ਹੁਣ ਬਠਿੰਡਾ ‘ਚ ਲਿਖੇ ਖਾਲਿਸਤਾਨ ਜ਼ਿੰਦਾਬਾਦ ਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ, ਹਿੰਦੋਸਤਾਨ ਬਾਰੇ ਲਿਖੇ ਅਪਮਾਨਯੋਗ ਸ਼ਬਦ, ਪਨੂੰ ਨੇ ਵੀਡੀਓ ਜਾਰੀ ਕਰ ਕੇ ਕਹੀ ਵੱਡੀ ਗੱਲ…

ਹੁਣ ਬਠਿੰਡਾ ‘ਚ ਲਿਖੇ ਖਾਲਿਸਤਾਨ ਜ਼ਿੰਦਾਬਾਦ ਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ, ਹਿੰਦੋਸਤਾਨ ਬਾਰੇ ਲਿਖੇ ਅਪਮਾਨਯੋਗ ਸ਼ਬਦ, ਪਨੂੰ ਨੇ ਵੀਡੀਓ ਜਾਰੀ ਕਰ ਕੇ ਕਹੀ ਵੱਡੀ ਗੱਲ…

ਬਠਿੰਡਾ (ਵੀਓਪੀ ਬਿਊਰੋ) ਪੰਜਾਬ ਵਿੱਚ ਰਹਿ ਕੇ ਅਤੇ ਦੇਸ਼ ਦਾ ਖਾ ਕੇ ਵੀ ਕਈ ਲੋਕ ਆਪਣੇ ਹੀ ਵਤਨ ਨੂੰ ਨਿੰਦਦੇ ਹਨ ਅਤੇ ਹਰ ਵਾਰ ਮਾਹੌਲ ਖਰਾਬ ਕਰਨ ਦੀ ਤਾਕ ਵਿੱਚ ਰਹਿੰਦੇ ਹਨ। ਅਜਿਹਾ ਹੀ ਇਕ ਮਾਮਲਾ ਹੁਣ ਫਿਰ ਸਾਹਮਣੇ ਆਇਆ ਹੈ ਬਠਿੰਡਾ ਤੋਂ ਜਿੱਥੇ ਕਿਸੇ ਸ਼ਰਾਰਤੀ ਅਨਸਰ ਨੇ ਥਰਮਲ ਪਲਾਂਟ ਦੀਆਂ ਕੰਧਾਂ ਉੱਪਰ ਖਾਲਿਸਤਾਨ ਜਿੰਦਾਬਾਦ, ਪਾਕਿਸਤਾਨ ਜਿੰਦਾਬਾਦ, ਭਾਪਤ ਬਾਰੇ ਅਪਮਾਨਯੋਗ ਸ਼ਬਦ ਲਿਖਦੇ ਹੋਏ ਹਿੰਦੋਸਤਾਨ ਮੁਰਦਾਬਾਦ ਦੇ ਨਾਅਰੇ ਲਿਖ ਦਿੱਤੇ ਹਨ। ਨਾਅਰੇ ਲਿਖੇ ਜਾਣ ਦੀ ਖਬਰ ਪਤਾ ਲੱਗਣ ਤੋਂ ਬਾਅਦ ਦੇਸ਼ ਪ੍ਰੇਮੀਆਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਦੌਰਾਨ ਲੋਕ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਕੋਸ ਰਹੇ ਹਨ, ਜੋ ਕਿ ਆਪਣੇ ਹੀ ਦੇਸ਼ ਨੂੰ ਬਦਨਾਮ ਕਰਨ ਦੇ ਲਈ ਇਸ ਤਰਹਾਂ ਦੀਆਂ ਹਰਕਤਾਂ ਕਰ ਰਹੇ ਹਨ।

ਇਹ ਪਹਿਲਾਂ ਮੌਕਾ ਨਹੀਂ ਹੈ ਕਿ ਇਸ ਤਰਹਾਂ ਦੇ ਨਾਅਰੇ ਸ਼ਰਾਰਤੀ ਅਨਸਰਾਂ ਵੱਲੋਂ ਲਿਖੇ ਗਏ ਹਨ। ਇਸ ਤੋਂ ਪਹਿਲਾਂ ਵੀ ਕਿਸੇ ਵੱਡੇ ਦਿਨ-ਤਿਉਹਾਰ ਮੌਕੇ ਦੇਸ਼ ਤੇ ਸਮਾਜ ਦਾ ਮਾਹੌਲ ਖਰਾਬ ਕਰਨ ਦੇ ਲਈ ਸੰਗਰੂਰ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਅਜਿਹੇ ਨਾਅਰੇ ਲਿਖੇ ਜਾ ਚੁੱਕੇ ਹਨ। ਇਲਹਾਲ ਅਜੇ ਤਕ ਇਹ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਇਹ ਨਾਅਰੇ ਕਿਸ ਨੇ ਲਿਖੇ ਹਨ। ਇਸਤੋਂ ਪਹਿਲਾਂ ਵੀ ਬਠਿੰਡਾ ਵਿੱਚ ਬੀਤੇ ਦਿਨਾਂ ਦੌਰਾਨ ਵਣ ਵਿਭਾਗ ਦੇ ਦਫਤਰ ਦੀ ਕੰਧ ‘ਤੇ ਖਾਲਿਸਤਾਨ ਦੇ ਨਾਅਰੇ ਲਿਖੇ ਮਿਲੇ ਸਨ, ਜਿਸ ਮਾਮਲੇ ਵਿੱਚ ਵੀ ਪੁਲਿਸ ਦੇ ਹੱਥ ਖਾਲੀ ਹਨ।

ਖਾਲਿਸਤਾਨੀ ਸੋਚ ਵਾਲੇ ਅਣਪਛਾਤਿਆਂ ਵੱਲੋਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀਆਂ ਕੰਧਾਂ ‘ਤੇ ਨਾਅਰੇ ਲਿਖੇ ਜਾਣ ਤੋਂ ਬਾਅਦ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪਨੂੰ ਨੇ ਇੱਕ ਵੀਡੀਓ ਵੀ ਜਾਰੀ ਕੀਤੀ ਹੈ। ਪਨੂੰ ਨੇ ਜਾਰੀ ਵੀਡੀਓ ਵਿੱਚ ਕਿਹਾ ਹੈ ਕਿ ਦੇਸ਼ ਨੂੰ ਵੋਟਾਂ ਨਾਲ ਆਜ਼ਾਦੀ ਮਿਲੇਗੀ, ਬੰਬ ਨਾਲ ਨਹੀਂ।

error: Content is protected !!