ਐਸਵਾਈਐਲ ਦਾ ਵਿਰੋਧ ਕਰਨ ਵਾਲੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ‘ਚ ਲਗਾਈ ਗਈ, ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ,ਪੰਜਾਬ ਦੇ ਮੁੱਖ ਮੰਤਰੀ ਨੂੰ ਐਸਵਾਈਐਲ ਦੇ ਮੁੱਦੇ ‘ਤੇ ਆਪਣਾ ਸਟੈਂਡ ਕਰਨਾ ਚਾਹੀਦਾ ਹੈ ਕਲੀਅਰ – ਹਰਜਿੰਦਰ ਸਿੰਘ ਧਾਮੀ

ਐਸਵਾਈਐਲ ਦਾ ਵਿਰੋਧ ਕਰਨ ਵਾਲੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ‘ਚ ਲਗਾਈ ਗਈ, ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ,ਪੰਜਾਬ ਦੇ ਮੁੱਖ ਮੰਤਰੀ ਨੂੰ ਐਸਵਾਈਐਲ ਦੇ ਮੁੱਦੇ ‘ਤੇ ਆਪਣਾ ਸਟੈਂਡ ਕਰਨਾ ਚਾਹੀਦਾ ਹੈ ਕਲੀਅਰ – ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ (ਮਨਿੰਦਰ ਕੌਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ ਐਸਵਾਈਐਲ ਦਾ ਵਿਰੋਧ ਕਰਨ ਵਾਲੇ ਸਿੱਖ ਸੰਘਰਸ਼ੀ ਯੋਧੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਸਿੱਖ ਕੇਂਦਰੀ ਅਜਾਇਬ ਘਰ ਵਿਚ ਲਗਾ ਦਿੱਤੀ ਹੈ। ਭਾਈ ਬਲਵਿੰਦਰ ਸਿੰਘ ਜਟਾਣਾ ਸਮੇਤ 3 ਹੋਰ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ, ਜਿਨ੍ਹਾਂ ਦੇ ਵਿੱਚ ਜੋਗਿੰਦਰ ਸਿੰਘ ਪੰਜਰਥ, ਹਰਿੰਦਰ ਸਿੰਘ ਰਣੀਆ ਦੀ ਤਸਵੀਰ ਵੀ ਸ਼ਾਮਲ ਹੈ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਕਰਨ ਵਾਲਾ ਅਤੇ ਐਸਵਾਈਐਲ ਦਾ ਵਿਰੋਧ ਕਰਨ ਵਾਲਾ ਸਿੱਖ ਸੰਘਰਸ਼ੀ ਯੋਧਾ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਈ ਗਈ ਹੈ। ਇਸ ਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕੇਂਦਰ ਦੇ ਨਾਲ ਐੱਸਵਾਈਐੱਲ ਦੇ ਮੁੱਦੇ ‘ਤੇ ਗੱਲਬਾਤ ਕਰਨਗੇ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਐਸਵਾਈਐਲ ਦੇ ਮੁੱਦੇ ‘ਤੇ ਪਹਿਲਾਂ ਆਪਣਾ ਸਟੈਂਡ ਕਲੀਅਰ ਕਰਨਾ ਚਾਹੀਦਾ ਹੈ।

ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜੋ ਗੁਰਮੀਤ ਰਾਮ ਰਹੀਮ ਨੂੰ ਤੀਸਰੀ ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਜਿਸ ਦੀ ਮੈਂ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਜੋ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹੈ ਅਤੇ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ। ਲੇਕਿਨ ਸਰਕਾਰ ਉਨ੍ਹਾਂ ਨੂੰ ਨਾ ਤਾਂ ਪੈਰੋਲ ਦੇ ਰਹੀ ਹੈ ਨਾ ਹੀ ਰਿਹਾਅ ਕਰ ਰਹੀ ਹੈ। ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ‘ਤੇ ਸਰਕਾਰ ਮਿਹਰਬਾਨੀ ਦਿਖਾ ਰਹੀ ਹੈ। ਇਹ ਦੋਹਰੇ ਮਾਪਦੰਡ ਜੋ ਕਿ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ।

ਉਥੇ ਹੀ ਦੂਜੇ ਪਾਸੇ ਸਿੱਖ ਜਥੇਬੰਦੀਆਂ ਦੇ ਆਗੂਆਂ ਭੁਪਿੰਦਰ ਸਿੰਘ ਅਤੇ ਕੰਵਰਪਾਲ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਖਾਲਸਾ ਪੰਥ ਦੀ ਆਜ਼ਾਦੀ ਦੇ ਸ਼ਹੀਦ ਅਤੇ ਐਸਵਾਈਐਲ ਦਾ ਵਿਰੋਧ ਕਰਨ ਵਾਲੇ ਸਿੱਖ ਸੰਘਰਸ਼ੀ ਯੋਧੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲੱਗਣ ਨਾਲ ਅੱਜ ਖ਼ਾਲਸਾ ਪੰਥ ‘ਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਅਸੀਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਆਸ ਕਰਦੇ ਹਾਂ ਕਿ ਬਾਕੀ ਸ਼ਹੀਦ ਸਿੰਘਾਂ ਦੀਆਂ ਵੀ ਤਸਵੀਰਾਂ ਜਲਦ ਹੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਣਗੀਆਂ।

ਦੱਸ ਦਈਏ ਕਿ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਗੀਤ ਐਸਵਾਈਐਲ ਤੋਂ ਦੁਬਾਰਾ ਚਰਚਾ ‘ਚ ਆਏ ਅਤੇ ਨੌਜਵਾਨਾਂ ਦੇ ਦਿਲਾਂ ਦੀ ਧੜਕਨ ਬਣੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਸਿੱਖ ਕੇਂਦਰੀ ਅਜਾਇਬ ਘਰ ਵਿੱਚ ਲਗਵਾਉਣ ਵਾਸਤੇ ਬਹੁਤ ਲੰਬੇ ਸਮੇ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੀ ਤਸਵੀਰ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਤ ਕੀਤਾ ਜਾਵੇ। ਉਨ੍ਹਾਂ ਦਾ ਪਰਿਵਾਰ ਚਾਹੁੰਦਾ ਸੀ ਕਿ ਇਹ ਤਸਵੀਰ ਪਰਿਵਾਰ ਦੀ ਹਾਜ਼ਰੀ ਵਿੱਚ ਸੁਸ਼ੋਭਿਤ ਕੀਤੀ ਜਾਵੇ ਪਰ ਵੀਜ਼ਾ ਨਾ ਮਿਲਣ ਕਾਰਨ ਇਹ ਸੰਭਵ ਨਹੀਂ ਹੋ ਸਕਿਆ।

error: Content is protected !!