ਸੁਨਾਮ ‘ਚ ਡੇਰਾ ਬਣਾਉਣ ਦੇ ਮਾਮਲੇ ‘ਤੇ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ- ਬਲਾਤਕਾਰੀ ਡੇਰਾ ਮੁਖੀ ਸਮਾਜ ਵਿਰੋਧੀ, ਸਰਕਾਰ ਨੂੰ ਦਿੱਤੀ ਇਹ ਸਲਾਹ…

ਸੁਨਾਮ ‘ਚ ਡੇਰਾ ਬਣਾਉਣ ਦੇ ਮਾਮਲੇ ‘ਤੇ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ- ਬਲਾਤਕਾਰੀ ਡੇਰਾ ਮੁਖੀ ਸਮਾਜ ਵਿਰੋਧੀ, ਸਰਕਾਰ ਨੂੰ ਦਿੱਤੀ ਇਹ ਸਲਾਹ…

ਚੰਡੀਗੜ੍ਹ/ਅੰਮ੍ਰਿਤਸਰ (ਵੀਓਪੀ ਬਿਊਰੋ) ਪੈਰੋਲ ਮਿਲਣ ਤੋਂ ਬਾਅਦ ਡੇਰਾ ਸਿਰਸਾ ਮੁਖੀ ਦੀਆਂ ਗਤੀਵਿਧੀਆਂ ਲਗਾਤਾਰ ਵਧੀਆਂ ਹੋਈਆਂ ਹਨ। ਇਕ ਪਾਸੇ ਜਿੱਥੇ ਉਹਨਾਂ ਵੱਲੋਂ ਕੀਤੇ ਜਾ ਰਹੇ ਆਨਲਾਈਨ ਸਤਿਸੰਗ ਵਿੱਚ ਕਈ ਭਾਜਪਾ ਦੇ ਸੀਨੀਅਰ ਆਗੂ ਹਾਜ਼ਰੀਆਂ ਲਗਵਾ ਰਹੇ ਹਨ, ਉੱਥੇ ਹੀ ਬੀਤੇ ਦਿਨੀਂ ਉਹਨਾਂ ਨੂੰ ਡੇਰਾ ਹਮਾਇਤੀਆਂ ਵੱਲੋਂ ਪੰਜਾਬ ਦੇ ਸੁਨਾਮ ਵਿੱਚ ਡੇਰਾ ਬਣਾਉਣ ਦੀ ਕੀਤੀ ਅਪੀਲ ਤੋਂ ਬਾਅਦ ਉਹਨਾਂ ਨੇ ਕਿਹਾ ਸੀ ਕਿ ਉਹ ਸੁਨਾਮ ਦੇ ਚਰਚਾ ਘਰ ਦੇ ਐਡਮੀਨਾਂ ਨਾਲ ਸੰਪਰਕ ਕਰ ਅਤੇ ਡੇਰਾ ਬਣਾਉਣਾ ਕਹਿੜੀ ਗੱਲ ਹੈ ਸੁਨਾਮ ਵਿੱਚ ਵੀ ਡੇਰਾ ਬਣਾ ਦੇਵਾਂਗੇ। ਡੇਰਾ ਮੁਖੀ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵੀ ਭਖੀ ਹੋਈ ਹੈ।

ਇਸ ਮਾਮਲੇ ਸਬੰਧੀ ਹੀ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੀ ਰਾਮ ਰਹੀਮ ਨੂੰ ਸਮਾਜ ਵਿਰੋਧੀ ਦੱਸਦੇ ਹੋਏ ਸਰਕਾਰ ਤੋਂ ਉਸ ਦੀਆਂ ਗਤੀਵਿਧੀਆਂ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਕਿਰਦਾਰ ਸਮਾਜ ਵਿਰੋਧੀ ਹੈ ਅਤੇ ਉਸ ’ਤੇ ਲੱਗੇ ਦੋਸ਼ ਘਿਨਾਉਣੇ ਹਨ। ਬਲਾਤਕਾਰ ਅਤੇ ਹੱਤਿਆ ਦੇ ਮਾਮਲਿਆਂ ਵਿੱਚ ਦੋਸ਼ੀ ਰਾਮ ਰਹੀਮ ਬੇਅਦਬੀ ਦੇ ਮਾਮਲਿਆਂ ਵਿੱਚ ਵੀ ਮੁੱਖ ਦੋਸ਼ੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਵਿਵਾਦਤ ਵਿਅਕਤੀ ਵੱਲੋਂ ਪੰਜਾਬ ਵਿੱਚ ਡੇਰਾ ਖੋਲ੍ਹਣ ਦੇ ਐਲਾਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਅਤੇ ਪੰਜਾਬ ਦਾ ਸ਼ਾਂਤਮਈ ਮਾਹੌਲ ਖਰਾਬ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਗੰਭੀਰ ਮਾਮਲੇ ਵਿੱਚ ਪੰਜਾਬ ਵਿੱਚ ਡੇਰਾ ਸਿਰਸਾ ਦੀ ਕੋਈ ਵੀ ਬਰਾਂਚ ਨਾ ਖੋਲ੍ਹੇ ਜਾਣ।

ਇਸ ਤੋਂ ਪਹਿਲਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਬੱਛੋਆਣਾ ਵਿਖੇ ਪੁੱਜੇ ਵਾਰਿਸ ਪੰਜਾਬ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਸੀ ਕਿ ਜੇਕਰ ਸਰਕਾਰਾਂ ਪੰਜਾਬ ਵਿੱਚ ਸ਼ਾਂਤੀ ਅਤੇ ਅਮਨ ਚਾਹੁੰਦੀਆਂ ਹਨ ਤਾਂ ਉਹਨਾਂ ਨੂੰ ਚਾਹੀਦਾ ਹੈ ਕਿ ਪੰਜਾਬ ਵਿੱਚ ਡੇਰਾ ਸਿਰਸਾ ਦੇ ਹੋਰ ਡੇਰਾ ਨਾ ਖੁੱਲ੍ਹਣ ਦਿੱਤਾ ਜਾਵੇ। ਉਹਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਕੋਈ ਪਹਿਲਾ ਨਹੀਂ ਕੀਤੀ ਤਾਂ ਫਿਰ ਉਹ ਖੁਦ ਵਿਰੋਧ ਕਰਨਗੇ ਅਤੇ ਪੰਜਾਬ ਵਿੱਚ ਕੋਈ ਵੀ ਸਿਰਸਾ ਮੁਖੀ ਦਾ ਡੇਰਾ ਨਹੀਂ ਬਣਨ ਦੇਣਗੇ। ਉਹਨਾਂ ਨੇ ਕਿਹਾ ਕਿ ਡੇਰਾ ਮੁਖੀ ਰਾਮ ਰਹੀਮ ਨੇ ਸਿੱਖਾਂ ਦਾ ਅਪਮਾਨ ਕੀਤਾ ਹੈ। ਕਿਸੇ ਵੀ ਹਾਲਤ ਵਿੱਚ ਡੇਰਾ ਨਹੀਂ ਬਣਨ ਦਿੱਤਾ ਜਾਵੇਗਾ।  ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਫਿਰ ਉਨ੍ਹਾਂ ਨੂੰ ਗਰਮ ਖਿਆਲੀ ਕਹਿ ਕੇ ਬਦਨਾਮ ਕੀਤਾ ਜਾ ਰਿਹਾ ਹੈ, ਜਦਕਿ ਸਰਕਾਰ ਡੇਰਾ ਮੁਖੀ ਨੂੰ ਸੁਰੱਖਿਆ ਦੇ ਰਹੀ ਹੈ।

error: Content is protected !!