ਆਸ਼ੂ ਮਾਮਲੇ ‘ਚ ਸਿੱਧੂ ਨਹੀਂ ਹੋਣਗੇ ਅਦਾਲਤ ਵਿੱਚ ਪੇਸ਼, ਮੈਡੀਕਲ ਤੌਰ ‘ਤੇ ਅਨਫਿੱਟ ਕਰਾਰ, ਕੱਲ੍ਹ ਜਨਮ ਦਿਨ ਵਾਲੇ ਦਿਨ ਹੋ ਗਏ ਸੀ ਬੇਹੋਸ਼…

ਆਸ਼ੂ ਮਾਮਲੇ ‘ਚ ਸਿੱਧੂ ਨਹੀਂ ਹੋਣਗੇ ਅਦਾਲਤ ਵਿੱਚ ਪੇਸ਼, ਮੈਡੀਕਲ ਤੌਰ ‘ਤੇ ਅਨਫਿੱਟ ਕਰਾਰ, ਕੱਲ੍ਹ ਜਨਮ ਦਿਨ ਵਾਲੇ ਦਿਨ ਹੋ ਗਏ ਸੀ ਬੇਹੋਸ਼…


ਪਟਿਆਲਾ (ਵੀਓਪੀ ਬਿਊਰੋ) ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਲੁਧਿਆਣਾ ਅਦਾਲਤ ਵਿੱਚ ਪੇਸ਼ੀ ਮੁਲਤਵੀ ਕਰ ਦਿੱਤੀ ਗਈ ਹੈ। ਵੀਰਵਾਰ ਨੂੰ ਉਨ੍ਹਾਂ ਦਾ ਹਸਪਤਾਲ ‘ਚ ਮੈਡੀਕਲ ਕਰਵਾਇਆ ਗਿਆ, ਜਿਸ ‘ਚ ਉਨ੍ਹਾਂ ਨੂੰ ਅਨਫਿੱਟ ਕਰਾਰ ਦਿੱਤਾ ਗਿਆ। ਸਿੱਧੂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਕੱਲ੍ਹ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਾਲਾਂਕਿ ਸਿੱਧੂ ਦੀ ਪੇਸ਼ੀ ਨੂੰ ਲੈ ਕੇ ਅਦਾਲਤ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।


ਸੀਜੇਐੱਮ ਸੁਮਿਤ ਮੱਕੜ ਦੀ ਅਦਾਲਤ ਨੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਸਿੱਧੂ ਨੂੰ ਗਵਾਹ ਵਜੋਂ ਅਦਾਲਤ ਵਿੱਚ ਤਲਬ ਕੀਤਾ ਹੈ। ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਨੇ ਸਿੱਧੂ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਗਵਾਹ ਵਜੋਂ ਤਲਬ ਕੀਤਾ ਸੀ। ਅਦਾਲਤ ਖਿਲਾਫ ਸਿੱਧੂ ਹਾਈਕੋਰਟ ਵੀ ਪਹੁੰਚੇ ਸਨ। ਲੁਧਿਆਣਾ ਸੀਜੇਐਮ ਨੇ ਸਿੱਧੂ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਸੀ। ਉਸ ਨੇ ਅਦਾਲਤ ਦੀ ਇਸ ਸਖ਼ਤੀ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਇਸ ਦੇ ਨਾਲ ਹੀ 29 ਸਤੰਬਰ ਨੂੰ ਦਾਇਰ ਅਰਜ਼ੀ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਇਸ ਅਰਜ਼ੀ ਵਿੱਚ ਉਸ ਨੇ ਮੁੜ ਵੀਡੀਓ ਕਾਨਫਰੰਸਿੰਗ ਰਾਹੀਂ ਬਿਆਨ ਦਰਜ ਕਰਨ ਦੀ ਮੰਗ ਕੀਤੀ ਹੈ। ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਾਇਰ ਪਟੀਸ਼ਨ ਦੇ ਮਾਮਲੇ ਵਿੱਚ ਸਿੱਧੂ ਗਵਾਹੀ ਦੇਣਗੇ। ਪਿਛਲੇ ਦਿਨੀਂ ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਪੇਸ਼ੀ ਤੋਂ ਪਹਿਲਾਂ ਸੁਰੱਖਿਆ ਦੀ ਮੰਗ ਕੀਤੀ ਸੀ।

error: Content is protected !!