ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਪੀਐੱਮ ਮੋਦੀ ਨੇ ਕਹੀ ਇਹ ਗੱਲ, ਤਾਂ ਮਾਨ ਨੇ ਕਿਹਾ ਮੈਂ ਜਦ ਵੀ ਦੁਨੀਆ ਤੇ ਆਂਵਾਂ ਮੇਰਾ ਦੇਸ਼ ਹੋਵੇ ਪੰਜਾਬ…

ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਪੀਐੱਮ ਮੋਦੀ ਨੇ ਕਹੀ ਇਹ ਗੱਲ, ਤਾਂ ਮਾਨ ਨੇ ਕਿਹਾ ਮੈਂ ਜਦ ਵੀ ਦੁਨੀਆ ਤੇ ਆਂਵਾਂ ਮੇਰਾ ਦੇਸ਼ ਹੋਵੇ ਪੰਜਾਬ…


ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ ਅਤੇ ਇਸ ਦੌਰਾਨ ਉਹਨਾਂ ਨੂੰ ਵਧਾਈ ਦੇਣ ਵਾਲਿਆਂ ਦਾ ਵੀ ਤਾਂਤਾ ਲੱਗਾ ਹੋਇਆ ਹੈ। ਇਸ ਦੌਰਾਨ ਜਿੱਥੇ ਉਹਨਾਂ ਦਾ ਪਾਰਟੀ ਦੇ ਮੈਂਬਰ ਉਹਨਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਹਨ, ਉੱਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਲੰਬੀ ਤੇ ਸਿਹਤਮੰਦ ਜਿੰਦਗੀ ਦੇ ਲਈ ਪ੍ਰਾਰਥਨਾ ਵੀ ਕੀਤੀ।

ਇਸ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਕ ਟਵੀਟ ਕਰਦੇ ਹੋਏ ਉਹਨਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਵਾਲਿਆਂ ਦਾ ਸ਼ੁਕਰਗੁਜਾਰ ਕੀਤਾ ਅਤੇ ਇਸ ਦੇ ਨਾਲ ਹੀ ਉਹਨਾਂ ਨੇ ਆਪਣੇ ਬਚਪਨ ਦੀ ਫੋਟੋ ਵੀ ਪੋਸਟ ਕੀਤੀ, ਜਿਸ ਵਿੱਚ ਉਹ ਆਪਣੇ ਪਿਤਾ ਤੇ ਮਾਤਾ ਜੀ ਦੇ ਨਾਲ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਫੋਟੋ ਟਵੀਟ ਕਰਦੇ ਹੋਏ ਨਾਲ ਲਿਖਿਆ ਕਿ ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਧੰਨਵਾਦ ..ਮੈਂ ਜਦ ਵੀ ਇਸ ਦੁਨੀਆਂ ਤੇ ਆਂਵਾਂ ਮੇਰਾ ਦੇਸ਼ ਹੋਵੇ ਪੰਜਾਬ…।

ਭਗਵੰਤ ਮਾਨ ਦਾ ਜਨਮ 17 ਅਕਤੂਬਰ 1973 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਸ਼ੀਮਾ ਮੰਡੀ ਨੇੜੇ ਪਿੰਡ ਸਤੋਜ ਵਿੱਚ ਹੋਇਆ ਸੀ। ਉਸ ਦੇ ਪਿਤਾ ਮਹਿੰਦਰ ਸਿੰਘ ਸਰਕਾਰੀ ਅਧਿਆਪਕ ਸਨ ਅਤੇ ਮਾਤਾ ਹਰਪਾਲ ਕੌਰ ਘਰੇਲੂ ਔਰਤ ਹੈ। ਆਪਣੀ ਗ੍ਰੈਜੂਏਸ਼ਨ ਪੂਰੀ ਕਰਨ ਤੋਂ ਬਾਅਦ, ਭਗਵੰਤ ਮਾਨ ਨੇ ਕਾਮੇਡੀ ਦੇ ਖੇਤਰ ਵਿੱਚ ਪ੍ਰਵੇਸ਼ ਕੀਤਾ। ਉਸ ਨੇ ਸੁਨਾਮ ਸ਼ਹੀਦ ਊਧਮ ਸਿੰਘ ਕਾਲਜ, ਸੰਗਰੂਰ ਵਿਖੇ ਕਾਮੇਡੀ ਅਤੇ ਕਵਿਤਾ ਦੇ ਕਈ ਮੁਕਾਬਲੇ ਜਿੱਤੇ। ਭਗਵੰਤ ਮਾਨ ਕਾਮੇਡੀਅਨ ਤੋਂ ਸਿਆਸਤਦਾਨ ਹੈ। ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਉਹ ਸੰਗਰੂਰ ਲੋਕ ਸਭਾ ਸੀਟ ਤੋਂ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤ ਚੁੱਕੇ ਸਨ।

error: Content is protected !!