ਗੁਟਕਾ ਸਾਹਿਬ ਤੇ ਕੁਰਾਨ ਸ਼ਰੀਫ ਦੀ ਬੇਅਦਬੀ, ਮਸਜਿਦ ‘ਚ ਚੋਰੀ, ਚਾਰੇ ਪਾਸੇ ਅਰਾਜਕਤਾ ਦਾ ਮਾਹੌਲ…

ਗੁਟਕਾ ਸਾਹਿਬ ਤੇ ਕੁਰਾਨ ਸ਼ਰੀਫ ਦੀ ਬੇਅਦਬੀ, ਮਸਜਿਦ ‘ਚ ਚੋਰੀ, ਚਾਰੇ ਪਾਸੇ ਅਰਾਜਕਤਾ ਦਾ ਮਾਹੌਲ…

ਵੀਓਪੀ ਬਿਊਰੋ – ਸਰਹੱਦੀ ਜਿਲ੍ਹੇ ਤਰਨਤਾਰਨ ਦੇ ਕਸਬਾ ਖਾਲੜਾ ਅਧੀਨ ਪੈਂਦੇ ਪਿੰਡ ਸਿੱਧਵਾਂ ਅਤੇ ਮੁਹਾਲੀ ਵਿੱਚ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਹਨਾਂ ਘਟਨਾਵਾਂ ਤੋਂ ਬਾਅਦ ਸਿੱਖ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਵਿਚ ਰੋਸ ਹੈ। ਪਹਿਲਾਂ ਮਾਮਲਾ ਸਰਹੱਦੀ ਜਿਲ੍ਹੇ ਤਰਨਤਾਰਨ ਦੇ ਕਸਬਾ ਖਾਲੜਾ ਅਧੀਨ ਪੈਂਦੇ ਪਿੰਡ ਸਿੱਧਵਾਂ ਤੋਂ ਹੈ, ਜਿੱਥੇ ਗੁਟਕਾ ਸਾਹਿਬ ਦੀ ਬੇਅਦਬੀ ਹੋਈ ਹੈ। ਦੂਜੇ ਮਾਮਲੇ ਵਿੱਚ ਮੁਹਾਲੀ ਦੇ ਪਿੰਡ ਸਨੇਟਾ ’ਚ ਮਸਜਿਦ ’ਚ ਚੋਰੀ ਤੇ ਕੁਰਾਨ ਸ਼ਰੀਫ਼ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਦੋਵਾਂ ਇਲਾਕਿਆਂ ਦੀ ਸਥਾਨਕ ਪੁਲਿਸ ਮਾਮਲਿਆਂ ਦੀ ਜਾਂਚ ਕਰ ਕੇ ਦੋਸ਼ੀਆਂ ਦੀ ਭਾਲ ਕਰ ਰਹੀ ਹੈ।

ਪਹਿਲੇ ਮਾਮਲੇ ਵਿੱਚ ਪਿੰਡ ਸਿੱਧਵਾਂ ਵਿਖੇ ਸਥਿਤ ਗੁਰਦੁਆਰਾ ਭਾਈ ਜੇਠਾ ਜੀ ਦੀ ਇਮਾਰਤ ਦੇ ਸਾਹਮਣੇ ਮੈਦਾਨ ‘ਚੋਂ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਮਿਲੇ, ਜਿਸ ਨੂੰ ਲੈ ਕੇ ਸਮੁੱਚੇ ਨਗਰ ਤੇ ਸੰਗਤ ਵਿਚ ਜਿਥੇ ਰੋਸ ਪਾਇਆ ਜਾ ਰਿਹਾ ਹੈ, ਉੱਥੇ ਹੀ ਪੁਲਿਸ ਨੇ ਇਸ ਸਬੰਧੀ ਅਣਪਛਾਤੇ ਲੋਕਾਂ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਗੁਰਦੁਆਰਾ ਭਾਈ ਜੇਠਾ ਦੀ ਸਿੱਧਵਾਂ ਦੇ ਪ੍ਰਧਾਨ ਦਿਲਬਾਗ ਸਿੰਘ ਪੁੱਤਰ ਜਗੀਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਦਿੱਤੀ। ਏਐੱਸਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਦੂਜੇ ਮਾਮਲੇ ਵਿੱਚ ਮੁਹਾਲੀ ਦੇ ਨੇੜਲੇ ਪਿੰਡ ਸਨੇਟਾ ਵਿਖੇ ਮਸਜਿਦ ’ਚ ਚੋਰੀ ਹੋ ਗਈ ਅਤੇ ਉਸ ਦੌਰਾਨ ਹੀ ਉੱਥੇ ਕੁਰਾਨ ਸ਼ਰੀਫ਼ ਦੀ ਵੀ ਬੇਅਦਬੀ ਕੀਤੀ ਹਈ। ਇਸ ਸਬੰਧੀ ਮੁਸਲਿਮ ਮਭਾਈਚਾਰੇ ਦੇ ਲੋਕਾਂ ਨੇ ਥਾਣਾ ਸੋਹਾਣਾ ’ਚ ਸ਼ਿਕਾਇਤ ਵੀ ਦਿੱਤੀ ਹੈ। ਸ਼ਿਕਾਇਤਕਰਤਾ ਇਹਲਕਾਰ ਖ਼ਾਨ ਨੇ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੋਸ਼ ਲਗਾਇਆ ਹੈ ਕਿ ਦੋਸ਼ੀ ਸੋਹਣ ਸਿੰਘ ਨੇ ਮਸਜਿਦ ’ਚ ਵੜ ਕੇ ਉਥੋਂ ਪੈਸੇ ਚੋਰੀ ਕਰਨ ਦੇ ਨਾਲ ਕੁਰਾਨ ਸ਼ਰੀਫ਼ ਦੀ ਬੇਅਦਬੀ ਕੀਤੀ। ਮੁਲਜ਼ਮ ਸੋਹਣ ਸਿੰਘ ਵੀ ਇਸੇ ਪਿੰਡ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਪਰ ਦੋਸ਼ੀ ਅਜੇ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।

error: Content is protected !!