Skip to content
Tuesday, December 24, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
October
25
ਈ ਟੀ ਟੀ ਅਧਿਆਪਕਾਂ ਨੇ ਪੈਨਸ਼ਨ ਬਹਾਲੀ ਲਈ ਕੀਤਾ ਸਰਕਾਰ ਦਾ ਧੰਨਵਾਦ
Latest News
Punjab
ਈ ਟੀ ਟੀ ਅਧਿਆਪਕਾਂ ਨੇ ਪੈਨਸ਼ਨ ਬਹਾਲੀ ਲਈ ਕੀਤਾ ਸਰਕਾਰ ਦਾ ਧੰਨਵਾਦ
October 25, 2022
editor
ਈ ਟੀ ਟੀ ਅਧਿਆਪਕਾਂ ਨੇ ਪੈਨਸ਼ਨ ਬਹਾਲੀ ਲਈ ਕੀਤਾ ਸਰਕਾਰ ਦਾ ਧੰਨਵਾਦ
ਈ ਟੀ ਓ ਦਾ ਘਰ ਪਹੁੰਚ ਕੇ ਕੀਤਾ ਸਨਮਾਨ
ਬਾਬਾ ਬਕਾਲਾ ਸਾਹਿਬ (ਅਰੁਣ ਕੁਮਾਰ) : ਈ.ਟੀ.ਟੀ.ਅਧਿਆਪਕ ਯੂਨੀਅਨ ਪੰਜਾਬ ਦਾ ਵਫਦ ਬਿਜਲੀ ਅਤੇ ਪੀ.ਡਬਲਿਊ ਮੰਤਰੀ ਸ੍ਰ ਹਰਭਜਨ ਸਿੰਘ ਈ.ਟੀ.ਓ.ਨੂੰ ਉਹਨਾਂ ਦਫਤਰ ਜੰਡਿਆਲਾ ਗੁਰੂ ਵਿਖੇ ਮਿਲਿਆ ਅਤੇ ਜਥੇਬੰਦੀ ਨੇ ਕੈਬਨਿਟ ਮੰਤਰੀ ਵੱਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਕੀਤੇ ਯਤਨਾ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਮੁਲਾਜਮਾਂ ਦੀ ਚਿਰਾਂ ਤੋਂ ਲਟਕਦੀ ਮੰਗ ਨੂੰ ਪੂਰੀ ਕਰਨ ਲਈ ਉਹਨਾਂ ਦਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਧੰਨਵਾਦ ਕੀਤਾ।
ਇਸ ਮੌਕੇ ਜਥੇਬੰਦੀ ਦੇ ਫਾਊਂਡਰ ਜਸਿਵੰਦਰ ਸਿੰਘ ਸਿੱਧੂ ਅਤੇ ਜਥੇਬੰਦੀ ਸੂਬਾ ਪ੍ਰਧਾਨ ਰਛਪਾਲ ਸਿੰਘ ਵੜੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੀਵਾਲੀ ਮੌਕੇ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਫੈਸਲਾ ਕਰਕੇ ਅਤੇ ਡੀ.ਏ ਦੀ ਕਿਸ਼ਤ ਜਾਰੀ ਕਰਕੇ ਮੁਲਾਜਮ ਵਰਗ ਨੂੰ ਵੱਡੇ ਤੋਹਫੇ ਦਿੱਤੇ ਗਏ ਹਨ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਇਤਿਹਾਸਕ ਫੈਸਲੇ ਲਈ ਜਥੇਬੰਦੀ ਵੱਲੋਂ ਕੈਬਨਿਟ ਮੰਤਰੀ ਸ੍ਰ.ਹਰਭਜਨ ਸਿੰਘ ਈ.ਟੀ.ਓ ਅਤੇ ਉਹਨਾਂ ਦੀ ਧਰਮ ਪਤਨੀ ਮੈਡਮ ਸੁਹਿੰਦਰ ਕੌਰ ਜੋ ਖੁਦ ਅਧਿਆਪਕਾ ਹਨ, ਦਾ ਸਨਮਾਨ ਕੀਤਾ ਗਿਆ ਹੈ।ਇਸ ਮੌਕੇ ਅਧਿਆਪਕਾਂ ਦੇ ਰਹਿੰਦੇ ਮਸਲੇ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਉਣ ਤੇ ਉਹਨਾਂ ਜਲਦ ਜਥੇਬੰਦੀ ਨੂੰ ਚੰਡੀਗੜ੍ਹ ਸੱਦ ਕੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਇਸ ਮੌਕੇ ਜਥੇਬੰਦੀ ਦੇ ਸਰਪ੍ਰਸਤ ਸ੍ਰ ਰਣਜੀਤ ਸਿੰਘ ਬਾਠ, ਜਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਪੱਲ੍ਹਾ, ਨਵਜਿੰਦਰ ਸਿੰਘ, ਗੁਰਪ੍ਰੀਤ ਸਿੰਘ ਜਲਾਲਉਸਮਾ, ਨਛੱਤਰ ਸਿੰਘ ਬੱਲ, ਦਲਜੀਤ ਸਿੰਘ ਬੱਲ, ਅਜੇਪਾਲ ਸਿੰਘ ਰਈਆ, ਅੰਮ੍ਰਿਤਪਾਲ ਸਿੰਘ ਪੰਨੂ, ਸੁਖਵਿੰਦਰ ਸਿੰਘ ਕੋਟਲਾ, ਗੁਰਪ੍ਰੀਤ ਸਿੰਘ ਪੱਲ੍ਹਾ, ਕਰਮਜੀਤ ਸਿੰਘ ਪੱਲ੍ਹਾ, ਪ੍ਰਦੀਪ ਸਿੰਘ ਚੌਹਾਨ, ਸੁਖਪਾਲ ਸਿੰਘ ਚੰਨਣਕੇ, ਮਨਜੀਤ ਸਿੰਘ ਜੱਬੋਵਾਲ, ਤਰਸੇਮ ਸਿੰਘ ਬਾਠ ਆਦਿ ਹਾਜ਼ਰ ਸਨ।
Post navigation
ਕੈਬਨਿਟ ਮੰਤਰੀ ਧਾਲੀਵਾਲ ਅਤੇ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਦੀ ਕੀਤੀ ਸਫਾਈ
ਰੌਇਲ ਕੈਂਬ੍ਰਿਜ ਸਕੂਲ ਬਿਆਸ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਨਾਮਣਾ ਖੱਟਿਆ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us