Skip to content
Saturday, May 16, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
October
10
ਭਗਵੰਤ ਮਾਨ ਨੇ ਛੇੜਿਆ ਮੋਦੀ ਦੇ ‘ਅੱਛੇ ਦਿਨਾਂ’ ਵਾਲਾ ਜੁਮਲਾ !
Latest News
National
Politics
ਭਗਵੰਤ ਮਾਨ ਨੇ ਛੇੜਿਆ ਮੋਦੀ ਦੇ ‘ਅੱਛੇ ਦਿਨਾਂ’ ਵਾਲਾ ਜੁਮਲਾ !
October 10, 2022
Voice of Punjab
ਭਗਵੰਤ ਮਾਨ ਨੇ ਛੇੜਿਆ ਮੋਦੀ ਦੇ ‘ਅੱਛੇ ਦਿਨਾਂ’ ਵਾਲਾ ਜੁਮਲਾ !
ਨੈਸ਼ਨਲ (ਵੀਓਪੀ ਬਿਊਰੋ) 2014 ਵਿਚ ਸੈਂਟਰ ਵਿਚ ਬੀਜੇਪੀ ਦੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਸਰਕਾਰ ਬਣਾਈ ਗਈ ਸੀ। ਇਸ ਦੌਰਾਨ ਬੀਜੇਪੀ ਵੱਲੋਂ ਲਾਇਆ ਗਿਆ ‘ਅੱਛੇ ਦਿਨ ਆਏਂਗੇ’ ਦਾ ਨਾਅਰਾ ਬਹੁਤ ਮਸ਼ਹੂਰ ਹੋਇਆ ਸੀ। ਹੁਣ ਮੁੜ ਅੱਛੇ ਦਿਨਾਂ ਦਾ ਇਹ ਜੁਮਲਾ ਯਾਦ ਕਰਵਾਇਆ ਹੈ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਵਿਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਵਿੱਚ ਜੁਟੇ ਹੋਏ ਹਨ। ਉਨ੍ਹਾਂ ਨੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ਕਿਸੇ ਬਦਲ ਦੀ ਘਾਟ ਕਾਰਨ ਭਾਜਪਾ ਨੂੰ 27 ਸਾਲ ਤੋਂ ਵੱਧ ਦਾ ਸਮਾਂ ਦਿੱਤਾ ਪਰ ਹੁਣ ਸੂਬੇ ਵਿਚ ਤਬਦੀਲੀ ਦੀ ਹਵਾ ਚੱਲ ਰਹੀ ਹੈ। ‘ਅੱਛੇ ਦਿਨ’ ਦਾ ਇੰਤਜ਼ਾਰ ਕਰ ਰਹੇ ਗੁਜਰਾਤ ਦੇ ‘ਆਪ’ ਦੀ ਸਰਕਾਰ ਬਣਨ ‘ਤੇ ‘ਸੱਚੇ ਦਿਨ’ ਆਉਣਗੇ।ਉਨ੍ਹਾਂ ਕਿਹਾ ਕਿ ਭਾਵੇਂ ‘ਅੱਛੇ ਦਿਨ’ ਅਜੇ ਵੀ ਇੱਕ ਸੁਪਨਾ ਹਨ ਪਰ ਗੁਜਰਾਤ ਵਿੱਚ ‘ਆਪ’ ਦੀ ਇਮਾਨਦਾਰ ਸਰਕਾਰ ਬਣਨ ਤੋਂ ਬਾਅਦ ‘ਸੱਚੇ ਦਿਨ’ ਆਉਣਗੇ । CM ਮਾਨ ਨੇ ਕਿਹਾ ਕਿ ਪਿਛਲੇ 27 ਸਾਲਾਂ ਵਿੱਚ ਗੁਜਰਾਤ ਵਿਕਾਸ ਪੱਖੋਂ ਪੱਛੜਿਆ ਹੈ। ਇਹ ਮੰਦਭਾਗਾ ਹੈ ਕਿ 2.50 ਲੱਖ ਕਰੋੜ ਰੁਪਏ ਦੇ ਬਜਟ ਵਾਲੇ ਸੂਬੇ ‘ਤੇ 3.50 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ।
ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕ ਸੁੱਤੇ ਹੋਏ ਵੀ ਟੈਕਸ ਭਰ ਰਹੇ ਹਨ, ਜਦਕਿ ਭਾਜਪਾ ਦੇ ਦੋਸਤ ਇਸ ਪੈਸੇ ਨੂੰ ਲੁੱਟ ਰਹੇ ਹਨ।ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਚੋਣਾਂ ਮਗਰੋਂ ਵਿਕਾਸਮੁਖੀ ਸਰਕਾਰ ਆਵੇਗੀ। ਮਾਨ ਨੇ ਕਿਹਾ ਕਿ ਇਹ ਸਰਕਾਰ ਸੂਬੇ ਦੇ ਸਾਰੇ ਆਜ਼ਾਦੀ ਘੁਲਾਟੀਆਂ ਦੀਆਂ ਖਵਾਹਿਸ਼ਾਂ ‘ਤੇ ਖਰਾ ਉਤਰੇਗੀ। ਦਸੰਬਰ ਵਿੱਚ ‘ਆਪ’ ਸੂਬੇ ਵਿੱਚ ਲੋਕ ਪੱਖੀ ਸਰਕਾਰ ਬਣਾਏਗੀ।
Post navigation
ਗਾਇਕਾ ਜੈਨੀ ਜੋਹਲ ਨੂੰ ਮਿਲ ਰਹੀਆਂ ਧਮਕੀਆਂ, ਸਿੱਧੂ ਮੂਸੇਵਾਲਾ ਦਾ ਪਰਿਵਾਰ ਆਇਆ ਹਮਾਇਤ ਵਿਚ, ਕਿਹਾ ਜੇ ਜੈਨੀ ਨੂੰ ਕੁਝ ਹੋਇਆ ਤਾਂ ਅਸੀਂ…
ਡਾਕਟਰ ਦੇ ਘਰ ਅੰਦਰ ਖੂਨ ਹੀ ਖੂਨ ਵੇਖ ਗੁਆਂਢੀਆਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ, ਖੂਨੀ ਵਾਰਦਾਤ ਤੋਂ ਉਠਿਆ ਪਰਦਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us