ਬਰਗਾੜੀ ਕਾਂਡ ਨੂੰ ਲੈ ਕੇ ਮਾਨ ਸਰਕਾਰ ਕੀ ਕਾਰਵਾਈ ਕਰੇਗੀ, ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਖੁਲਾਸਾ

ਬਰਗਾੜੀ ਕਾਂਡ ਨੂੰ ਲੈ ਕੇ ਮਾਨ ਸਰਕਾਰ ਕੀ ਕਾਰਵਾਈ ਕਰੇਗੀ, ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਖੁਲਾਸਾ


ਅੰਮ੍ਰਿਤਸਰ (ਵੀਓਪੀ ਬਿਊਰੋ) ਬਰਗਾੜੀ ਕਾਂਡ ਨੂੰ ਲੈ ਕੇ ਸੂਬੇ ਦੀ ਮਾਨ ਸਰਕਾਰ ਕੀ ਕਾਰਵਾਈ ਕਰੇਗੀ, ਇਸ ਬਾਰੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਈ ਗੱਲਾਂ ਸਾਂਝੀਆਂ ਕੀਤੀਆਂ ਹਨ।
ਉਹ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੀਟਿੰਗ ਕਰਨ ਆਏ ਸਨ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਿਰਮੌਰ ਹੈ ਅਤੇ ਸਾਰੀ ਸਿੱਖ ਕੌਮ ਇਥੋਂ ਜਾਰੀ ਹੋਏ ਹੁਕਮ ਨੂੰ ਖਿੜੇ ਮੱਥੇ ਸਵਿਕਾਰ ਕਰਦੀ ਹੈ। ਇਸ ਲਈ ਅੱਜ ਮੈਂ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਆਇਆ ਹਾਂ ਅਤੇ ਅਪੀਲ ਕਰਦਾ ਹਾਂ ਕਿ ਉਹ ਮਿਲ ਕੇ ਇਸ ਗੰਭੀਰ ਮੁੱਦੇ ’ਤੇ ਸਰਕਾਰ ਦਾ ਸਾਥ ਦੇਣ।ਇਸ ਦੌਰਾਨ ਬਰਗਾੜੀ ਕਾਂਡ ਦੇ ਇਨਸਾਫ ਬਾਰੇ ਪੁੱਛੇ ਗਏ ਸਵਾਲ ਬਾਰੇ ਮੰਤਰੀ ਧਾਲੀਵਾਲ ਨੇ ਕਿਹਾ ਕਿ ਬਰਗਾੜੀ ਕਾਂਡ ਦੀ ਜਾਂਚ ਨੂੰ ਲੈ ਕੇ ਮਾਨ ਸਰਕਾਰ ਬਹੁਤ ਗੰਭੀਰ ਹੈ। ਸਮਾਂ ਲਗ ਸਕਦਾ ਹੈ ਪਰ ਦੋਸ਼ੀਆਂ ਨੂੰ ਮਾਨ ਸਰਕਾਰ ਕਿਸੇ ਹਾਲਤ ਵਿਚ ਨਹੀਂ ਬਖਸ਼ੇਗੀ।

error: Content is protected !!