ਸ਼ਹੀਦ ਭਗਤ ਸਿੰਘ ਦੇ ਪਰਿਵਾਰ ਨੇ ਕਿਹਾ- ਕੇਜਰੀਵਾਲ ਨੇ ਸ਼ਹੀਦ ਭਗਤ ਸਿੰਘ ਦਾ ਹੀ ਨਹੀਂ ਸਾਰੇ ਕ੍ਰਾਂਤੀਕਾਰੀਆਂ ਦਾ ਅਪਮਾਨ ਕੀਤਾ, ਮੰਗਣ ਮਾਫੀ…

ਸ਼ਹੀਦ ਭਗਤ ਸਿੰਘ ਦੇ ਪਰਿਵਾਰ ਨੇ ਕਿਹਾ- ਕੇਜਰੀਵਾਲ ਨੇ ਸ਼ਹੀਦ ਭਗਤ ਸਿੰਘ ਦਾ ਹੀ ਨਹੀਂ ਸਾਰੇ ਕ੍ਰਾਂਤੀਕਾਰੀਆਂ ਦਾ ਅਪਮਾਨ ਕੀਤਾ, ਮੰਗਣ ਮਾਫੀ…

ਚੰਡੀਗੜ੍ਹ (ਵੀਓਪੀ ਬਿਊਰੋ) ਪਿਛਲੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦਆ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਤੇਂਦਰ ਖਿਲਾਫ ਸੀਬੀਆਈ ਦੀ ਰੇਡ ਤੋਂ ਬਾਅਦ ਟਵੀਟ ਕਰਦੇ ਹੋਏ ਲਿਖਿਆ ਸੀ ਕਿ ਜੇਲ ਦੀਆਂ ਸਲਾਖਾਂ ਅਤੇ ਫਾਂਸੀ ਦਾ ਫੰਦਾ ਵੀ ਭਗਵਤ ਸਿੰਘ ਦੇ ਬੁਲੰਦ ਇਰਾਦਿਆਂ ਨੂੰ ਢਾਹ ਨਹੀਂ ਲਗਾ ਸਕਿਆ। ਇਹ ਆਜਾ਼ਦੀ ਦੀ ਦੂਜੀ ਲੜਾਈ ਹੈ, ਮਨੀਸ਼ ਅਤੇ ਸਤੇਂਦਰ ਅੱਜ ਦੇ ਭਗਤ ਸਿੰਘ ਹਨ। ਇਸ ਟਵੀਟ ਤੋਂ ਬਾਅਦ ਸਾਰੇ ਪਾਸੇ ਅਰਵਿੰਦ ਕੇਜਰੀਵਾਲ ਦੇ ਇਸ ਬਿਆਨ ਦੀ ਨਿਖੇਧੀ ਹੋ ਰਹੀ ਹੈ ਅਤੇ ਇਸ ਦੌਰਾਨ ਹੀ ਹੁਣ ਸ਼ਹੀਦ ਭਗਤ ਸਿੰਘ ਦੇ ਪਰਿਵਾਰ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਅਰਵਿੰਦ ਕੇਜਰੀਵਾਲ ਨੂੰ ਇਸ ਬਿਆਨ ਸਬੰਧੀ ਮਾਫੀ ਮੰਗਣ ਲਈ ਕਿਹਾ ਹੈ।


ਸ਼ਹੀਦ ਭਗਤ ਸਿੰਘ ਦੀ ਤੁਲਨਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਕੀਤੇ ਜਾਣ ਤੋਂ ਬਾਅਦ ਸ਼ਹੀਦ ਦੇ ਪਰਿਵਾਰ ‘ਚ ਭਾਰੀ ਗੁੱਸਾ ਹੈ। ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਜਰੀਵਾਲ ਨੂੰ ਆਪਣਾ ਬਿਆਨ ਵਾਪਸ ਲੈਣ ਅਤੇ ਮੁਆਫੀ ਮੰਗਣ ਲਈ ਕਿਹਾ ਹੈ। ਭਗਤ ਸਿੰਘ ਦੇ ਪਰਿਵਾਰਕ ਮੈਂਬਰ ਹਰਭਜਨ ਐਸ ਦੱਤ ਨੇ ਕਿਹਾ, ”ਕੇਜਰੀਵਾਲ ਦਾ ਇਹ ਬਿਆਨ ਨਾ ਸਿਰਫ਼ ਭਗਤ ਸਿੰਘ ਦਾ ਸਗੋਂ ਸਾਰੇ ਕ੍ਰਾਂਤੀਕਾਰੀਆਂ ਦਾ ਅਪਮਾਨ ਹੈ। ਉਹ ਮਨੀਸ਼ ਸਿਸੋਦੀਆ ਦੀ ਤੁਲਨਾ ਭਗਤ ਸਿੰਘ ਨਾਲ ਕਿਵੇਂ ਕਰ ਸਕਦੇ ਹਨ।


ਇਸ ਦੌਰਾਨ ਪੰਜਾਬ ਕਾਂਗਰਸ ਤੇ ਪੰਜਾਬ ਭਾਜਪਾ ਨੇ ਵੀ ‘ਆਪ’ ਨੂੰ ਮਨੀਸ਼ ਸਿਸੋਦੀਆ ਨਾਲ ਭਗਤ ਸਿੰਘ ਦੀ ਤੁਲਨਾ ਕਰਨ ‘ਤੇ ਸਵਾਲ ਚੁੱਕੇ ਹਨ। ਵਿਰੋਧੀ ਧਿਰ ਨੇ ਅਰਵਿੰਦ ਕੇਜਰੀਵਾਲ ਦੇ ਇਸ ਬਿਆਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਵਿਰੋਧੀ ਧਿਰ ਨੇ ਕਿਹਾ ਕਿ ਭਗਤ ਸਿੰਘ ਦੀ ਤੁਲਨਾ ਸ਼ਰਾਬ ਦੇ ਠੇਕੇ ਵੰਡਣ ਵਾਲੇ ਵਿਅਕਤੀ ਨਾਲ ਕਰਨ ਲਈ ਅਰਵਿੰਦ ਕੇਜਰੀਵਾਲ ਨੂੰ ਮੁਆਫੀ ਮੰਗਣੀ ਚਾਹੀਦੀ ਹੈ।

error: Content is protected !!