Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
October
5
ਵਿਧਾਇਕਾਂ ਦੀ ਖਰੀਦੋ-ਫ਼ਰੋਖ਼ਤ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਕੋਲੋਂ ਵਿਜੀਲੈਂਸ ਕਰੇਗੀ ਪੁੱਛਗਿੱਛ
Latest News
Politics
Punjab
ਵਿਧਾਇਕਾਂ ਦੀ ਖਰੀਦੋ-ਫ਼ਰੋਖ਼ਤ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਕੋਲੋਂ ਵਿਜੀਲੈਂਸ ਕਰੇਗੀ ਪੁੱਛਗਿੱਛ
October 5, 2022
Voice of Punjab
ਵਿਧਾਇਕਾਂ ਦੀ ਖਰੀਦੋ-ਫ਼ਰੋਖ਼ਤ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਕੋਲੋਂ ਵਿਜੀਲੈਂਸ ਕਰੇਗੀ ਪੁੱਛਗਿੱਛ
ਪੰਜਾਬ (ਵੀਓਪੀ ਬਿਊਰੋ) ਵਿਧਾਇਕਾਂ ਦੀ ਖਰੀਦੋ-ਫ਼ਰੋਖ਼ਤ ਮਾਮਲੇ ‘ਚ ਵਿਜੀਲੈਂਸ ਆਮ ਆਦਮੀ ਪਾਰਟੀ ਦੇ 7 ਹੋਰ ਵਿਧਾਇਕਾਂ ਦੇ ਬਿਆਨ ਦਰਜ ਕਰੇਗੀ। ਮਾਮਲਾ ਆਮ ਆਦਮੀ ਪਾਰਟੀ ਵੱਲੋਂ ਲਾਏ ਗਏ ਪੰਜਾਬ ‘ਚ ਆਪਰੇਸ਼ਨ ਲੋਟਸ ਤਹਿਤ ਵਿਧਾਇਕਾਂ ਦੀ ਖਰੀਦੋ ਫਰੋਖਤ ਦੇ ਦੋਸ਼ਾਂ ਦੀ ਚਲ ਰਹੀ ਵਿਜੀਲੈਂਸ ਜਾਂਚ ਦਾ ਹੈ।
ਵਿਜੀਲੈਂਸ ਟੀਮ ਨੇ ਹੁਣ ਤੱਕ ਸਿਰਫ਼ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਰਮਨ ਅਰੋੜਾ ਦੇ ਹੀ ਬਿਆਨ ਦਰਜ ਕੀਤੇ ਹਨ। ‘ਆਪ’ ਵਿਧਾਇਕਾਂ ਨੇ ਡੀਜੀਪੀ ਗੌਰਵ ਯਾਦਵ ਨੂੰ ਕੀਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਪੈਸੇ ਦੀ ਪੇਸ਼ਕਸ਼ ਕੀਤੀ ਗਈ ਅਤੇ ਧਮਕੀਆਂ ਵੀ ਦਿੱਤੀਆਂ ਗਈਆਂ।
ਇਸ ਮਾਮਲੇ ‘ਚ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਲਾਅ ਅਫਸਰ ਦੀ ਰਾਏ ‘ਤੇ ਸਟੇਟ ਕ੍ਰਾਈਮ ਸੈੱਲ ‘ਚ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਸਰਕਾਰ ਨੇ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਵਿਜੀਲੈਂਸ ਬਿਊਰੋ ਨੇ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਸੀ ਪਰ ਅਜੇ ਤੱਕ ਕਿਸੇ ਵਿਅਕਤੀ ਦਾ ਨਾਮ ਨਹੀਂ ਲਿਆ ਗਿਆ ਹੈ।ਹੁਣ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਰੌੜੀ, ਬੱਸੀ ਪਠਾਣਾ ਤੋਂ ਵਿਧਾਇਕ ਰੁਪਿੰਦਰ ਹੈਪੀ, ਬੁਢਲਾਡਾ ਦੇ ਵਿਧਾਇਕ ਬੁੱਧਰਾਮ, ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਨਾਹਰ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਅਤੇ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਕੇ ਦੇ ਬਿਆਨ ਦਰਜ ਕੀਤੇ ਜਾਣਗੇ।ਸੋਮਵਾਰ ਨੂੰ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਵੱਲੋਂ ਬਿਆਨ ਦਰਜ ਕਰਵਾਏ ਗਏ।
Post navigation
ਗੱਡੀ ਵਿਚੋਂ ਉਤਰੀ ਐਨਆਰਆਈ ਕੁੜੀ ਨੇ ਕਰ’ਤੇ ਫਾਇਰ, ਪੁਲਿਸ ਨੂੰ ਪਈਆਂ ਭਾਜੜਾਂ, ਵੀਡੀਓ ਹੋਈ ਵਾਇਰਲ
ਦੁਸਹਿਰੇ ਵਾਲੇ ਦਿਨ ਗਾਜ਼ੀਆਬਾਦ ਵਿਚ ਦੋ ਧਮਾਕੇ, ਢਹਿ ਢੇਰੀ ਹੋਏ ਘਰ, ਚਾਰ ਜਣਿਆਂ ਦੀ ਹੋਈ ਮੌਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us