ਮੁੱਖ ਮੰਤਰੀ ਮਾਨ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਆਖ’ਤੀ ਇਹ ਗੱਲ਼, ਕਾਰੋਬਾਰੀ ਹੋ ਗਏ ਪਰੇਸ਼ਾਨ…

ਮੁੱਖ ਮੰਤਰੀ ਮਾਨ ਨੇ ਖਾਦਾਂ ਤੇ ਕੀਟਨਾਸ਼ਕਾਂ ਸਬੰਧੀ ਜਾਰੀ ਕਰ’ਤਾ ਨਵਾਂ ਨੋਟੀਫਿਕੇਸ਼ਨ, ਆਖ ਦਿੱਤੀ ਵੱਡੀ ਗੱਲ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੇ ਮਾਮਲੇ ਵਿੱਚ ਵੱਡਾ ਫੈਸਲਾ ਕੀਤਾ ਹੈ। ਇਸ ਸਬੰਧੀ ਉਹਨਾਂ ਨੇ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਸੂਬੇ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੇ ਨਵੇਂ ਲਾਇਸੈਂਸ ਜਾਰੀ ਕਰਨ ‘ਤੇ ਪੂਰਨ ਰੂਪ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਇਹ ਫੈਸਲਾ ਇਸ ਲਈ ਕੀਤਾ ਹੈ ਕਿ ਤਾਂ ਜੋ ਸੂਬੇ ਵਿਚ ਨਕਲੀ ਅਤੇ ਗੈਰ-ਮਿਆਰੀ ਖੇਤੀ ਉਤਪਾਦਾਂ ਦੀ ਵਿੱਕਰੀ ਨੂੰ ਠੱਲ੍ਹ ਪਾਈ ਜਾ ਸਕੇ। ਇਸੇ ਮਕਸਦ ਦੇ ਨਾਲ ਹੀ ਸਰਕਾਰ ਨੇ ਇਹ ਕਦਮ ਚੁੱਕਿਆ ਹੈ।


ਤੁਹਾਨੂੰ ਇਹ ਵੀ ਦੱਸ ਦੇਈਏ ਕਿ ਇਸ ਦੇ ਨਾਲ ਹੀ ਖਾਦ ਤੇ ਕੀਟਨਾਸ਼ਕ ਵੇਚਣ ਲਈ ਲਾਇਸੈਂਸ ਲੈਣ ਦੇ ਇੱਛੁਕ ਕਾਰੋਬਾਰੀ ਇਸ ਨਵੇਂ ਫ਼ੈਸਲੇ ਤੋਂ ਪ੍ਰੇਸ਼ਾਨ ਹੋ ਗਏ ਹਨ ਅਤੇ ਇਸ ਸਮੇਂ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਪਣਾ ਇਹ ਫੈਸਲਾ ਬਦਲਣ ਦੀ ਅਪੀਲ ਕਰ ਰਹੇ ਹਨ। ਹਾਲਾਂਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਨੂੰ ਨਕਲੀ ਬੀਜ਼ਾਂ ਅਤੇ ਖਾਦਾਂ ਵਿਰੁੱਧ ਚੁੱਕਿਆ ਕਦਮ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਪੱਤਰ ਵੀ ਜਾਰੀ ਕੀਤਾ ਹੈ।


ਪੰਜਾਬ ਸਰਕਾਰ ਵੱਲੋਂ ਜਾਰੀ ਇਸ ਪੱਤਰ ’ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਜ਼ਰੂਰੀ ਸਥਿਤੀ ਹੋਵੇ ਤਾਂ ਨਵੇਂ ਲਾਇਸੈਂਸ ਲਈ ਮੁੱਖ ਦਫ਼ਤਰ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ। ਸੰਯੁਕਤ ਡਾਇਰੈਕਟਰ ਖੇਤੀਬਾੜੀ (ਪਲਾਂਟ ਪ੍ਰੋਟੈਕਸ਼ਨ) ਰਾਜ ਕੁਮਾਰ ਨੇ ਕਿਹਾ ਕਿ ਸੂਬੇ ਵਿਚ ਪਹਿਲਾਂ ਹੀ ਬਹੁਤ ਜ਼ਿਆਦਾ ਲਾਇਸੈਂਸ ਸਨ, ਜਿਸ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਵੇਰਵਿਆਂ ਅਨੁਸਾਰ ਪੰਜਾਬ ਵਿਚ ਇਸ ਵੇਲੇ ਕੀਟਨਾਸ਼ਕਾਂ ਦੇ ਕਰੀਬ 12 ਹਜ਼ਾਰ ਲਾਇਸੈਂਸ ਹਨ ਅਤੇ 375 ਸੂਬਾ ਪੱਧਰੀ ਏਜੰਸੀਆਂ ਦੇ ਲਾਇਸੈਂਸ ਹਨ।

error: Content is protected !!