ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਮੁੜ ਗ੍ਰਿਫਤਾਰ ਕੀਤੇ ਗੈਂਗਸਟਰ ਟੀਨੂੰ ਨੇ ਦੱਸਿਆ ਕਤਲ ਦਾ ਸੱਚ, ਕਹਿੰਦਾ ਪਾਕਿਸਤਾਨ ਤੋਂ ਅੱਤਵਾਦੀ ਰਿੰਦਾ ਨੇ ਭੇਜੇ ਸੀ ਹਥਿਆਰ…

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਮੁੜ ਗ੍ਰਿਫਤਾਰ ਕੀਤੇ ਗੈਂਗਸਟਰ ਟੀਨੂੰ ਨੇ ਦੱਸਿਆ ਕਤਲ ਦਾ ਸੱਚ, ਕਹਿੰਦਾ ਪਾਕਿਸਤਾਨ ਤੋਂ ਅੱਤਵਾਦੀ ਰਿੰਦਾ ਨੇ ਭੇਜੇ ਸੀ ਹਥਿਆਰ…


ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬੀ ਸਿੰਗਰ-ਰੈਪਰ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੁਲਿਸ ਦੀ ਗ੍ਰਿਫਤ ਵਿੱਚੋ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਨੂੰ ਪੁਲਿਸ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਗ੍ਰਿਫਤਾਰ ਕੀਤੇ ਗੈਂਗਸਟਰ ਦੀਪਕ ਟੀਨੂੰ ਦੇ ਕੋਲੋਂ ਜਾਂਚ ਏਜੰਸੀ ਨੂੰ ਉਸ ਕੋਲੋਂ 5 ਹੈਂਡ ਗਰਨੇਡ, ਇੱਕ ਅਤਿ ਆਧੁਨਿਕ ਪਿਸਤੌਲ ਅਤੇ ਹੋਰ ਹਥਿਆਰ ਵੀ ਮਿਲੇ ਸਨ। ਇਸ ਸਬੰਧੀ ਜਦ ਜਾਂਚ ਕੀਤੀ ਗਈ ਕਿ ਇਹ ਹਥਿਆਰ ਕਿੱਥੋਂ ਆਏ ਹਨ ਤਾਂ ਪੁਲਿਸ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਇਹ ਸਾਰੇ ਹਥਿਆਰ ਪੰਜਾਬ ਵਿੱਚ ਵੱਡੇ ਕਤਲਾਂ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਲਈ ਪਾਕਿਸਤਾਨ ਤੋਂ ਆਏ ਸਨ। ਇਹ ਵੀ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਗੈਂਗਸਟਰ ਦੀਪਕ ਟੀਨੂੰ ਨੂੰ ਇਹ ਹਥਿਆਰ ਪਾਕਿਸਤਾਨ ਤੋਂ ਡਰੋਨ ਰਾਹੀਂ ਅੱਤਵਾਦੀ ਰਿੰਦੇ ਨੇ ਮੁਹੱਈਆ ਕਰਵਾਏ ਸਨ।


ਦੀਪਕ ਟੀਨੂੰ ਹਾਲ ਹੀ ‘ਚ ਮਾਨਸਾ ਪੰਜਾਬ ਦੇ ਸੀਆਈਏ ਦੇ ਇੰਚਾਰਜ ਪ੍ਰੀਤਪਾਲ ਦੀ ਹਿਰਾਸਤ ‘ਚੋਂ ਫਰਾਰ ਹੋ ਗਿਆ ਸੀ। ਇਸ ਤੋਂ ਬਾਅਦ ਦੀਪਕ ਦੀ ਭਾਲ ‘ਚ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ, ਜਿਸ ਨੇ ਪੂਰੀ ਤਰ੍ਹਾਂ ਜਾਲ ਵਿਛਾ ਕੇ ਗੈਂਗਸਟਰ ਦੀਪਕ ਟੀਨੂੰ ਨੂੰ ਵਿਦੇਸ਼ ਭੱਜਣ ਤੋਂ ਪਹਿਲਾਂ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਹੁਣ ਦੀਪਕ ਟੀਨੂੰ ਤੋਂ ਹੋਰ ਵੀ ਵੱਡੇ ਖੁਲਾਸੇ ਕਰਵਾ ਰਹੀ ਹੈ। ਦੀਪਕ ਤੋਂ ਮੁੱਢਲੀ ਜਾਂਚ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਪੰਜਾਬ ਅਤੇ ਦਿੱਲੀ ‘ਚ ਵੱਡੀ ਸਾਜ਼ਿਸ਼ ਰਚੀ ਜਾਣੀ ਸੀ, ਜਿਸ ‘ਚ ਬੰਬੀਹਾ ਗਰੁੱਪ ਦੇ ਖਾਸ ਗੁੰਡੇ ਦੇ ਕਤਲ ਦੇ ਨਾਲ-ਨਾਲ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਰਚੀ ਗਈ ਸੀ।


ਦੂਜੇ ਪਾਸੇ ਪੰਜਾਬ ਦੇ ਫਿਰੋਜ਼ਪੁਰ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਦੀਪਕ ਟੀਨੂੰ ਖਿਲਾਫ ਇਕ ਵਿਅਕਤੀ ਤੋਂ ਕਰੋੜਾਂ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਦਰਜ ਕੀਤਾ ਗਿਆ ਹੈ।

error: Content is protected !!