ਕੋਟਕਪੂਰਾ ਗੋਲੀ ਕਾਂਡ; ਪ੍ਰਕਾਸ਼ ਸਿੰਘ ਬਾਦਲ ਕੋਲੋਂ ਸਿਟ ਨੇ ਲਗਾਤਾਰ ਤਿੰਨ ਘੰਟੇ ਕੀਤੀ ਪੁੱਛਗਿੱਛ

ਕੋਟਕਪੂਰਾ ਗੋਲੀ ਕਾਂਡ; ਪ੍ਰਕਾਸ਼ ਸਿੰਘ ਬਾਦਲ ਕੋਲੋਂ ਸਿਟ ਨੇ ਲਗਾਤਾਰ ਤਿੰਨ ਘੰਟੇ ਕੀਤੀ ਪੁੱਛਗਿੱਛ

ਪੰਜਾਬ (ਵੀਓਪੀ ਬਿਊਰੋ) ਬੇਅਦਬੀ ਦੀ ਘਟਨਾ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲ਼ੀ ਕਾਂਡ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਲਗਾਤਾਰ ਤਿੰਨ ਘੰਟੇ ਪੁੱਛਗਿੱਛ ਕੀਤੀ ਗਈ। ਇਹ ਪੁੱਛਗਿੱਛ ਉਨ੍ਹਾਂ ਦੀ ਰਿਹਾਇਸ਼ ਵਿਖੇ ਹੀ ਕੀਤੀ ਗਈ ਹੈ।ਐਸਆਈਟੀ ਦੀ ਅਗਵਾਈ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ ਐਲਕੇ ਯਾਦਵ ਕਰ ਰਹੇ ਸਨ।
ਤੁਹਾਨੂੰ ਦੱਸ ਦੇਈਏ ਕਿ ਕੋਟਕਪੂਰਾ ਗੋਲੀਕਾਂਡ ਨਾਲ ਸਬੰਧਤ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਏ.ਡੀ.ਜੀ.ਪੀ. ਐੱਲ.ਕੇ ਯਾਦਵ ਦੀ ਅਗਵਾਈ ਹੇਠ ਬਣਾਈ ਗਈ ਐਸ.ਆਈ.ਟੀ. Police ਦੇ ਕੁਝ ਮੈਂਬਰਾਂ ਵੱਲੋਂ ਅਚਾਨਕ ਪ੍ਰਕਾਸ਼ ਚੌਕ ਵਿੱਚ ਪਹੁੰਚ ਕੇ ਜਾਂਚ ਕੀਤੀ ਗਈ।


ਇਸ ਦੌਰਾਨ ਟੀਮ ਨੇ ਘਟਨਾ ਵਾਲੀ ਥਾਂ ਅਤੇ ਆਸ-ਪਾਸ ਕਈ ਥਾਵਾਂ ਦਾ ਜਾਇਜ਼ਾ ਵੀ ਲਿਆ। ਗੁਲਨੀਤ ਸਿੰਘ ਖੁਰਾਣਾ ਐੱਸਐੱਸਪੀ ਮੋਗਾ ਦੀ ਅਗਵਾਈ ਵਾਲੀ ਟੀਮ ਵਿਚ ਫੋਰੈਂਸਿਕ ਵਿਭਾਗ ਦੇ ਮੈਂਬਰ ਵੀ ਸ਼ਾਮਲ ਸਨ। ਫੋਰੈਂਸਿਕ ਟੀਮ ਨੇ ਬੱਤੀਆਂ ਵਾਲਾ ਚੌਕ ਵਿਖੇ ਮੌਕੇ ਦਾ ਜਾਇਜ਼ਾ ਲਿਆ ਤੇ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਵੀ ਕੀਤੀ।


ਉਧਰ, ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਨੇ ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ। ਪੁੱਛਗਿੱਛ ਤੋਂ ਬਾਅਦ ਬਾਦਲ ਨੇ ਕਿਹਾ ਕਿ ਉਹ ਵੀ ਚਾਹੁੰਦੇ ਹਨ ਕਿ ਮਾਮਲੇ ਦੀ ਸੱਚਾਈ ਸਾਹਮਣੇ ਆਵੇ। ਇਸ ਮਾਮਲੇ ਵਿੱਚ ਪੀੜਤਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਨੂੰ ਕਾਨੂੰਨ ‘ਤੇ ਪੂਰਾ ਭਰੋਸਾ ਹੈ। ਭਵਿੱਖ ਵਿੱਚ ਜੇਕਰ ਵਿਸ਼ੇਸ਼ ਜਾਂਚ ਟੀਮ ਨੂੰ ਕਿਤੇ ਵੀ ਉਨ੍ਹਾਂ ਦੀ ਲੋੜ ਪਈ ਤਾਂ ਉਹ ਪੂਰਾ ਸਹਿਯੋਗ ਦੇਣਗੇ।

error: Content is protected !!