।

ਕੰਡਿਆਲੀ ਤਾਰ ਤੋਂ ਪਾਰ ਆਈਟੀਆਈ ਅਧਿਆਪਕ ਦਾ ਘਰ ਐਸਟੀਐਫ ਦੇ ਡੀਐਸਪੀ ਸਿਕੰਦਰ ਸਿੰਘ ਨੇ ਦੱਸਿਆ ਕਿ ਜੰਮੂ ਦੇ ਪੁਣਛ ਜ਼ਿਲ੍ਹੇ ਦੇ ਪਿੰਡ ਕੇਰਨੀ ਖੁਰਦ ਤੋਂ ਗ੍ਰਿਫ਼ਤਾਰ ਕੀਤੇ ਆਈਟੀਆਈ ਅਧਿਆਪਕ ਨਜਾਮੁਦੀਨ ਦਾ ਘਰ ਜੰਮੂ ਵਿੱਚ ਭਾਰਤ-ਪਾਕਿਸਤਾਨ ਸਰਹੱਦ ’ਤੇ ਕੰਡਿਆਲੀ ਤਾਰ ਦੇ ਪਾਰ ਹੈ। ਪਰ ਉਹ ਸ਼ਹਿਰ ਵਿੱਚ ਕਿਰਾਏ ਦਾ ਮਕਾਨ ਲੈ ਕੇ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਬਰਾਮਦ ਹੋਏ ਫੋਨ ਦੀ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਰਹੱਦ ਪਾਰੋਂ ਉਸ ਦੇ ਸਮੱਗਲਰਾਂ ਜਾਂ ਹੋਰਾਂ ਨਾਲ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

error: Content is protected !!