65 ਲੱਖ ਦੇ ਸਟਰੀਟ ਲਾਈਟ ਘਪਲੇ ‘ਚ ਘਿਰੇ ਕੈਪਟਨ ਅਗਾਊਂ ਜ਼ਮਾਨਤ ਲਈ ਪਹੁੰਚੇ ਹਾਈ ਕੋਰਟ, ਪਟੀਸ਼ਨ ਦਾਇਰ ਕਰ ਕਹੀ ਇਹ ਗੱਲ…

ਸਟਰੀਟ ਲਾਈਟ ਘਪਲੇ ‘ਚ ਘਿਰੇ ਕੈਪਟਨ ਅਗਾਊਂ ਜ਼ਮਾਨਤ ਲਈ ਪਹੁੰਚੇ ਹਾਈ ਕੋਰਟ, ਪਟੀਸ਼ਨ ਦਾਇਰ ਕਰ ਕਹੀ ਇਹ ਗੱਲ…


ਚੰਡੀਗੜ੍ਹ (ਵੀਓਪੀ ਬਿਊਰੋ) ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਰਹੇ ਅਤੇ ਇਸ ਸਮੇਂ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਵਿਜੀਲੈਂਸ ਨੇ ਸਟਰੀਟ ਲਾਈਟ ਘਪਲੇ ਵਿੱਚ ਨਾਮਜ਼ਦ ਕੀਤਾ ਹੋਇਆ ਹੈ। ਇਸੇ ਮਾਮਲੇ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਕਰਨ ਦੇ ਲਈ ਕੈਪਟਨ ਸੰਦੀਪ ਸੰਧੂ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚਲੇ ਗਏ ਹਨ ਅਤੇ ਇਸ ਸਬੰਧੀ ਉਹਨਾਂ ਨੇ ਪਟੀਸ਼ਨ ਦਾਇਰ ਕਰ ਦਿੱਤੀ ਹੈ। ਉਕਤ ਮਾਮਲਾ ਮੁੱਲਾਂਪੁਰ ’ਚ 65 ਲੱਖ ਰੁਪਏ ਦੇ ਸਟਰੀਟ ਲਾਈਟ ਘਪਲੇ ਦੇ ਨਾਲ ਸਬੰਧਿਤ ਹੈ।


ਇਸ ਸਬੰਧੀ ਬੁੱਧਵਾਰ ਨੂੰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ’ਚ ਵਕੀਲਾਂ ਦੀ ਹਡ਼ਤਾਲ ਦੇ ਚੱਲਦਿਆਂ ਜਸਟਿਸ ਅਵਨੀਸ਼ ਝੀਂਗਨ ਨੇ ਹੁਣ ਇਸ ਮਾਮਲੇ ਦੀ ਸੁਣਵਾਈ 10 ਨਵੰਬਰ ਤਕ ਮੁਲਤਵੀ ਕਰ ਦਿੱਤੀ ਹੈ। ਕੈਪਟਨ ਸੰਦੀਪ ਸੰਧੂ ਨੇ ਸੀਨੀਅਰ ਐਡਵੋਕੇਟ ਵਿਪਿਨ ਘਈ ਜ਼ਰੀਏ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਕਿਹਾ ਕਿ ਉਨ੍ਹਾਂ ਦੇ ਖ਼ਿਲਾਫ਼ ਵਿਜੀਲੈਂਸ ਨੇ 27 ਸਤੰਬਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਐੱਫਆਈਆਰ ਦਰਜ ਕੀਤੀ ਸੀ।


ਇਸ ਦੌਰਾਨ ਕੈਪਟਨ ਸੰਦੀਪ ਸੰਧੂ ਨੇ ਉਨ੍ਹਾਂ ’ਤੇ ਲਗਾਏ ਗਏ ਦੋਸ਼ਾਂ ਨੂੰ ਨਿਰਾਧਾਰ ਦੱਸਦਿਆਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਇਹ ਮਾਮਲਾ ਸਿਆਸੀ ਰੰਜਿਸ਼ ਤਹਿਤ ਤੇ ਨਿਆਇਕ ਪ੍ਰਕਿਰਿਆ ਦੀ ਦੁਰਵਰਤੋਂ ਕਰਕੇ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਨਾਮਜ਼ਦ ਨਹੀਂ ਕੀਤਾ ਗਿਆ ਸੀ, ਉਨ੍ਹਾਂ ਦਾ ਨਾਂ ਇਸ ਮਾਮਲੇ ਦੇ ਹੋਰਨਾਂ ਮੁਲਜ਼ਮਾਂ ਦੇ ਬਿਆਨ ’ਤੇ ਸ਼ਾਮਲ ਕੀਤਾ ਗਿਆ ਹੈ। ਅਜਿਹੇ ’ਚ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ।

error: Content is protected !!