ਅੰਮ੍ਰਿਤਪਾਲ ਸਿੰਘ ਖਿਲਾਫ ਕੇਂਦਰ ਦੀ ਵੱਡੀ ਕਾਰਵਾਈ, ਪਹਿਲਾਂ ਕੀਤਾ ਸੀ ਗ੍ਰਿਫਤਾਰ, ਹੁਣ…

ਅੰਮ੍ਰਿਤਪਾਲ ਸਿੰਘ ਖਿਲਾਫ ਕੇਂਦਰ ਦੀ ਵੱਡੀ ਕਾਰਵਾਈ, ਪਹਿਲਾਂ ਕੀਤਾ ਸੀ ਗ੍ਰਿਫਤਾਰ, ਹੁਣ…


ਪੰਜਾਬ (ਵੀਓਪੀ ਬਿਊਰੋ)‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੇਂਦਰ ਸਰਕਾਰ ਨੇ ਸਖਤੀ ਵਿਖਾਈ ਹੈ। ਅੰਮ੍ਰਿਤਪਾਲ ਸਿੰਘ ਖਿਲਾਫ ਖਾਲਿਸਤਾਨ ਨਾਲ ਸਬੰਧਤ ਸਰਗਰਮੀਆਂ ਦੇ ਦੋਸ਼ ਲਾਉਂਦੇ ਹੋਏ ਕਈਆਂ ਨੇ ਉਨ੍ਹਾਂ ਖਿਲਾਫ ਆਵਾਜ਼ ਉਠਾਈ ਹੈ।

ਹੁਣ ਕੇਂਦਰ ਸਰਕਾਰ ਨੇ ਉਨ੍ਹਾਂ ਦਾ ਟਵਿਟਰ ਅਕਾਊਂਟ ਬੰਦ ਕਰ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਦੇ ਟਵਿੱਟਰ ‘ਤੇ ਕਰੀਬ 11,000 ਫਾਲੋਅਰਜ਼ ਹਨ। ਦਰਅਸਲ, ਕਾਨੂੰਨੀ ਮੰਗ ਦੇ ਜਵਾਬ ਵਿੱਚ ਭਾਰਤ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੇ ਟਵਿੱਟਰ ਅਕਾਊਂਟ ਨੂੰ ਬੈਨ ਕਰ ਦਿੱਤਾ ਹੈ।

ਦਿੱਲੀ ਵਿੱਚ ਕਿਸਾਨ ਅੰਦੋਲਨ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਲਾਲ ਕਿਲ੍ਹੇ ’ਤੇ ਸਿੱਖ ਪੰਥ ਦਾ ਝੰਡਾ ਲਹਿਰਾਇਆ ਸੀ। ਇਸ ਤੋਂ ਬਾਅਦ ਉਹ ਸੁਰਖੀਆਂ ‘ਚ ਆਏ ਅਤੇ ਇਸ ਘਟਨਾ ਤੋਂ ਬਾਅਦ ਉਨ੍ਹਾਂ ਦੀ ਕਾਫੀ ਆਲੋਚਨਾ ਹੋਈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਉਹ ਇਸ ਵੇਲੇ ‘ਵਾਰਿਸ ਪੰਜਾਬ’ ਦਾ ਮੁਖੀ ਹੈ।


ਉਧਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕੀਤਾ।ਉਨ੍ਹਾਂ ਡੀਜੀਪੀ ਨੂੰ ਚਿੱਠੀ ਲਿਖੀ ਤੇ ਉਨ੍ਹਾਂ ਦੀਆਂ ਸਰਗਰਮੀਆਂ ਦੀ ਜਾਂਚ ਕਰਨ ਦੀ ਮੰਗ ਉਠਾਈ।

error: Content is protected !!