ਪੰਜਾਬ ਵਾਂਗ ਹਿਮਾਚਲ ਪ੍ਰਦੇਸ਼ ‘ਚ ਵੀ ਜਿੱਤਾ ਦੇਵੋ ਭਗਵੰਤ ਮਾਨ ਜੀ, ਆਮ ਆਦਮੀ ਪਾਰਟੀ ਨੇ ਸੀਐੱਮ ਮਾਨ ਨੂੰ ਹਿਮਾਚਲ ਚੋਣਾਂ ‘ਚ ਬਣਾਇਆ…

ਪੰਜਾਬ ਵਾਂਗ ਹਿਮਾਚਲ ਪ੍ਰਦੇਸ਼ ‘ਚ ਵੀ ਜਿੱਤਾ ਦੇਵੋ ਭਗਵੰਤ ਮਾਨ ਜੀ, ਆਮ ਆਦਮੀ ਪਾਰਟੀ ਨੇ ਸੀਐੱਮ ਮਾਨ ਨੂੰ ਹਿਮਾਚਲ ਚੋਣਾਂ ‘ਚ ਬਣਾਇਆ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਚੋਣਾਂ ਲਈ ਵੀ ਤਿਆਰੀ ਖਿੱਚ ਲਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਤਮ ਵਿਸ਼ਵਾਸ਼ ਨਾਲ ਲਬਰੇਜ ਆਮ ਆਦਮੀ ਪਾਰਟੀ ਇਸ ਸਮੇਂ ਪੂਰੇ ਜੋਸ਼ ਦੇ ਨਾਲ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿੱਚ ਹਿੱਸਾ ਲੈ ਰਹੀ ਹੈ ਅਤੇ ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿੱਚ ਆਮ ਆਦਮੀ ਪਾਰਟੀ ਦੀ ਐਂਟਰੀ ਦੇ ਨਾਲ ਸਿਆਸੀ ਵਿਰੋਧੀ ਕਾਂਗਰਸ ਅਤੇ ਭਾਜਪਾ ਦੀ ਵੀ ਚਿੰਤਾ ਵੱਧ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੀ ਆਖਰੀ ਮਿਤੀ ਅੱਜ ਹੈ ਅਤੇ ਇਸ ਚੋਣਾਂ ਦੇ ਨਤੀਜੇ ਦਸੰਬਰ ਵਿੱਚ ਆਉਣਗੇ।


ਇਸ ਦੌਰਾਨ ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਵੀ ਸੂਚੀ ਐਲਾਨੀ ਹੈ ਅਤੇ ਇਸ ਵਿੱਚ ਪਹਿਲਾ ਨਾਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਅਤੇ ਦੂਜਾ ਨਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਹੈ। ਐਤਵਾਰ ਨੂੰ ਪਾਰਟੀ ਨੇ ਆਪਣੇ 20 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ। ਇਸ ਵਿੱਚ ਇਨ੍ਹਾਂ ਤੋਂ ਇਲਾਵਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਰਾਜ ਸਭਾ ਮੈਂਬਰ ਸੰਜੇ ਸਿੰਘ, ਸੰਦੀਪ ਪਾਠਕ, ਰਾਘਵ ਚੱਢਾ ਸਮੇਤ ਪਾਰਟੀ ਦੇ ਚੋਟੀ ਦੇ ਆਗੂ ਵੀ ਸ਼ਾਮਲ ਹਨ। ਦਿੱਲੀ ਦੇ ਕੈਬਨਿਟ ਮੰਤਰੀ ਸਤਿੰਦਰ ਜੈਨ ਤੋਂ ਇਲਾਵਾ ਹਿਮਾਚਲ ਦੇ ਪਾਰਟੀ ਇੰਚਾਰਜ ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।


ਇਨ੍ਹਾਂ ਦੇ ਨਾਲ ਹੀ ਪੰਜਾਬ ਦੇ ਕਈ ਮੰਤਰੀ- ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ, ਬ੍ਰਹਮ ਸ਼ੰਕਰ ਜ਼ਿੰਪਾ ਵੀ ਪਾਰਟੀ ਦੇ ਪ੍ਰਚਾਰ ਲਈ ਹਿਮਾਚਲ ਜਾਣਗੇ। ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਅਜੇ ਦੱਤ, ਸੁਰਜੀਤ ਸਿੰਘ ਠਾਕੁਰ, ਆਈਡੀ ਭੰਡਾਰੀ, ਰਮਾ ਗੁਲੇਰੀਆ, ਦੁਰਗੇਸ਼ ਪਾਠਕ, ਨਰਿੰਦਰ ਪਠਾਨੀਆ ਅਤੇ ਕੈਪਟਨ ਪ੍ਰਸ਼ਾਂਤ ਦੇ ਹੋਰ ਨਾਂ ਸ਼ਾਮਲ ਹਨ।

error: Content is protected !!