ਕਾਂਗਰਸੀ ਕੌਂਸਲਰ ਖੇਡ ਰਿਹਾ ਸੀ ਜੂਆ, ਛਾਪਾ ਮਾਰ ਕੇ ਪੁਲਿਸ ਨੇ 2 ਲੱਖ ਰੁਪਏ ਤੇ 13 ਸਾਥੀ ਕੀਤੇ ਗ੍ਰਿਫਤਾਰ…

ਕਾਂਗਰਸੀ ਕੌਂਸਲਰ ਖੇਡ ਰਿਹਾ ਸੀ ਜੂਆ, ਛਾਪਾ ਮਾਰ ਕੇ ਪੁਲਿਸ ਨੇ 2 ਲੱਖ ਰੁਪਏ ਤੇ 13 ਸਾਥੀ ਕੀਤੇ ਗ੍ਰਿਫਤਾਰ…


ਗੁਰਦਾਸਪੁਰ (ਵੀਓਪੀ ਬਿਊਰੋ) ਗੁਰਦਾਸਪੁਰ ਦੇ ਥਾਣਾ ਤਿੱਬੜ ਦੀ ਪੁਲਿਸ ਨੇ ਗੈਂਬਲਿੰਗ ਐਕਟ ਦੇ ਅਧੀਨ ਛਾਪੇਮਾਰੀ ਕਰਦੇ ਹੋਏ 14 ਵਿਅਕਤੀਆਂ ਨੂੰ ਜੂਆ ਖੇਡਦੇ ਹੋਏ ਕਰੀਬ 2 ਲੱਖ ਰੁਪਏ ਅਤੇ ਤਾਸ਼ ਦੇ 52 ਪੱਤਿਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਇਹਨਾਂ 14 ਵਿਅਕਤੀਆਂ ਵਿੱਚੋਂ ਇਕ ਦੀ ਪਛਾਣ ਕਾਂਗਰਸੀ ਕੌਂਸਲਰ ਵਰਿੰਦਰ ਕੁਮਾਰ ਉਰਫ ਬਿੰਦੂ ਵਜੋਂ ਕੀਤੀ ਹੈ। ਪੁਲਿਸ ਨੇ ਕਿਹਾ ਕਿ ਕਾਂਗਰਸੀ ਕੌਂਸਲਰ ਵਰਿੰਦਰ ਕੁਮਾਰ ਉਰਫ ਬਿੰਦੂ ਤੇ ਉਸ ਦੇ ਸਾਥੀ ਘੁਰਾਲਾ ਬਾਈਪਾਸ ਮੁਕੇਰੀਆ ਰੋਡ ਗਲੀ ਵਿਚ ਚੁਬਾਰੇ ਉੱਤੇ ਜੂਆ ਖੇਡ ਰਹੇ ਸਨ, ਇਸ ਦੌਰਾਨ ਹੀ ਪੁਲਿਸ ਨੇ ਕਾਰਵਾਈ ਕੀਤੀ ਹੈ।


ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਨਿੰਮਾ ਪੁੱਤਰ ਮਹਿੰਦਰਪਾਲ ਸਿੰਘ ਵਾਸੀ ਨੋਸ਼ਹਿਰਾ ਮੱਝਾ ਸਿੰਘ, ਅਮਿਤ ਕੁਮਾਰ ਪੁੱਤਰ ਜਗਦੀਸ਼ ਰਾਜ ਵਾਸੀ ਪੰਛੀ ਕਲੋਨੀ, ਅੰਕੁਰ ਪੁੱਤਰ ਰਾਮ ਲੁਭਾਇਆ ਵਾਸੀ ਕ੍ਰਿਸ਼ਨਾ ਨਗਰ, ਅਦਿੱਤਿਆ ਪੁੱਤਰ ਜੋਗਿੰਦਰ 5.ਵਰਿੰਦਰ ਕੁਮਾਰ ਪੁੱਤਰ ਉਮ ਪ੍ਰਕਾਸ਼, ਪਵਨ ਕੁਮਾਰ ਪੁੱਤਰ ਰਾਮ ਮੂਰਤੀ ਵਾਸੀਆਂ ਬਹਿਰਾਮਪੁਰ ਰੋਡ ਗੁਰਦਾਸਪੁਰ, ਜਿੰਮੀ ਕਾਂਤ ਪੁੱਤਰ ਰਾਮ ਲਾਲ ਵਾਸੀ ਬਾਬੋਵਾਲ, ਲਖਵਿੰਦਰ ਪੁੱਤਰ ਕਰਮ ਚੰਦ ਵਾਸੀ ਮੰਡੀ ਗੁਰਦਾਸਪੁਰ, ਐਡਵਿਨ ਪੁੱਤਰ ਯੂਸਫ ਵਾਸੀ ਧਾਰੀਵਾਲ, ਅਸ਼ਵਨੀ ਕੁਮਾਰ ਪੁੱਤਰ ਗੋਪਾਲ ਦਾਸ, ਨਵਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਅਬੱਲਖੈਰ, ਜੰਗ ਬਹਾਦਰ ਪੁੱਤਰ ਮਦਨ ਮੋਹਨ, ਅੱਕਸ਼ ਪੁੱਤਰ ਸਾਕਾ, ਦੀਪਕ ਸੈਣੀ ਪੁੱਤਰ ਦਵਿੰਦਰ ਸੈਣੀ ਵਾਸੀਆਂਨ ਗੁਰਦਾਸਪੁਰ ਨੂੰ ਜੂਆ ਖੇਡਦੂ ਕਾਬੂ ਕੀਤਾ ਹੈ।


ਇਸ ਦੌਰਾਨ ਪੁਲਿਸ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਕਾਬੂ ਕੀਤੇ ਗਏ ਵਿਅਕਤੀਆਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ ਪਰ ਸ਼ਹਿਰ ਵਿੱਚ ਮਾਮਲੇ ਦੀ ਖੂਬ ਚਰਚਾ ਹੋ ਰਹੀ ਹੈ। ਹਰ ਪਾਸੇ ਚਰਚਾ ਹੋ ਰਹੀ ਹੈ ਕਿ ਕਾਂਗਰਸੀ ਕੌਂਸਲਰ ਇਲਾਕੇ ਦੇ ਹੋਰ ਜ਼ਰੂਰੀ ਕੰਮ ਛੱਡ ਕੇ ਕਿਵੇਂ ਜੂਆ ਖੇਡਣ ਵਿੱਚ ਵਿਅਸਤ ਹੈ।

error: Content is protected !!