ਸੂਬਾ ਪੱਧਰੀ ਸਮਾਗਮ ‘ਚ ਬਾਬਾ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਇਹ ਗੱਲ…

ਸੂਬਾ ਪੱਧਰੀ ਸਮਾਗਮ ‘ਚ ਬਾਬਾ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਇਹ ਗੱਲ…

ਲੁਧਿਆਣਾ (ਵੀਓਪੀ ਬਿਊਰੋ) ਪੰਜਾਬ ਵਿੱਤ ਦੀਵਾਲੀ ਦੇ ਅਗਲੇ ਦਿਨ ਬਾਬਾ ਵਿਸ਼ਵਕਰਮਾ ਜੀ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਲੋਕ ਆਪਣੇ ਸੰਦਾਂ ਨੂੰ ਨਹਿਲਾ ਕੇ ਤੇ ਸਾਫ ਕਰ ਕੇ ਉਹਨਾਂ ਦੀ ਪੂਜਾ ਕਰ ਕੇ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਅੱਗੇ ਅਰਦਾਸ ਕਰਦੇ ਹਨ। ਇਸ ਸਬੰਧੀ ਹੀ ਅੱਜ ਰਾਮਗੜ੍ਹੀਆ ਗਰਲਜ਼ ਕਾਲਜ ਮਿਲਰ ਗੰਜ, ਲੁਧਿਆਣਾ ਵਿਖੇ ਸਾਬੂ ਪੱਧਰੀ ਸਮਾਗਮ ਕਰਵਾਇਆ ਗਿਆ ਹੈ। ਇਸ ਦੌਰਾਨ ਲੁਧਿਆਣਾ ਵਿੱਚ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ, ਇਸ ਦੌਰਾਨ ਉਹਨਾਂ ਨੇ ਉਨ੍ਹਾਂ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਰਕਰ ਵੀ ਹਾਜ਼ਰ ਹਨ।


ਇਸ ਦੌਰਾਨ ਸੂਬਾ ਪੱਧਰੀ ਸਮਾਗਮ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਮੌਕੇ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦਾ ਪ੍ਰਬੰਧ ਵੀ ਸਖਤ ਕੀਤੇ ਹੋਏ ਸਨ। ਕਾਲਜ ਦੀ ਚਾਰਦੀਵਾਰੀ ‘ਚ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ। ਸਮਾਗਮ ਵਿੱਚ ਸ਼ਾਮਲ ਹੋਣ ਵਾਲਿਆਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਤੇ ਸਮੂਹ ਲੀਡਰਸ਼ਿਪ ਨੇ ਲੋਕਾਂ ਬਾਬਾ ਵਿਸ਼ਵਕਰਮਾ ਦੇ ਜੀਵਨ ਅਤੇ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।


ਇਸ ਤੋਂ ਇਲਾਵਾ ਸ਼ਹਿਰ ਦੀਆਂ ਉਦਯੋਗਿਕ ਇਕਾਈਆਂ ਵਿੱਚ ਵੀ ਬਾਬਾ ਵਿਸ਼ਵਕਰਮਾ ਦੀ ਪੂਜਾ ਅਰਚਨਾ ਕੀਤੀ ਜਾ ਰਹੀ ਹੈ। ਸਾਰੇ ਸੰਦਾਂ, ਮਸ਼ੀਨਰੀ ਆਦਿ ਦੀ ਵੀ ਵਿਸ਼ੇਸ਼ ਪੂਜਾ ਕੀਤੀ ਜਾ ਰਹੀ ਹੈ। ਅੱਜ ਉਦਯੋਗਿਕ ਇਕਾਈਆਂ ਵਿੱਚ ਛੁੱਟੀ ਹੈ। ਯੂਨਿਟਾਂ ਵਿੱਚ ਵਰਕਰਾਂ ਨੂੰ ਤੋਹਫੇ ਆਦਿ ਵੀ ਦਿੱਤੇ ਜਾ ਰਹੇ ਹਨ। ਬਾਬਾ ਵਿਸ਼ਵਕਰਮਾ ਦੀ ਦਾਤ ਤੋਂ ਪੂਰੀ ਦੁਨੀਆ ਨੂੰ ਵੀ ਜਾਣੂ ਕਰਵਾਇਆ ਜਾ ਰਿਹਾ ਹੈ।

error: Content is protected !!