Skip to content
Wednesday, December 18, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
October
14
ਜੇਲ੍ਹ ਵਿੱਚ ਬੰਦ ਗੈਂਗਸਟਰਾਂ ਵੱਲੋਂ ਦੱਸੇ ਟਿਕਾਣਿਆਂ ਤੋਂ ਛੇ ਪਿਸਤੌਲ ਕੀਤੇ ਬਰਾਮਦ, ਲਖਬੀਰ ਰੋਡੇ ਵੱਲੋਂ ਭੇਜੀ ਹਥਿਆਰਾਂ ਦੀ ਖੇਪ ਦਾ ਹਿੱਸਾ….
Latest News
Punjab
ਜੇਲ੍ਹ ਵਿੱਚ ਬੰਦ ਗੈਂਗਸਟਰਾਂ ਵੱਲੋਂ ਦੱਸੇ ਟਿਕਾਣਿਆਂ ਤੋਂ ਛੇ ਪਿਸਤੌਲ ਕੀਤੇ ਬਰਾਮਦ, ਲਖਬੀਰ ਰੋਡੇ ਵੱਲੋਂ ਭੇਜੀ ਹਥਿਆਰਾਂ ਦੀ ਖੇਪ ਦਾ ਹਿੱਸਾ….
October 14, 2022
Voice of Punjab
ਜੇਲ੍ਹ ਵਿੱਚ ਬੰਦ ਗੈਂਗਸਟਰਾਂ ਵੱਲੋਂ ਦੱਸੇ ਟਿਕਾਣਿਆਂ ਤੋਂ ਛੇ ਪਿਸਤੌਲ ਕੀਤੇ ਬਰਾਮਦ, ਲਖਬੀਰ ਰੋਡੇ ਵੱਲੋਂ ਭੇਜੀ ਹਥਿਆਰਾਂ ਦੀ ਖੇਪ ਦਾ ਹਿੱਸਾ….
ਚੰਡੀਗੜ੍ਹ (ਵੀਓਪੀ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਵੱਲੋਂ ਅੱਜ ਜੇਲ੍ਹ ‘ਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਵੱਖ-ਵੱਖ ਟਿਕਾਣਿਆਂ ਤੋਂ ਦੋ ਵਿਦੇਸ਼ੀ ਪਿਸਤੌਲਾਂ ਸਮੇਤ ਛੇ ਪਿਸਤੌਲ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟ੍ਰੀਆ ਦਾ ਬਣਿਆ 9ਐਮ.ਐਮ. ਗਲੌਕ ਪਿਸਤੌਲ, ਚੀਨ ਦਾ ਬਣਿਆ ਸੀਐਫ-98 ਪਿਸਤੌਲ ਅਤੇ ਚਾਰ ਦੇਸੀ .315 ਬੋਰ ਦੇ ਪਿਸਤੌਲਾਂ ਸਮੇਤ 12 ਜਿੰਦਾ ਕਾਰਤੂਸ ਸ਼ਾਮਲ ਹਨ.
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਰੋਪੜ ਰੇਂਜ-ਕਮ-ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਤਰਨਜੋਤ ਸਿੰਘ ਉਰਫ਼ ਤੰਨਾ ਨੂੰ ਥਾਣਾ ਸਰਹਿੰਦ ਵਿਖੇ ਧਾਰਾ 384, 120ਬੀ ਅਤੇ 25/54/59 ਤਹਿਤ ਦਰਜ ਐਫਆਈਆਰ ਨੰਬਰ 117 ਮਿਤੀ 29.07.2022 ਵਿੱਚ ਨਾਮਜ਼ਦ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਤੰਨਾ ਨੂੰ ਪਾਕਿਸਤਾਨ ਸਥਿਤ ਆਈਐਸਵਾਈਐਫ ਦੇ ਮੁਖੀ ਲਖਬੀਰ ਸਿੰਘ ਰੋਡੇ ਉਰਫ਼ ਬਾਬਾ ਵੱਲੋਂ ਸਰਹੱਦ ਪਾਰੋਂ ਭੇਜੀ 11 ਆਧੁਨਿਕ ਹਥਿਆਰਾਂ ਦੀ ਖੇਪ ਮਿਲੀ ਸੀ, ਜਿਸ ਵਿੱਚੋਂ ਪੁਲਿਸ ਨੇ 9 ਹਥਿਆਰ ਬਰਾਮਦ ਕੀਤੇ ਹਨ ਅਤੇ ਦੋ ਅਜੇ ਵੀ ਉਸ ਕੋਲ ਸਨ।