ਜਸਵੀਰ ਸਿੰਘ ਗੜ੍ਹੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਜਿੱਤ ਲਈ ਦਿੱਤੀ ਵਧਾਈ

ਜਸਵੀਰ ਸਿੰਘ ਗੜ੍ਹੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਜਿੱਤ ਲਈ ਦਿੱਤੀ ਵਧਾਈ

ਚੰਡੀਗੜ੍ਹ (ਵੀਓਪੀ ਬਿਊਰੋ) ਭਾਰਤੀ ਮਹਿਲਾ ਕ੍ਰਿਕਟ ਟੀਮ ਦੀ 7ਵੀਂ ਵਾਰ ਏਸ਼ੀਆ ਕੱਪ ਵਿੱਚ ਜਿੱਤ ਪ੍ਰਾਪਤ ਕਰਨ ਉਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਮੁਬਾਰਕਬਾਦ ਦਿੱਤੀ ਹੈ। ਜਾਰੀ ਬਿਆਨ ਵਿੱਚ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸਾਡੇ ਲਈ ਇਹ ਮਾਣ ਦੀ ਗੱਲ ਹੈ ਕਿ ਅੱਜ ਭਾਰਤ ਦੀਆਂ ਧੀਆਂ ਨੇ ਏਸ਼ੀਆ ਕੱਪ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਾਡੇ ਖਿਡਾਰੀਆਂ ਨੂੰ ਖੇਡ ਸਹੂਲਤਾਂ ਮੁਹੱਈਆ ਕਰਾਵਾਂ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਖਿਡਾਰੀ ਆਪਣੀ ਪੂਰੀ ਤਿਆਰੀ ਕਰਕੇ ਹੋਰ ਕੱਪ ਜਿੱਤ ਕੇ ਲਿਆਉਣ।

ਜ਼ਿਕਰਯੋਗ ਹੈ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਹਰਮਨਪ੍ਰੀਤ ਕੌਰ ਦੀ ਅਗਵਾਈ ਵਿਚ ਰਿਕਾਰਡ 7ਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਹੈ। ਇਹ ਟੂਰਨਾਮੈਂਟ ਦਾ 8ਵਾਂ ਸੀਜ਼ਨ ਹੈ। ਭਾਰਤ ਨੇ ਸ਼ਨੀਵਾਰ ਨੂੰ ਖੇਡੇ ਗਏ ਟੀ-20 ਏਸ਼ੀਆ ਕੱਪ ਦੇ ਫਾਈਨਲ ‘ਚ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾ ਦਿੱਤਾ।

error: Content is protected !!