ਕੈਨੇਡਾ ਵਿਚ ਹੁਣ ਜ਼ਿਆਦਾ ਕਮਾਈ ਕਰ ਸਕਣਗੇ ਵਿਦਿਆਰਥੀ, ਲੁੱਟ ਖਸੁੱਟ ਵੀ ਹੋਵੇਗੀ ਘੱਟ, ਸਰਕਾਰ ਉਠਾਉਣ ਜਾ ਰਹੀ ਵੱਡਾ ਕਦਮ

ਕੈਨੇਡਾ ਵਿਚ ਹੁਣ ਜ਼ਿਆਦਾ ਕਮਾਈ ਕਰ ਸਕਣਗੇ ਵਿਦਿਆਰਥੀ, ਲੁੱਟ ਖਸੁੱਟ ਵੀ ਹੋਵੇਗੀ ਘੱਟ, ਸਰਕਾਰ ਉਠਾਉਣ ਜਾ ਰਹੀ ਵੱਡਾ ਕਦਮ


ਇੰਟਰਨੈਸ਼ਨਲ (ਵੀਓਪੀ ਬਿਊਰੋ) ਕੈਨੇਡਾ ਵਿਚ ਪੜ੍ਹਾਈ ਕਰਦੇ ਤੇ ਪੜ੍ਹਾਈ ਕਰਨ ਜਾਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ ਹੈ। ਹੁਣ ਵਿਦਿਆਰਥੀ ਕੈਨੇਡਾ ਵਿਚ ਜ਼ਿਆਦਾ ਕਮਾਈ ਕਰ ਸਕਣਗੇ। ਇਸ ਦੇ ਨਾਲ ਵਿਦਿਆਰਥੀਆਂ ਦੀ ਹੋਣ ਵਾਲੀ ਲੁੱਟ ਖਸੁੱਟ ਵੀ ਬੰਦ ਹੋਵੇਗੀ।


ਕੈਨੇਡਾ ਸਰਕਾਰ ਵੱਲੋਂ ਪੜ੍ਹਾਈ ਕਰਨ ਲਈ ਵੱਖ-ਵੱਖ ਦੇਸ਼ਾਂ ’ਚੋਂ ਆਏ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਨਾਲ-ਨਾਲ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਨੂੰ ਸਹੂਲਤ ਦੇਣ ਜਾ ਰਹੀ ਹੈ । ਕੈਨੇਡਾ ਦੇ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਸਿਟੀਜ਼ਨਸ਼ਿਪ ਮੰਤਰੀ ਸੀਨ ਫਰੇਜ਼ਰ ਨੇ ਸ਼ੁੱਕਰਵਾਰ ਐਲਾਨ ਕੀਤਾ ਕਿ ਦੇਸ਼ ’ਚ ਮਜ਼ਦੂਰਾਂ ਦੀ ਘਾਟ ਵਿਚਾਲੇ ਫਰਕ ਨੂੰ ਪੂਰਾ ਕਰਨ ਲਈ ਕੈਨੇਡਾ ’ਚ ਪੜ੍ਹ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਬਦਲਾਅ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ 15 ਨਵੰਬਰ ਤੋਂ ਸ਼ੁਰੂ ਹੋ ਕੇ 2023 ਦੇ ਅੰਤ ਤਕ ਸਰਕਾਰ ਯੋਗ ਵਿਦਿਆਰਥੀਆਂ ਲਈ ਪੜ੍ਹਾਈ ਦੌਰਾਨ ਕੈਂਪਸ ਤੋਂ ਬਾਹਰ ਕੰਮ ਕਰਨ ਲਈ 20 ਘੰਟੇ ਕੰਮ ਪ੍ਰਤੀ ਹਫ਼ਤੇ ਦੀ ਸ਼ਰਤ ਨੂੰ ਹਟਾ ਰਹੀ ਹੈ, ਜਿਸ ਨਾਲ ਦੇਸ਼ ’ਚ 5,00,000 ਤੋਂ ਵੱਧ ਵਿਦਿਆਰਥੀ ਪ੍ਰਭਾਵਿਤ ਹੁੰਦੇ ਹਨ। ਹੁਣ ਉਹ ਹਰ ਹਫਤੇ 20 ਘੰਟਿਆਂ ਤੋਂ ਜ਼ਿਆਦਾ ਕੰਮ ਕਰ ਸਕਣਗੇ। ਇਹ ਪ੍ਰਾਜੈਕਟ 15 ਨਵੰਬਰ 2022 ਤੋਂ ਸ਼ੁਰੂ ਹੋ ਕੇ 31 ਦਸੰਬਰ 2023 ਤੱਕ ਚੱਲੇਗਾ।
ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਪੂਰਾ ਕੰਮ ਕਰਨ ਦੀ ਖੁੱਲ੍ਹ ਹੋ ਜਾਣ ’ਤੇ ਕੁਝ ਮਾਲਕਾਂ ਵੱਲੋਂ ਕੀਤੀ ਜਾਂਦੀ ਲੁੱਟ-ਖਸੁੱਟ ਵੀ ਘ੍ੱਟ ਜਾਵੇਗੀ।

error: Content is protected !!