ਬੈਂਸ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ, ਕਾਂਗਰਸੀ ਆਗੂ ਨਾਲ ਹੋਈ ਸੀ ਲੜਾਈ, ਜੰਮ ਕੇ ਬਰਸਾਈਆਂ ਸੀ ਇੱਟਾਂ-ਬੋਤਲਾਂ…

ਬੈਂਸ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ, ਕਾਂਗਰਸੀ ਆਗੂ ਨਾਲ ਹੋਈ ਸੀ ਲੜਾਈ, ਜੰਮ ਕੇ ਬਰਸਾਈਆਂ ਸੀ ਇੱਟਾਂ-ਬੋਤਲਾਂ…

ਲੁਧਿਆਣਾ (ਵੀਓਪੀ ਬਿਊਰੋ) ਲੁਧਿਆਣਾ ਦੇ ਆਤਮ ਨਗਰ ਤੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਹੀ ਰਹੀਆਂ ਹਨ। ਪਹਿਲਾਂ ਜਿੱਥੇ ਉਹਨਾਂ ਨੂੰ ਜਬਰ-ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਉਹਨਾਂ ਨੂੰ ਵਿਧਾਨ ਸਭਾ-2022 ਦੀਆਂ ਚੋਣਾਂ ਵਿੱਚ ਵੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਹੀ ਵਿਧਾਨ ਸਭਾ-2022 ਦੀਆਂ ਚੋਣਾਂ ਦੌਰਾਨ ਕਾਂਗਰਸੀ ਆਗੂ ਕਮਲਜੀਤ ਕੜਵਲ ਅਤੇ ਉਸ ਦੇ ਸਮਰਥਕਾਂ ਨਾਲ ਹੋਏ ਝਗੜੇ ਦੇ ਮਾਮਲੇ ਵਿੱਚ ਵੀ ਉਹਨਾਂ ਨੂੰ ਹੁਣ ਬਰਨਾਲਾ ਜੇਲ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ ਅਤੇ 2 ਦਿਨ ਦੇ ਪੁਲਿਸ ਰਿਮਾਂਡ ਉੱਪਰ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ 7 ਫਰਵਰੀ ਨੂੰ ਸ਼ਿਮਲਾਪੁਰੀ ‘ਚ ਕਾਂਗਰਸੀ ਆਗੂ ਕਮਲਜੀਤ ਕੜਵਲ ਅਤੇ ਉਸ ਦੇ ਸਮਰਥਕਾਂ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਬਰਨਾਲਾ ਜੇਲ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ। ਦੋਵਾਂ ਧਿਰਾਂ ਵਿੱਚ ਇੱਕ ਘੰਟੇ ਤੱਕ ਚੱਲੀ ਬਹਿਸ ਤੋਂ ਬਾਅਦ ਇਲਾਕਾ ਮੈਜਿਸਟਰੇਟ ਤਰਨਜੀਤ ਸਿਮਰਾ ਨੇ ਬੈਂਸ ਨੂੰ ਦੋ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ। ਇਸ ਦੌਰਾਨ ਹੋਏ ਝਗੜੇ ਦੌਰਾਨ ਉੱਥੇ ਜੰਮ ਕੇ ਇੱਟਾਂ ਤੇ ਹਥਿਆਰਾਂ ਦੀ ਵਰਤੋਂ ਕੀਤੀ ਗਈ ਸੀ ਅਤੇ ਇਸ ਦੌਰਾਨ ਇਲਾਕਾ ਵਾਸੀਆਂ ਵਿੱਚ ਵੀ ਸਹਿਮ ਦਾ ਮਾਹੌਲ ਬਣ ਗਿਆ ਸੀ।

ਉਕਤ ਮਾਮਮੇ ਵਿੱਚ ਬੈਂਸ ਸਮੇਤ 33 ਲੋਕਾਂ ਦਾ ਨਾਮ ਲਿਆ ਗਿਆ ਸੀ, ਜਦਕਿ 150 ਅਣਪਛਾਤੇ ਲੋਕਾਂ ‘ਤੇ ਵੀ ਮਾਮਲਾ ਦਰਜ ਹੈ।

error: Content is protected !!