ਹਾਈ ਕੋਰਟ ਨੇ ਹੁਣ ਇਸ ਮਾਮਲੇ ਵਿੱਚ ਨਵਜੋਤ ਸਿੱਧੂ ਬਾਰੇ ਸੁਣਾਇਆ ਇਹ ਫੈਸਲਾ…

ਹਾਈ ਕੋਰਟ ਨੇ ਹੁਣ ਇਸ ਮਾਮਲੇ ਵਿੱਚ ਨਵਜੋਤ ਸਿੱਧੂ ਬਾਰੇ ਸੁਣਾਇਆ ਇਹ ਫੈਸਲਾ…


ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕ੍ਰਿਕਟਰ ਨਵਜੋਤ ਸਿੱਧੂ ਨੂੰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਇਕ ਮਾਮਲੇ ਵਿੱਚ ਵੱਡੀ ਰਾਹਤ ਦਿੱਤੀ ਹੈ। ਉਕਤ ਮਾਮਲੇ ਸਬੰਧੀ ਨਵਜੋਤ ਸਿੱਧੂ ਨੇ ਲੁਧਿਆਣਾ ਦੇ ਸੀਜੇਐੱਮ ਖਿਲਾਫ਼ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਿੱਚ ਪਾਈ ਗਈ ਉਨ੍ਹਾਂ ਦੀ ਪਟੀਸ਼ਨ ਅਰਜ਼ੀ ਮਨਜ਼ੂਰ ਹੋ ਗਈ ਹੈ। ਇਸ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਨੂੰ ਸੀਐੱਲਯੂ ਮਾਮਲੇ ’ਚ ਲੁਧਿਆਣਾ ਕੋਰਟ ’ਚ ਫਿਜ਼ੀਕਲ ਤੌਰ ’ਤੇ ਹਾਜ਼ਰ ਤੋਂ ਰਾਹਤ ਮਿਲ ਗਈ ਹੈ ਅਤੇ ਹੁਣ ਨਵਜੋਤ ਸਿੰਘ ਸਿੱਧੂ ਲੁਧਿਆਣਾ ਦੇ ਸੀਜੇਐੱਮ ਵਿੱਚ ਸਿੱਧੂ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਹੋ ਸਕਦੇ ਹਨ।


ਜਾਣਕਾਰੀ ਮੁਤਾਬਕ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਚਕਾਰ ਸੀਐਲਯੂ ਨੂੰ ਲੈ ਕੇ ਕਾਫੀ ਵੱਡਾ ਵਿਵਾਦ ਹੋਇਆ ਸੀ। ਸਾਬਕਾ ਡੀਐਸਪੀ ਨੇ ਆਸ਼ੂ ਦੀ ਸ਼ਿਕਾਇਤ ਤਤਕਾਲੀ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕੀਤੀ ਸੀ। ਪਰ ਜਦੋਂ ਕੋਈ ਕਾਰਵਾਈ ਨਾ ਹੋਈ ਤਾਂ ਸਾਬਕਾ ਡੀਐਸਪੀ ਨੇ ਮਾਮਲਾ ਅਦਾਲਤ ਵਿੱਚ ਦਾਇਰ ਕਰਵਾ ਦਿੱਤਾ ਸੀ। ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਗਵਾਹ ਬਣਾਇਆ ਗਿਆ ਸੀ ਅਤੇ ਇਸ ਮਾਮਲੇ ਵਿਚ ਹੀ ਨਵਜੋਤ ਸਿੰਘ ਸਿੱਧੂ ਨੇ ਕੋਰਟ ਵਿੱਚ ਗਵਾਹੀ ਦੇਣੀ ਹੈ।


ਕੁਝ ਦਿਨ ਪਹਿਲਾਂ ਉਨ੍ਹਾਂ ਨੇ ਸਿਹਤ ਨਾ ਠੀਕ ਹੋਣ ਕਰਕੇ ਅਤੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਇਸ ਮਾਮਲੇ ’ਚ ਲੁਧਿਆਣਾ ਅਦਾਲਤ ਵੱਲੋਂ ਤਲਬ ਕੀਤੇ ਜਾਣ ’ਤੇ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਭੁਗਤਣ ਦੀ ਇਜਾਜ਼ਤ ਮੰਗੀ ਸੀ। ਇਸ ਮਾਮਲੇ ਵਿੱਚ ਹੀ ਹੇਠਲੀ ਅਦਾਲਤ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਹਾਈ ਕੋਰਟ ਦਾ ਰੁੱਖ਼ ਕੀਤਾ ਸੀ ਅਤੇ ਇਸ ਸਬੰਧੀ ਹੀ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਰਾਹਤ ਦੇ ਕੇ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀ ਪੇਸ਼ੀ ਲਈ ਇਜਾਜਤ ਦੇ ਦਿੱਤੀ ਹੈ।

error: Content is protected !!