ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਆਗੂ ਨੂੰ ਵਿਜੀਲੈਂਸ ਕਰ ਸਕਦੀ ਹੈ ਗ੍ਰਿਫ਼ਤਾਰ, ਕੇਸ ਹੋਇਆ ਦਰਜ, ਜਾਣੋ ਪੂਰਾ ਮਾਮਲਾ

ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਆਗੂ ਨੂੰ ਵਿਜੀਲੈਂਸ ਕਰ ਸਕਦੀ ਹੈ ਗ੍ਰਿਫ਼ਤਾਰ, ਕੇਸ ਹੋਇਆ ਦਰਜ, ਜਾਣੋ ਪੂਰਾ ਮਾਮਲਾ


ਪੰਜਾਬ (ਵੀਓਪੀ ਬਿਊਰੋ) ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਕਾਂਗਰਸੀ ਆਗੂ ਨੂੰ ਵਿਜੀਲੈਂਸ ਗ੍ਰਿਫਤਾਰ ਕਰ ਸਕਦੀ ਹੈ। ਇਸ ਆਗੂ ਉਤੇ ਘੁਟਾਲੇ ਦੇ ਦੋਸ਼ ਲੱਗੇ ਹਨ।
ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਅਤੇ ਕਾਂਗਰਸੀ ਆਗੂ ਕੈਪਟਨ ਕੈਪਟਨ ਸੰਦੀਪ ਸੰਧੂ ਦੇ ਸਿਰ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ। ਵਿਜੀਲੈਂਸ ਬਿਊਰੋ ਨੇ ਦਾਅਵਾ ਕੀਤਾ ਕਿ ਸਟਰੀਟ ਲਾਈਟਾਂ ਦੇ 65 ਲੱਖ ਰੁਪਏ ਦੇ ਘੁਟਾਲੇ ਦੀ ਚੱਲ ਰਹੀ ਜਾਂਚ ਵਿਚ ਕਾਂਗਰਸ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਕੈਪਟਨ ਸੰਦੀਪ ਸੰਧੂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਕੈਪਟਨ ਸੰਧੂ ‘ਤੇ ਦੋਸ਼ ਹਨ ਕਿ ਮੁੱਲਾਂਪੁਰ ਨਾਲ ਜਗਰਾਓਂ ਤੇ ਰਾਏਕੋਟ ਵਿਚਕਾਰ ਸੋਲਡਰ ਲਾਈਟਾਂ ਦੀ ਸਪਲਾਈ ਉਨ੍ਹਾਂ ਦੇ ਰਿਸ਼ਤੇਦਾਰ ਨੇ ਕੀਤੀ ਸੀ, ਜਿਸ ਵਿੱਚ ਜਾਅਲੀ ਕੰਪਨੀ ਬਣਾ ਕੇ ਸਰਕਾਰੀ ਰੇਟਾਂ ਤੋਂ ਵੱਧ ਕੀਮਤਾਂ ‘ਤੇ ਸੋਲਰ ਲਾਈਟਾ ਦੀ ਖਰੀਦ ਕਰਕੇ ਸਰਪੰਚਾਂ ਨੂੰ ਭੇਜੀਆਂ ਗਈਆਂ ਸਨ। ਭ੍ਰਿਸ਼ਟਾਚਾਰ ਦੇ ਇਸ ਘਪਲੇ ਵਿੱਚ ਵਿਜੀਲੈਂਸ ਨੇ ਪਹਿਲਾਂ ਬਲਾਕ ਚੇਅਰਮੈਨ ਲਖਵਿੰਦਰ ਸਿੰਘ ਅਤੇ ਬੀਡੀਪੀਓ ਤਲਵਿੰਦਰ ਸਿੰਘ ਕੰਗ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ।

ਵਿਜੀਲੈਂਸ ਵੱਲੋਂ ਕੇਸ ਵਿੱਚ ਨਾਂਅ ਦਰਜ ਕਰਨ ਸਬੰਧੀ ਜਾਣਕਾਰੀ ਅਦਾਲਤ ਨੂੰ ਭੇਜ ਦਿੱਤੀ ਗਈ ਹੈ, ਜਿਥੋਂ ਇਸ ਗੱਲ ਦਾ ਖੁਲਾਸਾ ਹੋਇਆ ਹੈ, ਜਿਸ ਪਿੱਛੋਂ ਹੁਣ ਇੱਕ ਹੋਰ ਕਾਂਗਰਸੀ ਆਗੂ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ। ਦੱਸ ਦੇਈਏ ਕਿ ਇਸਤੋਂ ਪਹਿਲਾਂ ਭ੍ਰਿਸ਼ਟਾਚਾਰ ਮਾਮਲੇ ਵਿੱਚ ਲੁਧਿਆਣਾ ਤੋਂ ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਦਾਅਵਾ ਕੀਤਾ ਹੈ ਕਿ ਸੰਧੂ ਨੇ ਇਸ ਸੌਦੇ ਨੂੰ ਪ੍ਰਭਾਵਤ ਕਰਕੇ ਸਟਰੀਟ ਲਾਈਟਾਂ ਦੁੱਗਣੇ ਤੋਂ ਵੀ ਵੱਧ ਰੇਟ ‘ਤੇ ਖਰੀਦੀਆਂ ਸਨ ਅਤੇ ਉਸ ਨੇ ਕਥਿਤ ਤੌਰ ‘ਤੇ ਕਈ ਲੱਖ ਰੁਪਏ ਦਾ ਵਿੱਤੀ ਲਾਭ ਪ੍ਰਾਪਤ ਕੀਤਾ ਸੀ।

error: Content is protected !!