ਪੰਜਾਬ ਦੇ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ, ਇਸ ਮਹਿਕਮੇ ਵਿਚ ਨਿਕਲੀਆਂ ਪੋਸਟਾਂ, 14, 15 ਤੇ 16 ਤੋਂ ਭਰਤੀ ਪ੍ਰੀਖਿਆ
ਪੰਜਾਬ (ਵੀਓਪੀ ਬਿਊਰੋ) ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਪੰਜਾਬ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਜਾ ਰਹੀ ਹੈ। ਇਹ ਨੌਕਰੀ ਪੰਜਾਬ ਪੁਲਿਸ ਵਿਚ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕਿ ਪੰਜਾਬ ਸਰਕਾਰ ਪੁਲਿਸ ਵਿਭਾਗ ਵਿੱਚ ਨਵੀਆਂ ਭਰਤੀਆਂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਆਮ ਆਦਮੀ ਪਾਰਟੀ ਦਾ ਪਹਿਲਾ ਟੀਚਾ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ। ਹੁਣ ਸਰਕਾਰ ਪੁਲਿਸ ਵਿਭਾਗ ਵਿੱਚ ਨਵੀਆਂ ਭਰਤੀਆਂ ਕਰਨ ਜਾ ਰਹੀ ਹੈ, ਜਿਸ ਦੇ ਵੇਰਵੇ ਲੋਕਾਂ ਨਾਲ ਸਾਂਝੇ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਵੱਲੋਂ ਟਵਿੱਟਰ ਰਾਹੀਂ 2503 ਪੋਸਟਾਂ ਪੰਜਾਬ ਪੁਲਿਸ ਦੀ ਭਰਤੀ ਲਈ ਕੱਢੀਆਂ ਦੱਸੀਆਂ ਗਈਆਂ ਹਨ, ਇਨ੍ਹਾਂ ਵਿੱਚ ਕਾਂਸਟੇਬਲ ਦੀਆਂ 1156 ਪੋਸਟਾਂ ਲਈ 14 ਅਕਤੂਬਰ ਨੂੰ ਭਰਤੀ ਪ੍ਰੀਖਿਆ ਹੋਵੇਗੀ, ਜਦਕਿ 787 ਹੈਡ ਕਾਂਸਟੇਬਲਾਂ ਦੀਆਂ ਨੌਕਰੀਆਂ ਲਈ 15 ਅਕਤੂਬਰ ਨੂੰ ਭਰਤੀ ਪ੍ਰੀਖਿਆ ਹੈ। ਇਸਤੋਂ ਇਲਾਵਾ 560 ਪੋਸਟਾਂ ਸਬ ਇੰਸਪੈਕਟਰ ਦੀਆਂ ਹਨ, ਜਿਨ੍ਹਾਂ ਦੀ ਪ੍ਰੀਖਿਆ 16 ਅਕਤੂਬਰ ਨਿਸਚਿਤ ਕੀਤੀ ਗਈ ਹੈ।
ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਕਿ ਪਿਛਲੇ ਦਿਨੀਂ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਸੀ ਤੇ ਹੁਣ ਪੁਲਿਸ ਮਹਿਕਮੇ ‘ਚ ਨਵੀਆਂ ਭਰਤੀਆਂ ਕਰਨ ਜਾ ਰਹੇ ਹਾਂ…ਜਿਸਦਾ ਵੇਰਵਾ ਤੁਹਾਡੇ ਨਾਲ ਸਾਂਝਾ ਕਰ ਰਿਹਾਂ…।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਵੀ 20 ਹਜ਼ਾਰ ਨੌਕਰੀਆਂ ਕੱਢੀਆਂ ਹਨ ਅਤੇ ਹੁਣ ਇਹ ਪੰਜਾਬ ਪੁਲਿਸ ਦੀਆਂ ਨੌਕਰੀਆਂ ‘ਤੇ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਪਹਿਲਾ ਟੀਚਾ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਭਰਤੀਆਂ ਲਈ 14, 15 ਅਤੇ 16 ਅਕਤੂਬਰ ਨੂੰ ਭਰਤੀ ਪ੍ਰੀਖਿਆ ਲਈ ਜਾਵੇਗੀ ਅਤੇ ਨਿਰੋਲ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਣਗੀਆਂ।
युवाओं को रोजगार देना हमारा पहला लक्ष्य है।
हाल ही में हमने ने 4374 कांस्टेबलों को नियुक्ति पत्र दिए थे। अब हम पुलिस विभाग में नई भर्तियां करने जा रहे हैं जिसका विवरण मैं आपके साथ साझा कर रहा हूँ। सभी भर्तियां योग्यता के आधार पर, बिना रिश्वत या सिफारिश के की जाएगी । https://t.co/15dTF2c00G pic.twitter.com/2VDaeoSRtq
— Bhagwant Mann (@BhagwantMann) October 6, 2022