ਸੁੰਦਰ ਸ਼ਾਮ ਅਰੋੜਾ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ ਏਆਈਜੀ, ਮਾਨ ਨੇ ਵੀ ਬੰਨ੍ਹੇ ਤਾਰੀਫਾਂ ਦੇ ਪੁਲ਼…

ਸੁੰਦਰ ਸ਼ਾਮ ਅਰੋੜਾ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ ਏਆਈਜੀ, ਮਾਨ ਨੇ ਵੀ ਬੰਨ੍ਹੇ ਤਾਰੀਫਾਂ ਦੇ ਪੁਲ਼…

ਚੰਡੀਗੜ੍ਹ (ਵੀਓਪੀ ਬਿਊਰੋ) ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸਮੇਂ ਮੰਤਰੀ ਰਹੇ ਅਤੇ ਇਸ ਸਮੇਂ ਭਾਜਪਾ ਦਾ ਪੱਲਾ ਫੜ ਚੁੱਕੇ ਸੁੰਦਰ ਸ਼ਾਮ ਅਰੋੜਾ ਨੂੰ ਟਰੇਪ ਲਾ ਕੇ ਅਤੇ ਪੂਰੀ ਯੋਜਨਾਬੰਦ ਤਰੀਕੇ ਦੇ ਨਾਲ ਗ੍ਰਿਫ਼ਤਾਰ ਕਰਨ ਵਾਲੇ ਵਿਜੀਲੈਂਸ ਦੇ ਏਆਈਜੀ ਮਨਮੋਹਨ ਕੁਮਾਰ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੁੰਦਰ ਸ਼ਾਮ ਅਰੋੜਾ ਨੂੰ ਰਿਸ਼ਵਤ ਦੇਣ ਦੇ ਦੋਸ਼ ਵਿੱਚ ਕਾਬੂ ਕਰਵਾਉਣ ਉੱਤੇ ਏਆਈਜੀ ਮਨਮੋਹਨ ਕੁਮਾਰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਪੰਜਾਬ ਨੂੰ ਅਜਿਹੇ ਹੀ ਇਮਾਨਦਾਰ ਅਤੇ ਮਿਹਨਤੀ ਅਫਸਰਾਂ ਦੀ ਜ਼ਰੂਰਤ ਹੈ।

ਤੁਹਾਨੂੰ ਦੱਸ ਦੇਇਏ ਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ‘ਤੇ ਕਥਿਤ ਤੌਰ ‘ਤੇ ਏਆਈਜੀ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦਾ ਦੋਸ਼ ਹੈ। ਵਿਜੀਲੈਂਸ ਮੁਤਾਬਕ ਏਆਈਜੀ ਨੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ 50 ਲੱਖ ਰੁਪਏ ਦੀ ਰਕਮ ਸਣੇ ਗ੍ਰਿਫ਼ਤਾਰ ਕੀਤਾ ਹੈ। ਦੂਜੇ ਪਾਸੇ ਇਸ ਗ੍ਰਿਫਤਾਰੀ ਉੱਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਇਸੇ ਨੂੰ ਲੈ ਕੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੁਨੀਲ ਜਾਖੜ ਨੇ ਵੀ ਇਸ ਮਾਮਲੇ ਨੂੰ ਲੈ ਕੇ ਸਰਕਾਰ ਨੂੰ ਸਵਾਲ ਕੀਤੇ ਸਨ ਅਤੇ ਕਿਹਾ ਸੀ ਕਿ ਇਹ ਸਿਰਫ ਇਕ ਸਿਆਸੀ ਬਦਲਾਖੋਰੀ ਤਹਿਤ ਹੋ ਰਿਹਾ ਹੈ ਅਤੇ ਇਸ ਮਾਮਲੇ ਵਿੱਚ ਏਆਈਜੀ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੇ ਏਆਈਜੀ ਮਨਮੋਹਨ ਕੁਮਾਰ ਦੀ ਇਸ ਮੁਲਾਕਾਤ ਦੌਰਾਨ ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਵੀ ਹਾਜ਼ਰ ਸਨ ਅਤੇ ਉਹਨਾਂ ਦੀ ਇਹ ਮੁਲਾਕਾਤ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਈ। ਮੀਟਿੰਗ ਤੋਂ ਬਾਅਦ ਏਆਈਜੀ ਮਨਮੋਹਨ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿਜੀਲੈਂਸ ਬਿਊਰੋ ਨੂੰ ਪੂਰੀ ਆਜ਼ਾਦੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਤੁਹਾਡੇ ਵਰਗੇ ਇਮਾਨਦਾਰ ਅਫਸਰਾਂ ਦੀ ਲੋੜ ਹੈ।

error: Content is protected !!