ਰਾਜਾ ਵੜਿੰਗ ਨੂੰ ਡਰ; ਕਿਤੇ ਭਾਜਪਾ ਰਾਹੁਲ ਗਾਂਧੀ ਨੂੰ ਨਾ ਕਰਵਾ ਦੇਵੇ ਗ੍ਰਿਫਤਾਰ, ਕਿਹਾ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਲਈ…

ਰਾਜਾ ਵੜਿੰਗ ਨੂੰ ਡਰ; ਕਿਤੇ ਭਾਜਪਾ ਰਾਹੁਲ ਗਾਂਧੀ ਨੂੰ ਨਾ ਕਰਵਾ ਦੇਵੇ ਗ੍ਰਿਫਤਾਰ, ਕਿਹਾ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਲਈ…


ਚੰਡੀਗੜ੍ਹ (ਵੀਓਪੀ ਬਿਊਰੋ) ਭਾਜਪਾ ਇਸ ਸਮੇਂ ED ਤੇ CBI ਵਰਗੀਆਂ ਸੰਸਥਾਵਾਂ ਦਾ ਇਸਤੇਮਾਲ ਕਰ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ। ਇਸ ਸਮੇਂ ਭਾਰਤ ਜੋੜੋ ਯਾਤਰਾ ਉੱਪਰ ਨਿਕਲੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਆਪਣੀ ਯਾਤਰਾ ਦੌਰਾਨ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਵੱਡੀ ਜਿੱਤ ਦਰਜ ਕਰਵਾ ਕੇ ਭਾਰਤ ਨੂੰ ਮੁੜ ਤੋਂ ਵਿਕਾਸ ਦੀਆਂ ਲੀਹਾਂ ਉੱਪਰ ਲਿਆਉਣਗੇ ਪਰ ਇਸ ਦੌਰਾਨ ਭਾਜਪਾ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਤੋਂ ਇੰਨ ਜਿਆਦਾ ਡਰ ਗਈ ਹੈ ਕਿ ਉਹ ਰਾਹੁਲ ਗਾਂਧੀ ਨੂੰ ਗ੍ਰਿਫਤਾਰ ਕਰਵਾ ਕੇ ਉਹਨਾਂ ਨੂੰ ਯਾਤਰਾ ਰੋਕ ਸਕਦੇ ਹਨ ਅਤੇ ਇਸ ਸਾਜਿਸ਼ ਲਈ ਲਈ ਭਾਜਪਾ ਰਾਹੁਲ ਗਾਂਧੀ ਨੂੰ ਗ੍ਰਿਫਤਾਰ ਕਰਵਾ ਸਕਦੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ ਹੈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਤੇ ਉਹਨਾਂ ਨੇ ਕਿਹਾ ਹੈ ਕਿ ਉਹ ਭਾਰਤ ਜੋੜੋ ਯਾਤਰਾ ਦਾ ਪੰਜਾਬ ਪਹੁੰਚਣ ਉੱਪਰ ਜੋਰਦਾਰ ਸਵਾਗਤ ਕਰਨਗੇ ਅਤੇ ਇਸ ਯਾਤਰਾ ਨੂੰ ਸਫਲ ਬਣਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ।


ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵੱਲੋਂ ਵੱਲੋਂ ਭਾਰਤ ਜੋੜੋ ਯਾਤਰਾ ਕੀਤੀ ਜਾ ਰਹੀ ਹੈ। ਇਸ ਦੌਰਾਨ ਕਾਂਗਰਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹਨਾਂ ਨੂੰ ਦੇਸ਼ ਭਰ ਵਿੱਚ ਜਿੱਥੇ ਕਿਤੇ ਵੀ ਇਹ ਯਾਤਰਾ ਪਹੁੰਚੀ ਹੈ ਅਤੇ ਉੱਥੇ ਉਹਨਾਂ ਨੂੰ ਬੇਸ਼ੁਮਾਰ ਪਿਆਰ ਮਿਲ ਰਿਹਾ ਹੈ। ਇਸ ਸਬੰਧੀ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਿਆਨ ਦਿੱਤਾ ਹੈ ਕਿ ਰਾਹੁਲ ਗਾਂਧੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਨੂੰ ਰੋਕਣ ਲਈ ਸਾਜਿਸ਼ ਰਚੀ ਜਾ ਰਹੀ ਹੈ, ਜਿਸ ਤਹਿਤ ਰਾਹੁਲ ਗਾਂਧੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।


ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਭਾਰਤ ਜੋੜੋ ਯਾਤਰਾ ਜਨਵਰੀ ਵਿੱਚ ਪੰਜਾਬ ਵਿੱਚੋਂ ਗੁਜਰੇਗੀ ਅਤੇ ਰਾਜਾ ਵੜਿੰਗ ਨੇ ਕਿਹਾ ਕਿ ਉਹ ਪੰਜਾਬ ਵਿੱਛ ਇਸ ਯਾਤਰਾ ਨੂੰ ਸਫਲ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਚੱਲ ਰਹੇ ਕੇਸਾਂ ਵਿੱਚ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਤੋਂ 10 10 ਘੰਟੇ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਹੀ ਰਾਹੁਲ ਗਾਂਧੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ, ਜੋ ਕਿ ਭਾਰਤ ਯਾਤਰਾ ਨੂੰ ਤੋੜਨ ਦੇ ਮਨਸੂਬੇ ਤਹਿਤ ਕੀਤੀ ਜਾ ਸਕਦੀ ਹੈ।

error: Content is protected !!