ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਦਿਵਾਲੀ ਦਾ ਤੋਹਫਾ, ਪੁਰਾਣੀ ਪੈਨਸ਼ਨ ਬਹਾਲੀ ਦੇ ਨਾਲ-ਨਾਲ ਇਨ੍ਹਾਂ ਫੈਸਲਿਆਂ ਉੱਪਰ ਲਾਈ ਮੋਹਰ…

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਦਿਵਾਲੀ ਦਾ ਤੋਹਫਾ, ਪੁਰਾਣੀ ਪੈਨਸ਼ਨ ਬਹਾਲੀ ਦੇ ਨਾਲ-ਨਾਲ ਇਨ੍ਹਾਂ ਫੈਸਲਿਆਂ ਉੱਪਰ ਲਾਈ ਮੋਹਰ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫਾ ਦਿੰਦੇ ਹੋਏ ਕਈ ਇਤਿਹਾਸਿਕ ਫੈਸਲੇ ਸੁਣਾਏ ਹਨ। ਕੈਬਨਿਟ ਮੰਤਰੀ ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ, ਇੰਦਰਬੀਰ ਸਿੰਘ ਨਿੱਜਰ ਤੇ ਹਰਭਜਨ ਸਿੰਘ ETO ਨੇ ਦੱਸਿਆ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ 6 ਫੀਸਦੀ DA ਦੇਣ ਦਾ ਫੈਸਲਾ ਲਿਆ ਹੈ। ਧਾਰਮਿਕ ਅਸਥਾਨਾਂ ਨੂੰ ਸਜਦਾ ਕਰਨ ਲਈ ਧਾਰਮਿਕ ਗ੍ਰੰਥ ਲਿਜਾਣ ਵਾਲੀਆਂ ਗੱਡੀਆਂ ਦਾ ਸਾਰਾ ਟੈਕਸ ਮਾਫ਼ ਕਰ ਦਿੱਤਾ ਹੈ। ਇਸ ਨਾਲ 25 ਕਰੋੜ ਦਾ ਸਾਲਾਨਾ ਬੋਝ ਖ਼ਜ਼ਾਨੇ ‘ਤੇ ਪਵੇਗਾ। ਬਿਜਲੀ ਬੋਰਡ ਦੇ ਆਸ਼ਿਰਤਾਂ ਨੂੰ ਨੌਕਰੀਆਂ ਦੇਣ ਦਾ ਫੈਸਲਾ ਵੀ ਸਰਕਾਰ ਨੇ ਲਿਆ ਹੈ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦੇ ਹੋਏ ਕਿਹਾ ਕਿ ਧਾਰਮਿਕ ਗ੍ਰੰਥਾਂ ਨੂੰ ਲੈਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ,  ਨੌਕਰੀਆਂ ‘ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ‘ਚ ਬਦਲਾਅ ਨੂੰ ਮਨਜ਼ੂਰੀ ਅਤੇ ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਪੁਰਾਣੀ ਪੈਨਸ਼ਨ ਸਬੰਧੀ ਫੈਸਲਾ 2004 ਵਿੱਚ ਬਦਲਿਆਂ ਸੀ ਉਸ ਨੂੰ ਫਿਰ ਬਦਲ ਦਿੱਤਾ ਗਿਆ ਹੈ ਅਤੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਹੁਣ ਪੈਨਸ਼ਨ ਦਾ ਲਾਭ ਮਿਲੇਗਾ ਅਤੇ ਇਸ ਸਬੰਧੀ ਵਾਧੂ ਜਾਣਕਾਰੀ ਵੀ ਸਰਕਾਰੀ ਮੁਲਾਜ਼ਮਾਂ ਦੇ ਨਾਲ ਜਲਦ ਹੀ ਸਾਂਝੀ ਕਰ ਦਿੱਤੀ ਜਾਵੇਗੀ।

ਇਸ ਦੇ ਨਾਲ ਹੀ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਨੌਕਰੀਆਂ ‘ਚ ਪੰਜਾਬੀ ਦੀ ਪ੍ਰੀਖਿਆ ‘ਚ 50 ਫ਼ੀਸਦੀ ਅੰਕ ਲੈਣੇ ਜ਼ਰੂਰੀ ਹੋਣਗੇ। ਹਰੇਕ ਜ਼ਿਲ੍ਹੇ ‘ਚ CM ਵਿੰਡੋ ਖੋਲ੍ਹਣ ਲਈ 23 ਅਸਾਮੀਆਂ ਸੁਰਜੀਤ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ। ਪੰਜਾਬ ਮੰਡੀ ਬੋਰਡ ਦੀਆਂ ਸੀਨੀਅਰ ਵਾਈਸ ਚੇਅਰਮੈਨ ਤੇ ਵਾਈਸ ਚੇਅਰਮੈਨ ਦੀਆਂ ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ।

error: Content is protected !!