ਦੁਸਹਿਰੇ ਮੌਕੇ ਕਿਸਾਨਾਂ ਨੂੰ ਸਰਕਾਰ ਦਾ ਤੋਹਫਾ, ਜਾਰੀ ਕੀਤੇ 13 ਕਰੋੜ ਰੁਪਏ

ਦੁਸਹਿਰੇ ਮੌਕੇ ਕਿਸਾਨਾਂ ਨੂੰ ਸਰਕਾਰ ਦਾ ਤੋਹਫਾ, ਜਾਰੀ ਕੀਤੇ 13 ਕਰੋੜ ਰੁਪਏ


ਪੰਜਾਬ (ਵੀਓਪੀ ਬਿਊਰੋ) ਦੁਸਹਿਰੇ ਦੇ ਤਿਉਹਾਰ ਵਾਲੇ ਦਿਨ ਕਿਸਾਨਾਂ ਨੂੰ ਤੋਹਫਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨਾਂ ਲਈ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਦੇ ਨਾਲ ਉਨ੍ਹਾਂ ਇਹ ਵੀ ਦੱਸਿਆ ਕਿ ਕੁਦਰਤੀ ਆਫ਼ਤ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਈ ਜਾ ਰਹੀ ਹੈ ਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਦੱਸਦੇਈਏ ਕਿ ਕਿਸਾਨਾਂ ਦੀ ਵੱਡੀ ਮੰਗ ਸੀ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਉਤੇ ਸਰਕਾਰ ਵੱਲੋਂ ਐਲਾਨੀ ਗਈ ਰਾਸ਼ੀ ਜਲਦ ਦਿੱਤੀ ਜਾਵੇ। ਦੁਸਹਿਰੇ ਮੌਕੇ ਸਰਕਾਰ ਨੇ ਕਿਸਾਨਾਂ ਨੂੰ ਤੋਹਫਾ ਦਿੰਦਿਆਂ ਇਹ ਰਾਸ਼ੀ ਜਾਰੀ ਕੀਤੀ ਹੈ।


ਇਸ ਤੋਂ ਇਲਾਵਾ ਮੰਤਰੀ ਧਾਲੀਵਾਲ ਨੇ ਸੂਬੇ ਅੰਦਰ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਸੁਕਾ ਕੇ ਲਿਆਉਣ ਦੀ ਅਪੀਲ ਕੀਤੀ ।

error: Content is protected !!