ਲੋ ਕਰ ਲੋ ਗੱਲ! ਫਲਾਈਟ ‘ਚੋਂ ਯਾਤਰੀਆਂ ਦਾ ਸਾਮਾਨ ਹੋਇਆ ਛੂ ਮੰਤਰ

ਲੋ ਕਰ ਲੋ ਗੱਲ! ਫਲਾਈਟ ‘ਚੋਂ ਯਾਤਰੀਆਂ ਦਾ ਸਾਮਾਨ ਹੋਇਆ ਛੂ ਮੰਤਰ


ਰਾਜਾਸਾਂਸੀ (ਵੀਓਪੀ ਬਿਊਰੋ) ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਸਪਾਈਸ ਜੈੱਟ ਦੀ ਉਡਾਣ ਦੇ ਯਾਤਰੀ ਉਸ ਸਮੇਂ ਹੈਰਾਨ ਰਹਿ ਗਏ ਜਦੋਂ ਉਨ੍ਹਾਂ ਦਾ ਸਾਮਾਨ ਉਨ੍ਹਾਂ ਨੂੰ ਵਿਖਾਈ ਨਹੀਂ ਦਿੱਤਾ। ਛੂ ਮੰਤਰ ਹੋ ਗਏ ਸਾਮਾਨ ਨੂੰ ਲੈ ਕੇ ਯਾਤਰੀਆਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ।


ਅੱਜ ਸਵੇਰੇ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਸਪਾਈਸ ਜੈੱਟ ਦੀ ਉਡਾਣ ਦੇ ਕਰੀਬ 50 ਯਾਤਰੀਆਂ ਦਾ ਸਾਮਾਨ ਗਾਇਬ ਹੋ ਗਿਆ। ਏਅਰਪੋਰਟ ’ਤੇ ਯਾਤਰੀਆਂ ਦੇ ਹੰਗਾਮੇ ਨੂੰ ਵੇਖਦਿਆਂ ਸਪਾਈਸ ਜੈੱਟ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਭਲਕੇ ਤੱਕ ਉਨ੍ਹਾਂ ਦਾ ਸਾਮਾਨ ਉਨ੍ਹਾਂ ਦੇ ਘਰ ਤੱਕ ਪਹੁੰਚਾ ਦਿੱਤਾ ਜਾਵੇਗਾ।


ਜਾਣਕਾਰੀ ਅਨੁਸਾਰ ਦੁਬਈ ਤੋਂ ਆਈ ਸਪਾਈਸ ਜੈੱਟ ਦੀ ਫਲਾਈਟ ਐੱਸ.ਜੀ.56 ਸ਼ੁੱਕਰਵਾਰ ਤੜਕੇ ਕਰੀਬ 3.30 ਵਜੇ ਲੈਂਡ ਹੋਈ ਸੀ। ਕਸਟਮ ਕਲੀਅਰੈਂਸ ਲੈਣ ਅਤੇ ਸਾਮਾਨ ਦੀ ਜਾਂਚ ਕਰਨ ਤੋਂ ਬਾਅਦ ਜਦੋਂ ਯਾਤਰੀ ਸਾਮਾਨ ਦੀ ਪੇਟੀ ‘ਤੇ ਪਹੁੰਚੇ ਤਾਂ ਕਈਆਂ ਯਾਤਰੀਆਂ ਦਾ ਸਾਮਾਨ ਗਾਇਬ ਸੀ। ਸਾਮਾਨ ਨਾ ਮਿਲਣ ‘ਤੇ ਸਵਾਰੀਆਂ ਘਬਰਾ ਕੇ ਸਪਾਈਸ ਜੈੱਟ ਦੇ ਕਾਊਂਟਰ ‘ਤੇ ਪਹੁੰਚ ਗਈਆਂ, ਜਿੱਥੇ ਉਨ੍ਹਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

error: Content is protected !!