ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਐੱਨਆਈਏ ਵੱਲੋਂ ਅਫਸਾਨਾ ਖਾਨ ਤੋਂ ਪੁੱਛਗਿੱਛ, ਗੈਂਗਸਟਰਾਂ ਦੇ ਨਾਲ ਲਿੰਕ ਦੀ ਲਾਈਵ ਹੋ ਕੇ…

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਐੱਨਆਈਏ ਵੱਲੋਂ ਅਫਸਾਨਾ ਖਾਨ ਤੋਂ ਪੁੱਛਗਿੱਛ, ਗੈਂਗਸਟਰਾਂ ਦੇ ਨਾਲ ਲਿੰਕ ਦੀ ਲਾਈਵ ਹੋ ਕੇ…


ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬੀ ਸਿੰਗਰ-ਰੈਪਰ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨਾਲ ਇਕ ਤੋਂ ਬਾਅਦ ਇਕ ਤਾਰ ਜੁੜਦਾ ਹੀ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਖੁਦ ਨੂੰ ਸਿੱਧੂ ਮੂਸੇਵਾਲਾ ਦੀ ਭੈਣ ਕਹਿਣ ਵਾਲੀ ਅਤੇ ਸੰਗੀਤ ਦੀ ਦੁਨੀਆ ਵਿੱਚ ਸਿੱਧੂ ਮੂਸੇਵਾਲਾ ਨਾਲ ਕਾਫੀ ਵਾਰ ਇੱਕਠਿਆ ਨਜ਼ਰ ਆ ਚੁੱਕੀ ਪੰਜਾਬੀ-ਬਾਲੀਵੁੱਡ ਸਿੰਗਰ ਅਫਸਾਨਾ ਖਾਨ ਨੂੰ ਕੇਂਦਰੀ ਜਾਂਚ ਏਜੰਸੀ (ਐਨਆਈਏ) ਨੇ ਤਲਬ ਕੀਤਾ ਹੈ। ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੁੱਛਗਿੱਚ ਲਈ ਕੇਂਦਰੀ ਜਾਂਚ ਏਜੰਸੀ (ਐਨਆਈਏ) ਨੇ ਅਫਸਾਨਾ ਖਾਨ ਨੂੰ ਨੋਟਿਸ ਭੇਜਿਆ ਸੀ। ਇਹ ਵੀ ਜਾਣਕਾਰੀ ਹੈ ਕਿ ਅਫਸਾਨਾ ਖਾਨ ਤੋਂ NIA ਨੇ 5 ਘੰਟੇ ਤੱਕ ਪੁੱਛਗਿੱਛ ਕੀਤੀ। ਅੱਜ ਅਫਸਾਨਾ ਦੁਪਹਿਰ 2 ਵਜੇ ਇੰਸਟਾਗ੍ਰਾਮ ‘ਤੇ ਲਾਈਵ ਹੋਵੇਗੀ। ਅਫਸਾਨਾ 5 ਘੰਟਿਆਂ ਵਿੱਚ ਪੁੱਛ-ਪੜਤਾਲ ਕਰਨ ਬਾਰੇ ਗੱਲਬਾਤ ਵੀ ਸਾਂਝੀ ਕਰ ਸਕਦੀ ਹੈ।

ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਦਿੱਲੀ ਵਿੱਚ ਅੱਤਵਾਦ ਵਿਰੋਧੀ ਟਾਸਕ ਫੋਰਸ ਦੇ ਹੈੱਡਕੁਆਰਟਰ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਤੋਂ ਪੁੱਛਗਿੱਛ ਕੀਤੀ, ਇੱਕ ਉੱਚ ਅਧਿਕਾਰੀ ਨੇ ਪੁਸ਼ਟੀ ਕੀਤੀ। ਸੂਤਰਾਂ ਮੁਤਾਬਕ ਤਾਂ ਇਹ ਵੀ ਕਿਹਾ ਜਾ ਸਕਦਾ ਹੈ ਕਿ ਕੇਂਦਰੀ ਜਾਂਚ ਏਜੰਸੀ (ਐਨਆਈਏ) ਅਫਸਾਨਾ ਖਾਨ ਅਤੇ ਬੰਬੀਹਾ ਗੈਂਗ ਦੇ ਸੰਪਰਕ ਦੀ ਜਾਂਚ ਕਰ ਰਹੀ ਅਤੇ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਲਾਰੈਂਸ ਅਤੇ ਕਤਲ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਅਫਸਾਨਾ ਖਾਨ ਬੰਬੀਹਾ ਗੈਂਗ ਦੇ ਕਰੀਬੀ ਹੈ। ਐਨਆਈਏ ਮੂਸੇਵਾਲਾ ਦੀ ਹੱਤਿਆ ਅਤੇ ਇਸ ਵਿੱਚ ਗੈਂਗਸਟਰ ਅਤੇ ਅੱਤਵਾਦੀ ਸਬੰਧਾਂ ਦੀ ਜਾਂਚ ਕਰ ਰਹੀ ਹੈ। ਸੂਤਰਾਂ ਅਨੁਸਾਰ ਖਾਨ ਤੋਂ ਬੰਬੀਹਾ ਗੈਂਗ ਦੇ ਮੈਂਬਰਾਂ ਅਤੇ ਅਰਮੇਨੀਆ ਦੇ ਲੱਕੀ ਗੌਰਵ ਪਟਿਆਲ ਅਤੇ ਸੁਖਪ੍ਰੀਤ ਸਿੰਘ ਬੁੱਢਾ ਸਮੇਤ ਉਸ ਦੇ ਗੈਂਗ ਦੇ ਮੈਂਬਰਾਂ ਨਾਲ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਗਈ ਹੈ। ਸੂਤਰਾਂ ਮੁਤਾਬਕ ਹਾਲ ਹੀ ‘ਚ NIA ਨੇ ਕਈ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਉੱਥੋਂ ਅਫਸਾਨਾ ਖਾਨ NIA ਦੇ ਰਡਾਰ ‘ਤੇ ਆਈ।


ਫਿਲਹਾਲ ਇਹ ਕਹਿਣਾ ਮੁਸ਼ਕਲ ਹੈ ਕਿ ਅਫਸਾਨਾ ਖਾਨ ਦਾ ਸਬੰਧੀ ਇਸ ਪੂਰੇ ਮਾਮਲੇ ਨਾਲ ਕਿੰਨਾ ਹੈ ਅਤੇ ਇਸ ਵਿੱਚ ਕਿੰਨੀ ਕੁ ਸੱਚਾਈ ਹੈ। ਤੁਹਾਨੂੰ ਦੱਸ ਦੇਈਏ ਕਿ ਬੀਤੀ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਸਿੱਧੂ ਮੂਸੇਵਾਲਾ ਦੀ ਮੌਤ ਤੋਂ 6 ਮਹੀਨੇ ਬਾਅਦ ਵੀ ਕਤਲ ਦੇ ਕਾਰਨਾਂ ਬਾਰੇ ਅਜੇ ਤਕ ਸਪੱਸ਼ਟ ਨਹੀਂ ਹੋ ਸਕਿਆ ਹੈ। ਫਿਲਹਾਲ ਪੁਲਿਸ ਤੇ ਜਾਂਚ ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਅਤੇ ਕਤਲਕਾਂਡ ਦੇ ਸ਼ੂਟਰਾਂ ਨੂੰ ਵੀ ਕਾਬੂ ਕਰ ਚੁੱਕੀ ਹੈ ਅਤੇ ਇਸ ਦੇ ਨਾਲ ਹੀ 2 ਸ਼ੂਟਰਾਂ ਦਾ ਐਨਕਾਊਂਟਰ ਵੀ ਕਰ ਚੁੱਕੀ ਹੈ।

error: Content is protected !!