ਸੰਗਰੂਰ ਤੋਂ AAP ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕੇ ਬਝਣਗੇ ਵਿਆਹ ਦੇ ਬੰਧਨ ਵਿਚ

ਸੰਗਰੂਰ ਤੋਂ AAP ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕੇ ਬਝਣਗੇ ਵਿਆਹ ਦੇ ਬੰਧਨ ਵਿਚ

ਸੰਗਰੂਰ (ਵੀਓਪੀ ਬਿਊਰੋ)-ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕੇ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। CM ਭਗਵੰਤ ਮਾਨ ਵੀ ਇਸ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨਗੇ । ਸੂਤਰਾਂ ਅਨੁਸਾਰ ਵਿਧਾਇਕਾ ਦੇ ਵਿਆਹ ਦੀ ਰਸਮ ਪਟਿਆਲਾ ਨੇੜੇ ਹੋਵੇਗੀ।
ਜ਼ਿਕਰਯੋਗ ਹੈ ਕਿ ਨਰਿੰਦਰ ਭਰਾਜ ਪੰਜਾਬ ਵਿਚ ਸਭ ਤੋਂ ਘੱਟ 27 ਸਾਲ ਦੀ ਉਮਰ ਵਿੱਚ ਵਿਧਾਇਕਾ ਬਣੇ ਹਨ । ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ LLB ਕੀਤੀ ਹੈ। ਨਰਿੰਦਰ ਭਰਾਜ ਦੋ ਵਾਰ ‘AAP’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣੀ ।


ਵਿਧਾਨ ਸਭਾ ਹਲਕਾ ਸੰਗਰੂਰ ਤੋਂ ਇੱਕ ਆਮ ਕਿਸਾਨ ਪਰਿਵਾਰ ਦੀ ਧੀ ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਅਤੇ ਰਿਕਾਰਡਤੋੜ ਵੋਟਾਂ ਨਾਲ ਜਿੱਤ ਹਾਸਿਲ ਕੀਤੀ । ਨਰਿੰਦਰ ਕੌਰ ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ । ਨਰਿੰਦਰ ਭਰਾਜ ਨੇ ਵਿਜੇਇੰਦਰ ਸਿੰਗਲਾ ਨੂੰ 35868 ਵੋਟਾਂ ਨਾਲ ਹਰਾਇਆ ।

error: Content is protected !!