ਸਰਕਾਰੀ ਅਧਿਆਪਕ ਦੀ ਤਲਾਸ਼ੀ ਲਈ ਤਾਂ ਖੁੱਲ ਗਏ ਹੈਰਾਨ ਕਰਨ ਵਾਲੇ ਭੇਤ, ਪੁਲਿਸ ਨੇ ਕਰ ਦਿੱਤੀ ਵੱਡੀ ਕਾਰਵਾਈ…

ਸਰਕਾਰੀ ਅਧਿਆਪਕ ਦੀ ਤਲਾਸ਼ੀ ਲਈ ਤਾਂ ਖੁੱਲ ਗਏ ਹੈਰਾਨ ਕਰਨ ਵਾਲੇ ਭੇਤ, ਪੁਲਿਸ ਨੇ ਕਰ ਦਿੱਤੀ ਵੱਡੀ ਕਾਰਵਾਈ…

ਤਲਵੰਡੀ ਸਾਬੋ (ਵੀਓਪੀ ਬਿਊਰੋ) : ਇਕ ਸਰਕਾਰ ਅਧਿਆਪਕ ਦੀ ਤਲਾਸ਼ੀ ਲਈ ਗਈ ਤਾਂ ਕਈ ਹੈਰਾਨ ਕਰਨ ਵਾਲੇ ਭੇਤ ਖੁੱਲ ਗਏ।ਮਾਮਲਾ ਤਲਵੰਡੀ ਸਾਬੋ ਵਿਚ ਸਾਹਮਣੇ ਆਇਆ, ਜਿਥੇ ਇਕ ਸਰਕਾਰੀ ਸਕੂਲ ਦੇ ਅਧਿਆਪਕ ਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਾਲੇ ਅਧਿਆਪਕ ਕੋਲੋਂ ਹੈਰੋਇਨ ਬਰਾਮਦ ਹੋਣਾ ਵੱਡੀ ਚਿੰਤਾ ਦਾ ਵਿਸ਼ਾ ਹੈ।

ਸੀਂਗੋ ਮੰਡੀ ਪੁਲਿਸ ਨੇ ਇਕ ਸਰਕਾਰੀ ਸਕੂਲ ਦੇ ਸਪੋਰਟਸ ਅਧਿਆਪਕ ਅਤੇ ਉਸ ਦੇ ਇਕ ਸਾਥੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀ. ਐੱਸ. ਪੀ. ਬੂਟਾ ਸਿੰਘ ਨੇ ਦੱਸਿਆ ਕਿ ਸੀਂਗੋ ਚੌਕੀ ਇੰਚਾਰਜ ਜਗਸੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਪਿੰਡ ਸੀਂਗੋ ਵਿਖੇ ਨਾਕਾਬੰਦੀ ਦੌਰਾਨ 3 ਗ੍ਰਾਮ ਹੈਰੋਇਨ ਸਮੇਤ ਦੋ ਲੋਕਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਤਲਵੰਡੀ ਸਾਬੋ ਅਤੇ ਗੁਲਾਬ ਸਿੰਘ ਵਾਸੀ ਸੀਂਗੋ ਵਜੋਂ ਹੋਈ। ਉਨ੍ਹਾਂ ਦੱਸਿਆਂ ਕਿ ਫੜੇ ਗਏ ਦੋਵੇਂ ਕਥਿਤ ਦੋਸ਼ੀਆਂ ਵਿਚੋਂ ਇਕੋ ਤਲਵੰਡੀ ਸਾਬੋ ਦੇ ਹਰਿਆਣਾ ਨਾਲ ਲੱਗਦੇ ਪਿੰਡ ਨਥੇਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਪੋਰਟਸ ਅਧਿਆਪਕ ਦੀ ਨੌਕਰੀ ਕਰਦਾ ਹੈ।

ਪੁਲਿਸ ਨੇ ਇਨ੍ਹਾਂ ਨੂੰ ਉਦੋਂ ਕਾਬੂ ਕੀਤਾ ਜਦੋਂ ਇਹ ਦੋਵੇਂ ਬੁਲਟ ਮੋਟਰਸਾਈਕਲ ’ਤੇ ਹਰਿਆਣਾ ਵੱਲੋਂ ਆ ਰਹੇ ਸਨ। ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਪੁਲਿਸ ਪਾਰਟੀ ਨੇ ਦੋਵਾਂ ਨੂੰ ਮੌਕੇ ‘ਤੇ ਕਾਬੂ ਕਰ ਕੇ ਹੈਰੋਇਨ ਅਤੇ ਬੁਲਟ ਮੋਟਰਸਾਈਕਲ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਡੀਐੱਸਪੀ ਤਲਵੰਡੀ ਸਾਬੋ ਨੇ ਦੱਸਿਆ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰ ਕੇ ਨੈਟਵਰਕ ਨੂੰ ਬਰੇਕ ਕੀਤਾ ਜਾਵੇਗਾ।

error: Content is protected !!