ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਤੋਂ SIT ਕਰੇਗੀ ਪੁੱਛਗਿੱਛ 

ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਤੋਂ SIT ਕਰੇਗੀ ਪੁੱਛਗਿੱਛ


ਚੰਡੀਗੜ੍ਹ (ਵੀਓਪੀ ਬਿਊਰੋ) ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਸਿੱਟ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੁੱਛਗਿੱਛ ਕਰਨ ਜਾ ਰਹੀ ਹੈ। ਸਾਲ 2015 ਦੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਵਲੋਂ ਅੱਜ 12 ਅਕਤੂਬਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੁੱਛਗਿੱਛ ਕੀਤੀ ਜਾਵੇਗੀ। ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਜਾ ਕੇ ਐਸਆਈਟੀ ਪੁੱਛਗਿੱਛ ਕਰੇਗੀ।

ਦੱਸਦੇਈਏ ਕਿ ਕੋਟਕਪੂਰਾ ’ਚ ਬੇਅਦਬੀ ਦੇ ਖਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ’ਤੇ ਫਾਇਰਿੰਗ ਦੇ ਸਮੇਂ ਪ੍ਰਕਾਸ਼ ਸਿੰਘ  ਬਾਦਲ ਮੁੱਖ ਮੰਤਰੀ ਤੇ ਸੁਖਬੀਰ ਸਿੰਘ ਬਾਦਲ ਡਿਪਟੀ ਸੀਐੱਮ ਸਨ। ਗ੍ਰਹਿ ਮੰਤਰਾਲਾ ਸੁਖਬੀਰ ਬਾਦਲ ਕੋਲ ਸੀ। ਇਹ ਫਾਇਰਿੰਗ ਪੁਲਿਸ ਨੇ ਕੀਤੀ ਸੀ। ਇਸ ਤੋਂ ਪਹਿਲਾਂ ਐਸਆਈਟੀ ਵਲੋਂ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

error: Content is protected !!