ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ, ਡੀਸੀ ਨੂੰ ਦਿੱਤਾ ਮੰਗ ਪੱਤਰ….

ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ, ਡੀਸੀ ਨੂੰ ਦਿੱਤਾ ਮੰਗ ਪੱਤਰ….

ਅੰਮ੍ਰਿਤਸਰ (ਮਨਿੰਦਰ ਕੌਰ) ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਨੂੰ ਲੈ ਕੇ ਵਿਰੋਧ ਸ਼ੁਰੂ ਹੋ ਗਿਆ ਹੈ। ਦਰਅਸਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਇਸ ਕਾਰਨ ਅੱਜ ਸ੍ਰੀ ਦਰਬਾਰ ਸਾਹਿਬ ਸਥਿਤ ਸੂਚਨਾ ਕੇਂਦਰ ਦੇ ਬਾਹਰ ਤੋਂ ਮਾਰਚ ਕੱਢਿਆ ਗਿਆ| ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ੍ਰੀ ਦਰਬਾਰ ਸਾਹਿਬ ਤੋਂ ਆਰੰਭ ਹੋਏ ਇਸ ਰੋਸ ਮਾਰਚ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਰਮਚਾਰੀ ਕਾਲੀਆਂ ਦਸਤਾਰਾਂ ਸਜਾ ਕੇ ਸ਼ਾਮਲ ਹੋਏ ਹਨ।
ਇਸ ਦੌਰਾਨ ਕਰੀਬ 2 ਘੰਟੇ ਤੱਕ ਪ੍ਰਦਰਸ਼ਨ ਕਰਨ ਤੋਂ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ ਮੰਗ ਪੱਤਰ ਲੈਣ ਪਹੁੰਚੇ|

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਸ਼ਾਂਤਮਈ ਤਰੀਕੇ ਨਾਲ ਡੀਸੀ ਦਫ਼ਤਰ ਤੱਕ ਆਪਣਾ ਰੋਸ ਪ੍ਰਗਟ ਕਰਨ ਪਹੁੰਚੇ ਸਨ ਤੇ ਦੇਸ਼ ਦੇ ਪ੍ਰਧਾਨਮੰਤਰੀ ਦੇ ਨਾਮ ਡੀ ਸੀ ਅੰਮ੍ਰਿਤਸਰ ਭਾਰਤ ਨੂੰ ਮੰਗ ਪੱਤਰ ਦਿੱਤਾ ਗਿਆ|

ਲੇਕਿਨ ਐੱਸਜੀਪੀਸੀ ਮੁਲਾਜ਼ਮਾਂ ਦੀ ਅਤੇ ਮੈਂਬਰਾਂ ਦੀ ਮੰਗ ਸੀ ਕਿ ਸੰਗਤ ਰੂਪੀ ਮੰਗ ਪੱਤਰ ਦਿੱਤਾ ਜਾਵੇ ਪਰ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਲੈਣ ਨਹੀਂ ਸੀ ਪਹੁੰਚ ਰਹੀ| ਜਿਸ ਕਰਕੇ 2 ਘੰਟੇ ਤੱਕ ਉਨ੍ਹਾਂ ਨੂੰ ਧਰਨਾ ਪ੍ਰਦਰਸ਼ਨ ਕਰਨਾ ਪਿਆ| ਇਸ ਦੇ ਅੱਗੇ ਬੋਲਦੇ ਹੋਰਨਾਂ ਨੇ ਕਿਹਾ ਕਿ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਲੱਗ ਕਰਨਾ ਸਿੱਖਾਂ ਨਾਲ ਬਹੁਤ ਵੱਡਾ ਧੱਕਾ ਹੈ ਅਤੇ ਦਿੱਲੀ ਸਿੱਖਾਂ ਨੂੰ ਆਪਸ ‘ਚ ਲੜਾਈ ਚੱਲ ਰਹੀ ਹੈ, ਜੋ ਕਿ ਅਸੀਂ ਹਰਗਿਜ਼ ਨਹੀਂ ਹੋਣ ਦਵਾਂਗੇ|

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਦਿੱਲੀ ਵਾਲੇ ਖੁਦ ਅੱਜ ਕੇਂਦਰ ਅੱਗੇ ਗੋਡੇ ਟੇਕ ਚੁੱਕੇ ਹਨ ਅਤੇ ਹੁਣ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਰਿਆਣਾ ਸਰਕਾਰ ਦੇ ਹੱਥਾਂ ‘ਚ ਦੇ ਕੇ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਹੁਣ ਇਸ ਤੋਂ ਵੱਧ 7 ਅਕਤੂਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੋਂ ਇੱਕ ਰੋਸ ਮਾਰਚ ਸ਼ੁਰੂ ਹੋਵੇਗਾ| ਜੋ ਕਿ ਗੋਲਡਨ ਗੇਟ ਅੰਮ੍ਰਿਤਸਰ ਤੱਕ ਪਹੁੰਚੇਗਾ ਅਤੇ ਅੱਗੇ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਜਾਵੇਗਾ ਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਆ ਕੇ ਅਰਦਾਸ ਬੇਨਤੀ ਵੀ ਕੀਤੀ ਜਾਵੇਗੀ|

error: Content is protected !!