ਕਾਂਗਰਸੀ ਆਗੂ ਬਾਜਵਾ ਨੇ ਕਿਹਾ-ਮੁੱਖ ਮੰਤਰੀ ਮਾਨ ਦੀ ਡੋਰ ਕੇਜਰੀਵਾਲ ਦੇ ਹੱਥ, ਡੇਰਾ ਮੁਖੀ ਤੇ ‘ਆਪ’ ਸਬੰਧੀ ਕਹਿ ਦਿੱਤੀ ਇਹ ਗੱਲ…

ਕਾਂਗਰਸੀ ਆਗੂ ਬਾਜਵਾ ਨੇ ਕਿਹਾ-ਮੁੱਖ ਮੰਤਰੀ ਮਾਨ ਦੀ ਡੋਰ ਕੇਜਰੀਵਾਲ ਦੇ ਹੱਥ, ਡੇਰਾ ਮੁਖੀ ਤੇ ‘ਆਪ’ ਸਬੰਧੀ ਕਹਿ ਦਿੱਤੀ ਇਹ ਗੱਲ…

ਚੰਡੀਗੜ੍ਹ (ਵੀਓਪੀ ਬਿਊਰੋ) ਕਾਂਗਰਸੀ ਵਿਧਾਇਕ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਕ ਵਾਰ ਫਿਰ ਤੋਂ ਲੰਬੇ ਹੱਥੀ ਲਿਆ ਹੈ ਅਤੇ ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਨਿਸ਼ਾਨੇ ਉੱਪਰ ਲੈਂਦੇ ਹੋਏ ਉਹਨਾਂ ਉੱਪਰ ਆਪਣੀਆਂ ਸੰਵਿਧਾਨਿਕ ਜ਼ਿੰਮੇਵਾਰੀਆਂ ਤੋਂ ਭੱਜਣ ਦਾ ਦੋਸ਼ ਲਾਇਆ ਹੈ। ਇਸ ਦੌਰਾਨ ਉਹਨਾਂ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ ਪੈਰੋਲ ਸਬੰਧੀ ਵੀ ਕਿਹਾ ਕਿ ਇਸ ਨਾਲ ਆਮ ਆਦਮੀ ਪਾਰਟੀ ਡੇਰਾ ਸਮਰਥਕਾਂ ਨੂੰ ਲੁਭਾ ਕੇ ਦਿੱਲੀ ਤੇ ਹਰਿਆਣਾ ਵਿੱਚ ਮਦਦ ਲੈਣੀ ਚਾਹੁੰਦੀ ਹੈ। ਇਸ ਤੋਂ ਇਲਾਵਾ ਵੀ ਉਹਨਾਂ ਨੇ ਆਮ ਆਦਮੀ ਪਾਰਟੀਆਂ ਦੀਆਂ ਲੋਕਾਂ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ ਹੈ।

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੰਵਿਧਾਨਿਕ ਪੋਸਟ ‘ਤੇ ਬਿਰਾਜਮਾਨ ਰਾਸ਼ਟਰਪਤੀ,ਉਪ-ਰਾਸ਼ਟਪਤੀ, ਰਾਜਪਾਲ ਤੇ ਸਪੀਕਰ ਕਿਸੇ ਵੀ ਸਿਆਸੀ ਸਮਾਗਮ ਵਿੱਚ ਹਿੱਸਾ ਨਹੀਂ ਲੈ ਸਕਦੇ ਪਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਲਗਾਤਾਰ ਲਗਾਤਾਰ ਇਹਨਾਂ ਨਿਯਮਾਂ ਨੂੰ ਤੋੜਦੇ ਹੋਏ ਆਮ ਆਦਮੀ ਪਾਰਟੀ ਦੇ ਸਿਆਸੀ ਨੁਮਾਇੰਦੇ ਵਜੋਂ ਵਿਚਰ ਰਹੇ ਹਨ। ਉਨ੍ਹਾਂ ਕਿਹਾ ਕਿ ਸਪੀਕਰ ਦਾ ਬੇਅਦਬੀ ਦੇ ਰੋਸ ਵਜੋਂ ਆਯੋਜਿਤ ਸਮਾਗਮ ਵਿਚ ਜਾਣਾ ਗੈਰ-ਸੰਵਿਧਾਨਕ ਸੀ ਤੇ ਉਥੇ ਉਨ੍ਹਾਂ ਸਰਕਾਰ ਦਾ ਪੱਖ ਰੱਖਿਆ ਹੈ। ਉਹਨਾਂ ਨੇ ਕਿਹਾ ਕਿ ਆਪ ਸਰਕਾਰ ਤੋਂ ਬੇਅਦਬੀ ਮਾਮਲਿਆਂ ਵਿਚ ਸਿੱਖਾਂ ਨੂੰ ਕੋਈ ਨਿਆਂ ਮਿਲਣ ਦੀ ਉਮੀਦ ਨਹੀਂ ਹੈ।

ਇਸ ਦੌਰਾਨ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਲੰਬੇ ਹੱਥੀ ਲੈਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਇਕ ਰਬੜ ਦੀ ਮੋਹਰ ਹੀ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਡੋਰ ਕੇਜਰੀਵਾਲ ਦੇ ਹੱਥ ਵਿੱਚ ਹੈ। ਇਸ ਦੌਰਾਨ ਉਹਨਾਂ ਨੇ ਡੇਰਾ ਮੁਖੀ ਦੀ ਪੈਰੋਲ ਤੇ ਰਿਹਾਈ ਦੇਣ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਪੂਰੀ ਭੂਮਿਕਾ ਉੱਤੇ ਸ਼ੱਕ ਪ੍ਰਗਟਾਇਆ ਅਤੇ ਕਿਹਾ ਕਿ ਅਜਿਹੇ ਕਰ ਕੇ ਉਹ ਦਿੱਲੀ ਤੇ ਹਰਿਆਣਾ ਵਿੱਚ ਡੇਰਾ ਸਿਰਸਾ ਦੀ ਮਦਦ ਲੈਣੀ ਹੈ। ਬਾਜਵਾ ਨੇ ਕੇਜਰੀਵਾਲ ਵੱਲੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਹੋਰਾਂ ਦੀ ਤੁਲਨਾ ਸ਼ਹੀਦੇ ਆਜ਼ਮ ਭਗਤ ਸਿੰਘ ਨਾਲ ਕਰਨ ਦੀ ਵੀ ਨਿਖੇਧੀ ਕੀਤੀ।

error: Content is protected !!