ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਦੁਬਈ ਫਰਾਰ ਹੋਣ ਦੀ ਫਿਰਾਕ ਵਿਚ ਸੀ ਇਹ ਗੈਂਗਸਟਰ, ਚੜ੍ਹਿਆ ਪੁਲਿਸ ਹੱਥੇ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਦੁਬਈ ਫਰਾਰ ਹੋਣ ਦੀ ਫਿਰਾਕ ਵਿਚ ਸੀ ਇਹ ਗੈਂਗਸਟਰ, ਚੜ੍ਹਿਆ ਪੁਲਿਸ ਹੱਥੇ

ਅੰਮ੍ਰਿਤਸਰ (ਵੀਓਪੀ ਬਿਊਰੋ) ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ‘ਚ ਪੁਲਿਸ ਨੂੰ ਇਕ ਹੋਰ ਸਫਲਤਾ ਮਿਲੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਲੋੜੀਂਦਾ ਜਗਤਾਰ ਸਿੰਘ ਮੂਸੇਵਾਲਾ ਪੁਲਿਸ ਹੱਥੇ ਚੜ੍ਹ ਗਿਆ ਹੈ। ਉਹ ਦੁਬਈ ਭੱਜਣ ਦੇ ਫਿਰਾਕ ਵਿਚ ਸੀ ਕਿ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਇਮੀਗ੍ਰੇਸ਼ਨ ਨੇ ਕਾਬੂ ਕਰ ਲਿਆ। ਜਾਣਕਾਰੀ ਮੁਤਾਬਕ ਉਕਤ ਵਿਅਕਤੀ ਸਵੇਰੇ 8 ਵਜੇ ਦੁਬਈ ਨੂੰ ਰਵਾਨਾ ਹੋਣ ਵਾਲੀ ਸਪਾਈਸ ਜੈੱਟ ਰਾਹੀਂ ਦੁਬਈ ਭੱਜਣ ਦੀ ਤਾਕ ‘ਚ ਸੀ, ਜਦੋਂਕਿ ਇਮੀਗ੍ਰੇਸ਼ਨ ਵਿਭਾਗ ਵਲੋਂ ਕਾਬੂ ਕਰ ਲਿਆ ਗਿਆ ਤੇ ਕਾਬੂ ਕਰਨ ਉਪਰੰਤ ਪੁਲਿਸ ਥਾਣਾ ਹਵਾਈ ਅੱਡਾ ਹਵਾਲੇ ਕੀਤਾ ਗਿਆ।

ਦੱਸ ਦੇਈਏ ਕਿ ਮੂਸੇਵਾਲਾ ਕਤਲ ਮਾਮਲੇ ਵਿੱਚ ਵੀ ਨਿਤ ਦਿਨ ਪੁਲਿਸ ਦੀ ਪੁੱਛਗਿੱਛ ਵਿੱਚ ਵੱਡੇ ਖੁਲਾਸੇ ਹੋ ਰਹੇ ਹਨ। ਜੱਗੂ ਭਗਵਾਨਪੁਰੀਆ ਨੇ ਪੁਲਿਸ ਵਲੋਂ ਪੁੱਛਗਿੱਛ ਕਈ ਨਵੇਂ ਖੁਲਾਸੇ ਕੀਤੇ ਹਨ।
ਪੁਲਿਸ ਸੂਤਰਾਂ ਮੁਤਾਬਕ ਸਿੱਧੂ ਮੂਸੇ ਵਾਲਾ ਦੇ ਕਤਲ ਵਿੱਚ ਜ਼ਿਆਦਾਤਰ ਹਥਿਆਰ ਲੁਧਿਆਣਾ ਤੋਂ ਲਿਆਂਦੇ ਗਏ ਸਨ।ਉਸ ਨੇ ਆਪਣੇ ਸਾਥੀਆਂ ਦੇ ਨਾਂ ਵੀ ਦੱਸੇ ਜਿਨ੍ਹਾਂ ਨੇ ਹਥਿਆਰ ਸ਼ੂਟਰਾਂ ਤਕ ਪਹੁੰਚਾਏ।

error: Content is protected !!