ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ, ਕੁਮਾਰ ਵਿਸ਼ਵਾਸ ਤੇ ਤਜਿੰਦਰ ਬੱਗਾ ਖਿ਼ਲਾਫ਼ ਦਰਜ ਐਫਆਈਆਰ ਕੀਤੀ ਰੱਦ

ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ, ਕੁਮਾਰ ਵਿਸ਼ਵਾਸ ਤੇ ਤਜਿੰਦਰ ਬੱਗਾ ਖਿ਼ਲਾਫ਼ ਦਰਜ ਐਫਆਈਆਰ ਕੀਤੀ ਰੱਦ


ਚੰਡੀਗੜ੍ਹ (ਵੀਓਪੀ ਬਿਊਰੋ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਪ੍ਰਸਿੱਧ ਕਵੀ ਕੁਮਾਰ ਵਿਸ਼ਵਾਸ ਅਤੇ ਦਿੱਲੀ ਦੇ ਭਾਜਪਾ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਦੇ ਮਾਮਲੇ ਵਿਚ ਦੋਵਾਂ ਦੇ ਖਿਲਾਫ ਦਰਜ ਐਫ.ਆਈ.ਆਰ ਰੱਦ ਕਰ ਦਿੱਤੀ ਹੈ। ਹਾਈਕੋਰਟ ਨੇ ਇਹ ਫੈਸਲਾ ਅੱਜ ਬੁੱਧਵਾਰ ਨੂੰ ਸੁਣਵਾਈ ਦੌਰਾਨ ਕੀਤਾ ਹੈ।


ਕੁਮਾਰ ਵਿਸ਼ਵਾਸ ਤੇ ਤਜਿੰਦਰ ਪਾਲ ਬੱਗਾ ਦੇ ਵਕੀਲ ਚੇਤਨ ਮਿੱਤਲ ਨੇ ਕਿਹਾ ਕਿ ਇਸ ਮਾਮਲੇ ਵਿਚ ਹਾਈ ਕੋਰਟ ਨੇ ਕਿਹਾ ਹੈ ਕਿ ਲੋਕਤੰਤਰ ਵਿਚ ਕਿਸੇ ਨੂੰ ਇਸ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਰੋਕ ਨਹੀਂ ਸਕਦਾ ਹੈ ਤੇ ਕਿਤੇ ਨਾ ਕਿਤੇ ਜੋ ਮਾਮਲਾ ਦਰਜ ਹੋਇਆ ਹੈ, ਉਹ ਸਿਆਸਤ ਤੋਂ ਪ੍ਰੇਰਿਤ ਹੈ।


ਦੱਸਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਇੱਕ ਟਿਪਣੀ ਕਰਨ ਦੇ ਦੋਸ਼ ਤਹਿਤ ਕੁਮਾਰ ਵਿਸ਼ਵਾਸ ਅਤੇ ਦਿੱਲ਼ੀ ਦੇ ਭਾਜਪਾ ਆਗੂ ਤਜਿੰਦਰ ਪਾਲ ਬੱਗਾ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।
ਕੁਮਾਰ ਵਿਸ਼ਵਾਸ ਨੇ ਰੂਪਨਗਰ ਵਿਚ ਆਪਣੇ ਖਿਲਾਫ ਦਰਜ ਕੇਸ ਨੂੰ ਰੱਦ ਕਰਨ ਸੰਬੰਧੀ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿਚ ਹਾਈ ਕੋਰਟ ਨੇ ਫੈਸਲਾ ਸੁਣਾਇਆ ਹੈ।

error: Content is protected !!