ਦੀਵਾਲੀ ਤੇ ਗੁਰਪੁਰਬ ਉਤੇ ਦੋ ਘੰਟੇ ਹੀ ਪਟਾਕੇ ਚਲਾ ਸਕਣਗੇ ਪੰਜਾਬੀ, ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ

ਦੀਵਾਲੀ ਤੇ ਗੁਰਪੁਰਬ ਉਤੇ ਦੋ ਘੰਟੇ ਹੀ ਪਟਾਕੇ ਚਲਾ ਸਕਣਗੇ ਪੰਜਾਬੀ, ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ


ਪੰਜਾਬ (ਵੀਓਪੀ ਬਿਊਹੋ) ਵੱਧ ਰਹੇ ਪ੍ਰਦੂਸ਼ਣ ਖਿਲਾਫ ਪੰਜਾਬ ਸਰਕਾਰ ਸੰਜੀਦਾ ਨਜ਼ਰ ਆ ਰਹੀ ਹੈ। ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਇਸ ਵਾਰ ਦੀਵਾਲੀ ਤੇ ਗੁਰਪੁਰਬ ਮੌਕੇ ਪੰਜਾਬੀ ਸਿਰਫ਼ ਦੋ ਘੰਟੇ ਹੀ ਪਟਾਕੇ ਚਲਾ ਸਕਣਗੇ। ਪੰਜਾਬ ਸਰਕਾਰ ਨੇ ਦੀਵਾਲੀ ਅਤੇ ਗੁਰਪੁਰਬ ਮੌਕੇ ਸੂਬੇ ਭਰ ‘ਚ ਗ੍ਰੀਨ ਪਟਾਕੇ ਚਲਾਉਣ ਲਈ ਦੋ ਘੰਟੇ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਹ ਹੁਕਮ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਿਫ਼ਾਰਸ਼ ‘ਤੇ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਲਾਗੂ ਕੀਤੇ ਜਾਣਗੇ।

ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮ ਅਨੁਸਾਰ ਦੀਵਾਲੀ ਮੌਕੇ 24 ਅਕਤੂਬਰ ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੈ, ਜਦਕਿ ਗੁਰਪੁਰਬ ਵਾਲੇ ਦਿਨ 8 ਨਵੰਬਰ ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਇਕ ਘੰਟਾ ਅਤੇ ਰਾਤ 9 ਤੋਂ 10 ਵਜੇ ਤੱਕ ਇਕ ਘੰਟਾ ਹੀ ਦੋ ਸਲੋਟਾਂ ਵਿੱਚ ਪਟਾਕੇ ਚਲਾਉਣ ਦੀ ਇਜਾਜ਼ਤ ਹੈ।ਇਸ ਤੋਂ ਇਲਾਵਾ ਕ੍ਰਿਸਮਿਸ ਮੌਕੇ 25 ਦਸੰਬਰ ਨੂੰ ਰਾਤ 11.55 ਤੋਂ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਸ਼ਾਮਲ 31 ਦਸੰਬਰ ਨੂੰ ਰਾਤ 11.55 ਤੋਂ 12.30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਸਰਕਾਰ ਦੇ ਇਨ੍ਹਾਂ ਹੁਕਮਾਂ ਨੂੰ ਨਾ ਮੰਨਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਵੀ ਹੋ ਸਕਦੀ ਹੈ।

error: Content is protected !!