ਨਸ਼ੇ ਦੇ ਮਾਮਲੇ ‘ਤੇ ਐੱਮਪੀ ਰਵਨੀਤ ਬਿੱਟੂ ਦਾ ਵੱਡਾ ਬਿਆਨ, ਕਿਹਾ- ਇਹ ਵਿਦਿਆਰਥੀ ਕਰ ਰਹੇ ਹਨ ਪੰਜਾਬ ਵਿੱਚ ਨਸ਼ਾ ਸਪਲਾਈ…

ਨਸ਼ੇ ਦੇ ਮਾਮਲੇ ‘ਤੇ ਐੱਮਪੀ ਰਵਨੀਤ ਬਿੱਟੂ ਦਾ ਵੱਡਾ ਬਿਆਨ, ਕਿਹਾ- ਇਹ ਵਿਦਿਆਰਥੀ ਕਰ ਰਹੇ ਹਨ ਪੰਜਾਬ ਵਿੱਚ ਨਸ਼ਾ ਸਪਲਾਈ…

ਲੁਧਿਆਣਾ (ਵੀਓਪੀ ਬਿਊਰੋ) ਪੰਜਾਬ ਵਿੱਚ ਨਿੱਤ ਵੱਧ ਰਹੇ ਨਸ਼ੇ ਦੇ ਪ੍ਰਕੋਪ ਨੂੰ ਰੋਕਣ ਵਿੱਚ ਸਰਕਾਰਾਂ ਅਜੇ ਤਕ ਫੇਲ੍ਹ ਹੀ ਸਾਬਿਤ ਹੋਈਆਂ ਹਨ। ਇਸ ਦੌਰਾਨ ਹੀ ਹੁਣ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਵੀ ਨਸ਼ੇ ਦੇ ਮਾਮਲੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਕਤ ਮਾਮਲੇ ਸਬੰਧੀ ਚਿੰਤਾ ਵਿਅਕਤ ਕਰਦੇ ਹੋਏ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੇ ਨੈਟਵਰਕ ਤਗੜਾ ਕਰਨ ਵਿੱਚ ਸਭ ਤੋਂ ਜਿਆਦਾ ਯੋਗਦਾਨ ਇਸ ਸਮੇਂ ਨਾਈਜੀਰਿਅਨ ਵਿਦਿਆਰਥੀਆਂ ਦਾ ਹੈ। ਉਹਨਾਂ ਨੇ ਕਿਹਾ ਕਿ ਨਾਈਜੀਰਿਅਨ ਵਿਦਿਆਰਥੀ ਇਸ ਸਮੇਂ ਬੇਧੜਕ ਹੋ ਕੇ ਨਸ਼ੇ ਦੀ ਸਪਲਾਈ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਇਸ ਲਈ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਨਾਈਜੀਰਿਅਨ ਵਿਦਿਆਰਥੀਆਂ ‘ਤੇ ਤਿੱਖੀ ਨਜ਼ਰ ਰੱਖਣ ਦੀ ਜ਼ਰੂਰਤ ਹੈ।

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਇਸ ਸਬੰਧੀ ਕਿਹਾ ਕਿ ਉਹ ਇਸ ਮਾਮਲੇ ਵਿੱਚ 19 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਮਿਲਣਗੇ ਅਤੇ ਇਸ ਸਬੰਧੀ ਸਮੱਸਿਆ ਦੇ ਹੱਲ਼ ਦੀ ਮੰਗ ਕਰਨਗੇ। ਇਸ ਦੌਰਾਨ ਉਹਨਾਂ ਨੇ ਅੱਗੇ ਕਿਹਾ ਕਿ ਯੂਨੀਵਰਸਿਟੀਆਂ ਨੂੰ ਵੀ ਇਹ ਚਾਹੀਦਾ ਹੈ ਕਿ ਉਹ ਇਕੱਠੇ ਪੈਸਿਆਂ ਨੂੰ ਨਾ ਵੇਖਣ ਸਗੋਂ ਆਪਣੇ ਪੰਜਾਬ ਦੇ ਭਵਿੱਖ ਨੂੰ ਵੇਖਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਉਹ ਪੰਜਾਬ ਅਤੇ ਕੇਂਦਰ ਤੱਕ ਵੀ ਪਹੁੰਚ ਕਰਨਗੇ।

ਉਨ੍ਹਾਂ ਕਿਹਾ ਕਿ ਨਸ਼ੇ ਦੀ ਸਪਲਾਈ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਇਕੱਠੀ ਕੀਤੀ ਹੈ ਕਿ ਪੰਜਾਬ ਵਿੱਚ ਇਸ ਸਮੇਂ ਪਾਕਿਸਤਾਨ ਨਾਲੋਂ ਵੀ ਵੱਧ ਨਸ਼ਾ ਵਿਕ ਰਿਹਾ ਹੈ। ਇਹ ਨਸ਼ਾ ਨਾਈਜ਼ੀਰੀਅਨ ਵਿਦਿਆਰਥੀ ਜਿਹੜੇ ਕਾਲਜਾਂ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਹਨ ਮੁੰਡੇ ਕੁੜੀਆਂ ਹਨ, ਵੰਡਿਆ ਜਾ ਰਿਹਾ ਹੈ।

error: Content is protected !!