ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ, ਫੁੱਲਾਂ ਤੇ ਲਾਈਟਾਂ ਨਾਲ ਸਜਾਇਆ ਸ੍ਰੀ ਹਰਿਮੰਦਰ ਸਾਹਿਬ (ਵੇਖੋ ਤਸਵੀਰਾਂ), ਪੀਐਮ ਮੋਦੀ, ਸੀਐਮ ਮਾਨ ਤੇ ਸੀਐਮ ਕੇਜਰੀਵਾਲ ਨੇ ਸੰਗਤ ਨੂੰ ਦਿੱਤੀ ਵਧਾਈ
ਅੰਮ੍ਰਿਤਸਰ (ਵੀਓਪੀ ਬਿਊਰੋ) ਅੱਜ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 448ਵਾਂ ਪ੍ਰਕਾਸ਼ ਪੁਰਬ ਮੌਕੇ ਹੈ। ਇਸ ਮੌਕੇ ਹਰਿਮੰਦਰ ਸਾਹਿਬ ਤੇ ਪੂਰੀ ਗੁਰੂ ਨਗਰੀ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਾਲਸਈ ਜਾਹੋ-ਜਲਾਲ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।
ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ ਹੋਈ ਹੈ। ਅੱਜ ਪੂਰਾ ਦਿਨ ਹੀ ਹਰਿਮੰਦਰ ਸਾਹਿਬ ਵਿਖੇ ਕੀਰਤਨ ਦਰਬਾਰ ਹੋਵੇਗਾ ਅਤੇ ਲਾਈਟਾਂ ਦੀ ਸਜਾਵਟ ਕੀਤੀ ਜਾਵੇਗੀ। ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਸੰਗਤ ਨੂੰ ਦਿੱਤੀ ਵਧਾਈ
ਉਧਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸੇਵਾ, ਨਿਮਰਤਾ ਤੇ ਦਇਆ ‘ਤੇ ਜ਼ੋਰ ਦਿੱਤਾ ਅਤੇ ਸਿੱਖ ਇਤਿਹਾਸ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਅਮਿਟ ਯੋਗਦਾਨ ਪਾਇਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਸੀਐਮ ਕੇਜਰੀਵਾਲ ਨੇ ਵੀ ਦਿੱਤੀ ਵਧਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰ ਕੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ, ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ…ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…।
ਗੁਰੂ ਸਾਹਿਬ ਜੀ ਨੇ ਸਮੁੱਚੇ ਜੀਵਨ ਤੇ ਰਚਿਤ ਗੁਰਬਾਣੀ ‘ਚ ਵੀ ਮਨੁੱਖਤਾ ਨੂੰ ਪਿਆਰ, ਹਊਮੈ ਰਹਿਤ ਤੇ ਸੇਵਾ-ਭਾਵਨਾ ਨਾਲ ਜੀਵਨ ਬਤੀਤ ਕਰਨ ਦਾ ਸੁਨੇਹਾ ਦਿੱਤਾ…।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਸ ਮੌਕੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ।
ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ…ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…
ਗੁਰੂ ਸਾਹਿਬ ਜੀ ਨੇ ਸਮੁੱਚੇ ਜੀਵਨ ਤੇ ਰਚਿਤ ਗੁਰਬਾਣੀ ‘ਚ ਵੀ ਮਨੁੱਖਤਾ ਨੂੰ ਪਿਆਰ, ਹਊਮੈ ਰਹਿਤ ਤੇ ਸੇਵਾ-ਭਾਵਨਾ ਨਾਲ ਜੀਵਨ ਬਤੀਤ ਕਰਨ ਦਾ ਸੁਨੇਹਾ ਦਿੱਤਾ… pic.twitter.com/gL7Jlb39gN
— Bhagwant Mann (@BhagwantMann) October 11, 2022