ਨਾਬਾਲਿਗਾ ਨਾਲ ਛੇੜਛਾੜ ਮਾਮਲੇ ਵਿਚ ਆਪ ਆਗੂ ਗ੍ਰਿਫਤਾਰ

ਨਾਬਾਲਿਗਾ ਨਾਲ ਛੇੜਛਾੜ ਮਾਮਲੇ ਵਿਚ ਆਪ ਆਗੂ ਗ੍ਰਿਫਤਾਰ

ਅੰਮ੍ਰਿਤਸਰ (ਵੀਓਪੀ ਬਿਊਰੋ) ਜਦੋਂ ਦੀ ਆਮ ਆਦਮੀ ਪਾਰਟੀ ਪੰਜਾਬ ਵਿਚ ਸੱਤਾ ਵਿਚ ਆਈ ਹੈ। ਇਸ ਦੇ ਆਗੂ ਦੋਸ਼ਾਂ ਵਿਚ ਘਿਰਦੇ ਜਾ ਰਹੇ ਹਨ। ਹੁਣ ਅੰਮ੍ਰਿਤਸਰ ‘ਦੇ ਮਜੀਠਾ ‘ਚ ਆਪ ਦੇ ਆਗੂ ਨੂੰ ਪੁਲਿਸ ਨੇ ਨਾਬਾਲਿਗਾ ਨਾਲ ਛੇੜਛਾੜ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ।


ਜਾਣਕਾਰੀ ਮੁਤਾਬਕ ਮਜੀਠਾ ‘ਚ ਬਲਾਕ ਇੰਚਾਰਜ ਪ੍ਰਿਤਪਾਲ ਸਿੰਘ ਬੱਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਬੱਲ ਉਤੇ 15 ਸਾਲ ਦੀ ਨਾਬਾਲਗ ਕੁੜੀ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ ਹਨ। ਮਜੀਠਾ ‘ਚ ਰਹਿਣ ਵਾਲੇ ਪਰਿਵਾਰ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਕੇ ਬਲਾਕ ਇੰਚਾਰਜ ਨੂੰ ਗ੍ਰਿਫ਼ਤਾਰ ਕੀਤਾ ਲਿਆ। ਇਸ ਦੇ ਨਾਲ ਉਨ੍ਹਾਂ ਦਾ ਸਾਥੀ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

error: Content is protected !!