ਉਹਨਾਂ ਅੱਗੇ ਕਿਹਾ ਕਿ ਇਸ ਉਪਰੰਤ ਲੋਪੋਕੇ, ਅੰਮ੍ਰਿਤਸਰ ਵਿੱਚ ਉਸਦੇ ਦੋਸਤ ਦੇ ਘਰੋਂ ਇੱਕ ਸੀਐਫ-98 ਪਿਸਤੌਲ ਅਤੇ ਦੋ .315. ਬੋਰ ਦੇ ਪਿਸਤੌਲ ਬਰਾਮਦ ਕੀਤੇ ਗਏ।
ਐਸਐਸਪੀ ਫ਼ਤਿਹਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਤਰਨਜੋਤ ਤੰਨਾ ਦੇ ਖੁਲਾਸੇ ‘ਤੇ ਪੁਲਿਸ ਵੱਲੋਂ ਕਪੂਰਥਲਾ ਜੇਲ੍ਹ ਤੋਂ ਇੱਕ ਹੋਰ ਗੈਂਗਸਟਰ ਜਸਪਾਲ ਸਿੰਘ ਉਰਫ਼ ਜੱਸੀ ਨੂੰ ਵੀ ਲਿਆਂਦਾ ਗਿਆ ਅਤੇ ਹੁਸ਼ਿਆਰਪੁਰ ਤੋਂ ਉਸਦੇ ਇੱਕ ਸਾਥੀ ਲਾਡੀ ਦੇ ਘਰੋਂ ਦੋ ਦੇਸੀ ਪਿਸਤੌਲਾਂ ਸਮੇਤ ਬਾਕੀ ਰਹਿੰਦਾ ਗਲੌਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਬਰਾਮਦਗੀ ਨਾਲ ਸੀਆਈਏ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਲਖਬੀਰ ਰੋਡੇ ਵੱਲੋਂ ਪਾਕਿਸਤਾਨ ਤੋਂ ਭੇਜੀ ਗਈ ਹਥਿਆਰਾਂ ਦੀ ਖੇਪ ਵਿੱਚ ਸ਼ਾਮਲ ਸਾਰੇ ਹਥਿਆਰਾਂ ਨੂੰ ਬਰਾਮਦ ਕਰ ਲਿਆ ਹੈ।
ਦੱਸਣਯੋਗ ਹੈ ਕਿ ਤਰਨਜੋਤ ਤੰਨਾ ਦਾ ਨਾਂ ਹਾਲ ਹੀ ਵਿੱਚ ਜ਼ਿਲ੍ਹਾ ਬਠਿੰਡਾ ਨਾਲ ਸਬੰਧਤ ਇੱਕ ਫਿਰੌਤੀ ਕੇਸ ਵਿੱਚ ਵੀ ਸਾਹਮਣੇ ਆਇਆ ਸੀ, ਜਿਸ ਵਿੱਚ ਗੋਲਡੀ ਬਰਾੜ, ਮਨਪ੍ਰੀਤ ਉਰਫ਼ ਮੰਨਾ ਅਤੇ ਤਰਨਜੋਤ ਉਰਫ਼ ਤੰਨਾ ਨੇ ਬਠਿੰਡਾ ਦੇ ਇੱਕ ਕਾਰੋਬਾਰੀ ਤੋਂ ਫਿਰੌਤੀ ਲਈ ਸੀ। ਇਸ ਮਾਮਲੇ ਵਿੱਚ ਦਿੱਲੀ ਸਪੈਸ਼ਲ ਸੈੱਲ ਵੱਲੋਂ ਗ੍ਰਿਫ਼ਤਾਰ ਕੀਤੇ ਸ਼ੂਟਰਾਂ ਨੇ ਤੰਨਾ ਦਾ ਨਾਂ ਉਜਾਗਰ ਕੀਤਾ ਸੀ। ਜ਼ਿਕਰਯੋਗ ਹੈ ਕਿ ਸਰਹੱਦ ਪਾਰ ਉਨ੍ਹਾਂ ਦੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
Post navigation
ਪਿਆਰ ਹੀ ਬਣਿਆ ਜਾਨ ਦਾ ਦੁਸ਼ਮਨ ,,ਲਿਵ-ਇਨ ਪਾਰਟਨਰ ਨੇ ਕੀਤਾ ਪ੍ਰੇਮਿਕਾ ਦਾ ਕਤਲ…..
ਹਿਮਾਚਲ ਪ੍ਰਦੇਸ਼ ‘ਚ ਚੋਣਾਂ ਦਾ ਐਲਾਨ, ਪੜ੍ਹੋ ਸੂਬੇ ਦੇ ਤਾਜ਼ਾ ਸਮੀਕਰਨ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us