ਜੰਮੂ-ਕਸ਼ਮੀਰ ‘ਚ ਸਿਮਰਨਜੀਤ ਮਾਨ ਦੀ ਐਂਟਰੀ ਬੈਨ, ਮਾਨ ਨੇ ਕਿਹਾ-ਲੱਗਦੈ ਭਾਰਤ ਹਿੰਦੂ ਰਾਸ਼ਟਰ ਬਣ ਗਿਐ…

ਜੰਮੂ-ਕਸ਼ਮੀਰ ‘ਚ ਸਿਮਰਨਜੀਤ ਮਾਨ ਦੀ ਐਂਟਰੀ ਬੈਨ, ਮਾਨ ਨੇ ਕਿਹਾ-ਲੱਗਦੈ ਭਾਰਤ ਹਿੰਦੂ ਰਾਸ਼ਟਰ ਬਣ ਗਿਐ…


ਵੀਓਪੀ ਬਿਊਰੋ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਪ੍ਰਧਾਨ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਕਾਫਲੇ ਨੂੰ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਬਾਰਡਰ ਉੱਪਰ ਰੋਕ ਦਿੱਤਾ ਗਿਆ। ਇਸ ਦੌਰਾਨ ਪੰਜਾਬ-ਜੰਮੂ ਕਸ਼ਮੀਰ ਬਾਰਡਰ ਉੱਪਰ ਤਾਇਨਾਤ ਜੰਮੂ-ਕਸ਼ਮੀਰ ਪੁਲਿਸ ਨੇ ਉਹਨਾਂ ਨੂੰ ਜੰਮੂ-ਕਸ਼ਮੀਰ ਵਿੱਚ ਐਂਟਰੀ ਨਹੀਂ ਕਰਨ ਦਿੱਤੀ। ਕਿਹਾ ਜਾ ਰਿਹਾ ਹੈ ਕਿ ਉਹ ਕਿਸੇ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੇ ਲਈ ਜੰਮੂ-ਕਸ਼ਮੀਰ ਜਾ ਰਹੇ ਸਨ। ਸਿਮਰਨਜੀਤ ਸਿੰਘ ਮਾਨ ਦੇ ਕਾਫਲੇ ਨੂੰ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਲਖਨਪੁਰ ‘ਚ ਰੋਕ ਦਿੱਤਾ ਗਿਆ। ਇਸ ਦੌਰਾਨ ਸਿਮਰਨਜੀਤ ਸਿੰਘ ਮਾਨ ਦੇ ਹਮਾਇਤੀਆਂ ਵੱਲੋਂ ਉੱਤੇ ਜੰਮ ਕੇ ਹੰਗਾਮਾ ਵੀ ਕੀਤਾ ਗਿਆ।

ਇਸ ਦੌਰਾਨ ਜਦ ਸੰਸਦ ਮੈਂਬਰ ਸਿਮਰਨਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਉਹ ਲੋਕਾਂ ਦੇ ਨੁਮਾਇੰਦੇ ਹਨ ਅਤੇ ਉਹ ਜੰਮੂ ਵਿੱਚ ਆਪਣੇ ਵਰਕਰਾਂ ਨੂੰ ਮਿਲਣ ਜਾ ਰਹੇ ਹਨ ਪਰ ਉਹਨਾਂ ਨੂੰ ਜਾਣ ਤੋਂ ਰੋਕ ਲਿਆ ਗਿਆ ਅਤੇ ਇਸ ਤਰਹਾਂ ਨਾਲ ਇਹ ਲੋਕਤੰਤਰ ਦੀ ਹੱਤਿਆ ਹੈ। ਇਸ ਦੌਰਾਨ ਜੰਮੂ-ਕਸ਼ਮੀਰ ਪੁਲਿਸ ਦੇ ਡੀਐੱਸਪੀ ਕਠੂਆ ਸੁਖਦੇਵ ਸਿੰਘ ਜਾਮਵਾਲ ਦਾ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ‘ਚ ਦਾਖਲ ਹੋਣ ਦੀ ਸਰਕਾਰ ਤੋਂ ਇਜਾਜ਼ਤ ਨਹੀਂ ਹੈ। ਇਸ ਦੌਰਾਨ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਪੁਲਿਸ ਨਾਲ ਕਾਫੀ ਬਹਿਸ ਵੀ ਹੋਈ। ਘਟਨਾ ਤੋਂ ਬਾਅਦ ਮਾਨ ਨੇ ਕਿਹਾ ਕਿ ਕੀ ਜੰਮੂ-ਕਸ਼ਮੀਰ ਭਾਰਤ ਦਾ ਹਿੱਸਾ ਨਹੀਂ ਹੈ? ਜੰਮੂ-ਕਸ਼ਮੀਰ ਦੇ ਲੋਕ 2019 ਤੋਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੱਗਦਾ ਹੈ ਕਿ ਭਾਰਤ ਹਿੰਦੂ ਰਾਸ਼ਟਰ ਬਣ ਗਿਆ ਹੈ।

ਇਸ ਦੌਰਾਨ ਗੱਲਬਾਤ ਕਰਦੇ ਹੋਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ, “ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਹੋਣ ਤੋਂ ਬਾਅਦ, ਮੈਂ ਇਹ ਦੇਖਣਾ ਚਾਹੁੰਦਾ ਸੀ ਕਿ ਜੰਮੂ-ਕਸ਼ਮੀਰ ਵਿੱਚ ਸਿੱਖ, ਕਸ਼ਮੀਰੀ ਪੰਡਿਤ ਅਤੇ ਹੋਰ ਭਾਈਚਾਰਾ ਕਿਸ ਸਥਿਤੀ ਵਿੱਚ ਰਹਿ ਰਹੇ ਹਨ। ਹਾਲਾਂਕਿ, ਪ੍ਰਸ਼ਾਸਨ ਨੇ ਮੈਨੂੰ ਇੱਕ ਪੱਤਰ ਸੌਂਪਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਮੈਨੂੰ ਯੂਟੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਕਿਉਂਕਿ ਖੇਤਰ ਵਿੱਚ ਧਾਰਾ 144 ਲਗਾਈ ਗਈ ਹੈ।

error: Content is protected !!