Skip to content
Monday, November 25, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
October
12
ਪਾਕਿਸਤਾਨ ਵਿੱਚ ਹਿੰਦੂ ਤੇ ਸਿੱਖਾਂ ਦੀ ਧਾਰਮਿਕ ਆਜ਼ਾਦੀ ਖਤਰੇ ’ਚ, ਲਾਹੌਰ ਦੇ ਤਿੰਨ ਇਤਿਹਾਸਕ ਗੁਰਦੁਆਰਿਆਂ ’ਤੇ ਨਾਜਾਇਜ਼ ਕਬਜ਼ੇ, ਦੋ ਹਫ਼ਤਿਆਂ ’ਚ ਚੌਥੀ ਹਿੰਦੂ ਕੁੜੀ ਅਗਵਾ : ਭਾਜਪਾ ਨੇਤਾ
international
Latest News
Punjab
ਪਾਕਿਸਤਾਨ ਵਿੱਚ ਹਿੰਦੂ ਤੇ ਸਿੱਖਾਂ ਦੀ ਧਾਰਮਿਕ ਆਜ਼ਾਦੀ ਖਤਰੇ ’ਚ, ਲਾਹੌਰ ਦੇ ਤਿੰਨ ਇਤਿਹਾਸਕ ਗੁਰਦੁਆਰਿਆਂ ’ਤੇ ਨਾਜਾਇਜ਼ ਕਬਜ਼ੇ, ਦੋ ਹਫ਼ਤਿਆਂ ’ਚ ਚੌਥੀ ਹਿੰਦੂ ਕੁੜੀ ਅਗਵਾ : ਭਾਜਪਾ ਨੇਤਾ
October 12, 2022
Voice of Punjab
ਪਾਕਿਸਤਾਨ ਵਿੱਚ ਹਿੰਦੂ ਤੇ ਸਿੱਖਾਂ ਦੀ ਧਾਰਮਿਕ ਆਜ਼ਾਦੀ ਖਤਰੇ ’ਚ, ਲਾਹੌਰ ਦੇ ਤਿੰਨ ਇਤਿਹਾਸਕ ਗੁਰਦੁਆਰਿਆਂ ’ਤੇ ਨਾਜਾਇਜ਼ ਕਬਜ਼ੇ, ਦੋ ਹਫ਼ਤਿਆਂ ’ਚ ਚੌਥੀ ਹਿੰਦੂ ਕੁੜੀ ਅਗਵਾ : ਭਾਜਪਾ ਨੇਤਾ
ਅੰਮ੍ਰਿਤਸਰ (ਵੀਓਪੀ ਬਿਊਰੋ) ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪਾਕਿਸਤਾਨ ’ਚ ਅੰਦਰ ਘੱਟ ਗਿਣਤੀ ਭਾਈਚਾਰੇ ਉੱਤੇ ਲਗਾਤਾਰ ਵਧ ਰਹੇ ਹਮਲਿਆਂ ਪ੍ਰਤੀ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਪਾਕਿਸਤਾਨ ’ਚ ਗੁਰਦੁਆਰਿਆਂ ’ਤੇ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਨਹਿਰੂ-ਲਿਆਕਤ ਸਮਝੌਤਾ (1950) ਅਤੇ ਪੰਤ ਮਿਰਜ਼ਾ ਸਮਝੌਤੇ (1955) ਦੀ ਉਲੰਘਣਾ ਕਰਾਰ ਦਿੱਤਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐੱਸ. ਜੈ ਸ਼ੰਕਰ ਅਤੇ ਭਾਰਤੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਉੱਥੇ ਰਹਿੰਦੇ ਹਿੰਦੂ ਅਤੇ ਸਿੱਖਾਂ ਦੇ ਅਧਿਕਾਰਾਂ ਦੀ ਰਾਖੀ ਲਈ ਪਾਕਿਸਤਾਨ ਸਰਕਾਰ ’ਤੇ ਕੂਟਨੀਤਕ ਠੋਸ ਦਬਾਅ ਪਾਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਲਾਹੌਰ ਸਥਿਤ ਇਤਿਹਾਸਕ ਗੁਰਦੁਆਰਾ ਭਾਈ ਮਨੀ ਸਿੰਘ, ਗੁ. ਭਾਈ ਤਾਰੂ ਸਿੰਘ ਅਤੇ ਗੁ. ਖਾਸਾ ’ਤੇ ਨਾਜਾਇਜ਼ ਕਬਜ਼ਿਆਂ ਬਾਰੇ ਖ਼ੁਲਾਸੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਅਤੇ ਉੱਥੋਂ ਦੀ ਮੀਡੀਆ ਵੱਲੋਂ ਕੀਤੇ ਜਾ ਰਹੇ ਹਨ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਸਬੰਧੀ ਲਿਖਤੀ ਸ਼ਿਕਾਇਤਾਂ ਵੱਖ ਵੱਖ ਪੁਲਿਸ ਥਾਣਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੋਲ ਪੁੱਜਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਿੰਧ ਦੇ ਲਰਕਾਨਾ ਦੇ ਘਾਸਪੀੜ੍ਹੀ ਇਲਾਕੇ ’ਚ ਇਕ ਪੁਰਾਤਨ ਵਾਲਮੀਕਿ ਮੰਦਰ ਦਾ ਮੁਰੰਮਤ ਕਾਰਜ ਕੱਟੜਪੰਥੀਆਂ ਵੱਲੋਂ ਰੋਕਿਆ ਗਿਆ ਅਤੇ ਵਾਲਮੀਕਿ ਭਾਈਚਾਰੇ ਨੂੰ ਪੂਜਾ ਪਾਠ ਵੀ ਨਹੀਂ ਕਰਨ ਦਿੱਤਾ ਗਿਆ। ਇਸ ਵਿਤਕਰੇ ਵਿਰੁੱਧ ਭਾਈਚਾਰੇ ਨੂੰ ਸੜਕਾਂ ’ਤੇ ਉਤਰ ਕੇ ਮੁਜ਼ਾਹਰਾ ਕਰਦਿਆਂ ਪਾਕਿਸਤਾਨ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਪਈ ।
ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪਾਕਿਸਤਾਨ ’ਚ ਹਿੰਦੂ ਲੜਕੀਆਂ ’ਤੇ ਅੱਤਿਆਚਾਰ ਬੇਰੋਕ ਜਾਰੀ ਹਨ। ਉਨ੍ਹਾਂ ਦੱਸਿਆ ਕਿ ਦੋ ਹਫ਼ਤਿਆਂ ’ਚ ਚੌਥੀ ਹਿੰਦੂ ਲੜਕੀ ਨੂੰ ਅਗਵਾ ਕਰਦਿਆਂ ਇਸਲਾਮ ਵਿਚ ਜ਼ਬਰਦਸਤੀ ਧਰਮ ਪਰਿਵਰਤਨ ਕਰਾਇਆ ਗਿਆ। ਇਨ੍ਹਾਂ ’ਚੋਂ ਮੀਰਪੁਰਖਾਸ ਦੀ ਹਿੰਦੂ ਲੜਕੀ ਨੂੰ ਅਗਵਾ ਕਰਨ ਉਪਰੰਤ ਇਸਲਾਮ ਕਬੂਲ ਕਰਾਉਂਦਿਆਂ ਉਸ ਦਾ ਵਿਆਹ ਇਕ ਮੁਸਲਮਾਨ ਨਾਲ ਜਬਰੀ ਕਰ ਦਿੱਤਾ ਗਿਆ।
ਨਾਸਰਪੁਰ ਦੀ ਅਗਵਾ ਹੋਈ ਲੜਕੀ 14 ਸਾਲ ਦੀ ਸੀ। ਇਕ ਘਟਨਾ ਦੌਰਾਨ ਸਿੰਧ ਦੇ ਹੀ ਥਾਰਪਰਕਾਰ ਦੇ ਕਸਬਾ ਛਛਰੇ ਦੇ ਨੇੜਲੇ ਪਿੰਡ ਚੱਪਰ ਦੀਨ ਸ਼ਾਹ ’ਚ ਇਕ ਹਿੰਦੂ ਲੜਕੀ ਨਾਲ ਸਮੂਹਿਕ ਜਬਰ ਜਨਾਹ ਕੀਤਾ ਗਿਆ, ਜਿਸ ਦਾ ਗੰਭੀਰ ਨੋਟਿਸ ਸਿੰਧ ਹਾਈ ਕੋਰਟ ਦੇ ਮੁੱਖ ਜੱਜ ਅਹਿਮਦ ਅਲੀ ਸ਼ੇਖ ਨੇ ਵੀ ਲਿਆ। ਇਸ ਤੋਂ ਪਹਿਲਾਂ ਖੈਬਰ ਪਖਤੂਨਖਵਾ ਸੂਬੇ ਦੇ ਬੁਨੇਰ ਜ਼ਿਲ੍ਹੇ ‘ਚ ਸਿੱਖ ਅਧਿਆਪਕਾ ਦੀਨਾ ਕੌਰ ਨੂੰ ਅਗਵਾ ਕਰ ਕੇ ਜਬਰਦਸਤੀ ਇਸਲਾਮ ਕਬੂਲ ਕਰਵਾਉਂਦਿਆਂ ਕਿਸੇ ਮੁਸਲਮਾਨ ਨਾਲ ਨਿਕਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆ ਚੁੱਕਿਆ ਹੈ। ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪਾਕਿਸਤਾਨ ’ਚ ਕੱਟੜਪੰਥੀਆਂ ’ਤੇ ਸਰਕਾਰ ਦਾ ਕੋਈ ਨਿਯੰਤਰਨ ਨਹੀਂ ਹੈ। ਆਮ ਤੌਰ ‘ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਨਹੀਂ ਕੀਤਾ ਜਾਂਦਾ। ਜਿਸ ਕਰ ਕੇ ਹਿੰਦੂ ਤੇ ਸਿੱਖਾਂ ਵਿਰੁੱਧ ਅਜਿਹੀਆਂ ਹਰਕਤਾਂ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਘੱਟਗਿਣਤੀਆਂ ਵਿਰੁੱਧ ਕਾਰੇ ’ਚ ਸ਼ਾਮਲ ਕੱਟੜਪੰਥੀਆਂ ’ਤੇ ਸਖ਼ਤ ਕਾਰਵਾਈ ਨਾ ਕਰ ਕੇ ਉਨ੍ਹਾਂ ਦੀ ਫ਼ਿਰਕੂ ਸੋਚ ਨੂੰ ਉਤਸ਼ਾਹਿਤ ਕਰਨ ਰਹੀ ਹੈ। ਸੰਯੁਕਤ ਰਾਸ਼ਟਰ ਦੀ ਪੈਨਲ ਅਤੇ ਗਲੋਬਲ ਸਟ੍ਰੈਟ ਵਿਊ ਨੇ ਵੀ ਆਪਣੀਆਂ ਰਿਪੋਰਟਾਂ ਵਿੱਚ ਕਿਹਾ ਹੈ ਕਿ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੀ ਧਾਰਮਿਕ ਆਜ਼ਾਦੀ ਖਤਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਹਿੰਦੂ ਤੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਸਮੇਂ ਸਿਰ ਠੋਸ ਕਦਮ ਨਾ ਚੁੱਕਿਆ ਤਾਂ ਘੱਟਗਿਣਤੀ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਵਧੇਗੀ। ਜਿਸ ਨਾਲ ਪਾਕਿਸਤਾਨ ਨੂੰ ਵਿਸ਼ਵ ਭਾਈਚਾਰੇ ’ਚ ਬਦਨਾਮੀ ਤੇ ਨਮੋਸ਼ੀ ਝੱਲਣੀ ਪਵੇਗੀ।
Post navigation
ਗੁਰਪਤਵੰਤ ਸਿੰਘ ਪੰਨੂ ਖਿ਼ਲਾਫ਼ ਰੈਡ ਕਾਰਨਰ ਨੋਟਿਸ ਜਾਰੀ ਕਰਨ ਤੋਂ ਇੰਟਰਪੋਲ ਨੇ ਕੀਤਾ ਇਨਕਾਰ, ਭਾਰਤ ਨੇ ਦੂਜੀ ਵਾਰ ਕੀਤੀ ਸੀ ਬੇਨਤੀ
ਮਹਿੰਗਾਈ ਦੇ ਯੁੱਗ ਵਿਚ 24 ਰੁਪਏ ਦਿਹਾੜੀ ਵਾਧਾ ਕਰਨ ਦੀ ਸਰਕਾਰੀ ਬੁਰਕੀ ਮਜ਼ਦੂਰਾਂ ਨਾਲ ਕੋਝਾ ਮਜ਼ਾਕ : ਜਸਵੀਰ ਗੜ੍ਹੀ, ਕਿਹਾ, ਮਜ਼ਦੂਰ ਦੀ ਰੋਜ਼ਾਨਾ ਦਿਹਾੜੀ ਘੱਟੋ ਘੱਟ 700 ਰੁਪਏ ਕੀਤੀ ਜਾਵੇ..
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us