ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਰਾਜਾ ਵੜਿੰਗ ਨੇ ਡੀਜੀਪੀ ਨੂੰ ਲਿਖੀ ਚਿੱਠੀ, ਕਹਿ ਦਿੱਤੀ ਵੱਡੀ ਗੱਲ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਰਾਜਾ ਵੜਿੰਗ ਨੇ ਡੀਜੀਪੀ ਨੂੰ ਲਿਖੀ ਚਿੱਠੀ, ਕਹਿ ਦਿੱਤੀ ਵੱਡੀ ਗੱਲ


ਚੰਡੀਗੜ੍ਹ, (ਵੀਓਪੀ ਬਿਊਰੋ) ਕਈ ਧਾਰਮਿਕ ਆਗੂਆਂ ਤੋਂ ਬਾਅਦ ਹੁਣ ਕਾਂਗਰਸ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਵਿਰੋਧ ਵਿਚ ਉਤਰ ਆਈ ਹੈ। ਤਿੱਖਾ ਬੋਲਣ ਕਰ ਕੇ ਕੁਝ ਹੀ ਸਮੇਂ ਵਿਚ ਚਰਚਾ ਵਿਚ ਆਏ ਅੰਮ੍ਰਿਤਪਾਲ ਸਿੰਘ ਨੂੰ ਕਈਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਸਿੱਖ ਜਥੇਬੰਦੀਆਂ ਉਨ੍ਹਾਂ ਦੀ ਹਮਾਇਤ ਵਿਚ ਹਨ।


ਦਰਅਸਲ, ਅੰਮ੍ਰਿਤਪਾਲ ਸਿੰਘ ਵੱਲੋਂ ਲਗਾਤਾਰ ਖਾਲਿਸਤਾਨ ਬਾਰੇ ਦਿੱਤੇ ਜਾ ਰਹੇ ਬਿਆਨਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਖਿ਼ਲਾਫ਼ ਡੀਜੀਪੀ ਪੰਜਾਬ ਨੂੰ ਸ਼ਿਕਾਇਤ ਕੀਤੀ ਹੈ।ਉਨ੍ਹਾਂ ਕਿਹਾ ਕਿ ਅੰਮਿ੍ਤਪਾਲ ਸਿੰਘ ਵਲੋਂ ਖਾਲਿਸਤਾਨ ਬਾਰੇ ਦਿੱਤੇ ਜਾ ਰਹੇ ਬਿਆਨਾਂ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅੰਮਿ੍ਤਪਾਲ ਸਿੰਘ ਨੌਜਵਾਨਾਂ ਨੂੰ ਗੁਮਰਾਹ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅਸੀਂ ਫਿਰ ਤੋਂ ਪੰਜਾਬ ਨੂੰ ਵੱਖਵਾਦ ਤੇ ਮੌਤਾਂ ਦੇ ਦੌਰ ਵਿਚ ਨਹੀਂ ਧੱਕ ਸਕਦੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਜਾਨ ਤੇ ਖੂਨ ਬਹੁਤ ਪਵਿੱਤਰ ਹਨ ਜੋ ਡੋਲੇ ਨਹੀਂ ਜਾ ਸਕਦੇ ਤੇ ਨਾ ਹੀ ਕਾਲਪਨਿਕ ਸ਼ਿਕਾਇਤਾਂ ਕਾਰਨ ਬਰਬਾਦ ਕੀਤੇ ਜਾ ਸਕਦੇ ਹਨ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਵਾਸਤੇ ਕਿਹਾ ਹੈ।

error: Content is protected !!