Skip to content
Thursday, January 23, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
October
25
ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਮੁਹਰੇ ਹੋਈ ਅਰਦਾਸ
Latest News
National
Punjab
ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਮੁਹਰੇ ਹੋਈ ਅਰਦਾਸ
October 25, 2022
editor
ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਮੁਹਰੇ ਹੋਈ ਅਰਦਾਸ
ਨਵੀਂ ਦਿੱਲੀ 24 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਹਿੰਦੁਸਤਾਨ ਦੀਆਂ ਵੱਖ ਵੱਖ ਜੇਲ੍ਹਾਂ ਅੰਦਰ ਪਿੱਛਲੇ ਲੰਮੇ ਸਮੇਂ ਤੋਂ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਤਿਹਾੜ ਜੇਲ੍ਹ ਦੇ ਬਾਹਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ ਵਿਚ ਸੰਗਤਾਂ ਵਲੋਂ ਨਿਸ਼ਾਨ ਸਾਹਿਬ ਦੀ ਸਰਪ੍ਰਸਤੀ ਹੇਠ ਚੌਪਈ ਸਾਹਿਬ ਜੀ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ ।
ਜਿਕਰਯੋਗ ਹੈ ਕਿ ਇਨ੍ਹਾਂ ਮਰਜੀਵੜਿਆ ਨੇ ਆਪਣੀ ਜੁਆਨੀ ਕੌਮ ਦੇ ਗਲੋਂ ਗੁਲਾਮੀ ਲਾਹੁਣ ਲਈ ਚਲ ਰਹੇ ਮੌਜੂਦਾ ਸੰਘਰਸ਼ ਵਿਚ ਲੇਖੇ ਲਗਾਉਂਦੀਆ ਜੇਲ੍ਹਾਂ ਵਿਚ ਬਤੀਤ ਕਰ ਦਿੱਤੀ ਹੈ । ਸਿੱਖ ਲੀਡਰ ਇਨ੍ਹਾਂ ਦੇ ਨਾਮ ਤੇ ਆਪਣੀ ਨੇਤਾਗਿਰੀ ਜਰੂਰ ਕਰਦੇ ਰਹੇ ਪਰ ਇਨ੍ਹਾਂ ਦੀ ਰਿਹਾਈ ਲਈ ਕੋਈ ਠੋਸ ਰਣਨੀਤੀ ਨਹੀਂ ਬਣਾ ਸਕੇ । ਜਦਕਿ ਬਹੁਗਿਣਤੀ ਵਲੋਂ ਇਕ ਰਣਨੀਤੀ ਤਹਿਤ ਗੋਧਰਾ ਕਾਂਡ, ਰਾਜੀਵ ਕਤਲਕਾਂਡ ਇਥੋਂ ਤਕ ਕਿ ਬਿਲਕਿਸ ਬਾਨੋ ਕਾਂਡ ਦੇ ਦੋਸ਼ੀ ਜੇਲ੍ਹਾਂ ਤੋਂ ਬਾਹਰ ਕਢਵਾ ਲਏ ਤੇ ਓਸ ਤੋਂ ਵੱਡਾ ਦੁੱਖ ਸੋਧਾ ਸਾਧ ਸਿੱਖ ਕੌਮ ਨੂੰ ਮੂੰਹ ਚਿੜਾਉਂਦੇ ਹੋਏ ਬਾਰ ਬਾਰ ਪੈਰੋਲ ਤੇ ਰਿਹਾ ਹੋ ਰਿਹਾ । ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਸਣੇ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ ਇਸ ਮਾਮਲੇ ਵਿਚ ਫੇਲ ਹੋਈਆਂ ਹਨ ਜਿਸ ਨੂੰ ਦੇਖਦਿਆਂ ਦਿੱਲੀ ਦੇ ਸਿੱਖਾਂ ਵਲੋਂ ਇਨ੍ਹਾਂ ਤੋਂ ਮੂੰਹ ਮੋੜਦੀਆਂ ਹੁਣ ਅਖੀਰਲਾ ਉਪਾਅ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸਾ ਕਰਣ ਦਾ ਉਪਰਾਲਾ ਕੀਤਾ ਗਿਆ ਹੈ ।
ਤਿਹਾੜ ਜੇਲ੍ਹ ਦੇ ਗੇਟ ਨੰਬਰ 3 ਦੇ ਸਾਹਮਣੇ ਬਣੀ ਪਾਰਕਿੰਗ ਵਿਚ ਕੀਤੀ ਗਈ ਅਰਦਾਸ ਮੌਕੇ ਦਿੱਲੀ ਕਮੇਟੀ ਮੈਂਬਰ ਸਰਦਾਰ ਮਨਜੀਤ ਸਿੰਘ ਜੀਕੇ, ਸਰਦਾਰ ਸਤਨਾਮ ਸਿੰਘ ਖੀਵਾ, ਸਰਦਾਰ ਜਤਿੰਦਰ ਸਿੰਘ ਸੋਨੂੰ, ਸਾਬਕਾ ਦਿੱਲੀ ਕਮੇਟੀ ਮੈਂਬਰ ਸਰਦਾਰ ਹਰਜਿੰਦਰ ਸਿੰਘ, ਸਰਦਾਰ ਮਨਮੋਹਨ ਸਿੰਘ ਵਿਕਾਸ ਪੁਰੀ ਸਣੇ ਮਨੁੱਖੀ ਅਧਿਕਾਰਾਂ ਲਈ ਕਾਰਜਸ਼ੀਲ ਐਡਵੋਕੇਟ ਮਹਮੂਦ ਪ੍ਰਾਚਾ, ਐਡਵੋਕੇਟ ਭਾਨੂੰ ਪ੍ਰਤਾਪ ਅਤੇ ਦਲਿਤ ਚਿੰਤਕ ਡਾਕਟਰ ਰਿਤੂ ਸਿੰਘ ਨੇ ਹਾਜ਼ਰੀ ਭਰੀ ਸੀ ।
Post navigation
ਸੂਬਾ ਪੱਧਰੀ ਸਮਾਗਮ ‘ਚ ਬਾਬਾ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਇਹ ਗੱਲ…
ਇਤਿਹਾਸਕ ਕਿਸਾਨ ਸੰਘਰਸ਼ ਦੀ ਦੂਜੀ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਦੇਸ਼ ਭਰ ਵਿੱਚ ਕਿਸਾਨ ਕਰਣਗੇ ਰਾਜ ਭਵਨ ਮਾਰਚ: ਸੰਯੁਕਤ ਕਿਸਾਨ ਮੋਰਚਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us